17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਡੀ.ਏ. ਨੂੰ ਲੈ ਕੇ ਜਾਖੜ ਨੇ ਘੇਰੀ 'ਆਪ' ਸਰਕਾਰ

ਅਜੀਤ ਡੈਸਕ 22-05-2026

ਚੰਡੀਗੜ੍ਹ, 21 ਮਈ (ਸੰਦੀਪ ਕੁਮਾਰ ਮਾਹਨਾ)-ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ (ਡੀ.ਏ.) ਦੇ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਮਾਨ ਸਰਕਾਰ 'ਤੇ ਹਮਲੇ ਤੇਜ਼ ਕਰ ਦਿੱਤੇ ਹਨ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਇਸ਼ਤਿਹਾਰਬਾਜ਼ੀ 'ਤੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ, ਜਦਕਿ ਦੂਜੇ ਪਾਸੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਵੀ ਨਹੀਂ ਦਿੱਤਾ ਜਾ ਰਿਹਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਡੀ.ਏ. ਮਾਮਲੇ 'ਚ ਪੰਜਾਬ ਸਰਕਾਰ ਦੀ ਸਟੇਅ ਅਰਜ਼ੀ ਖਾਰਜ ਕੀਤੇ ਜਾਣ ਤੋਂ ਬਾਅਦ ਜਾਖੜ ਨੇ ਸੋਸ਼ਲ ਮੀਡੀਆ ਰਾਹੀਂ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਹੁਣ ਸਰਕਾਰ ਕੋਲ ਡੀ.ਏ. ਜਾਰੀ ਨਾ ਕਰਨ ਦਾ ਕੋਈ ਜਾਇਜ਼ ਕਾਰਨ ਨਹੀਂ ਬਚਿਆ।

ਪਿਛਲੀ ਖ਼ਬਰ ਦੋ ਵਾਹਨਾਂ ਦੀ ਸਿੱਧੀ ਟੱਕਰ ਹੋਣ ਕਾਰਨ ਇਕ ਵਿਅਕਤੀ ਦੀ ਮੌਤ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸ਼ਹੀਦੀ ਸਮਾਗਮ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।