11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸਿਆਸੀ ਹਲਕਿਆਂ ਦੀਆਂ ਨਜ਼ਰਾਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ

ਅਜੀਤ ਡੈਸਕ 25-05-2026

ਭਾਈ ਅੰਮਿ੍ਤਪਾਲ ਸਿੰਘ ਦੇ ਸੰਦੇਸ਼ ਨੂੰ ਲੈ ਕੇ ਬਾਪੂ ਤਰਸੇਮ ਸਿੰਘ ਤੇ ਜਥੇਬੰਦੀ ਦੀ ਉੱਚ ਪੱਧਰੀ ਟੀਮ ਨੇ ਕੀਤੀ ਵਿਧਾਇਕ ਇਯਾਲੀ ਨਾਲ ਅਹਿਮ ਮੁਲਾਕਾਤ
ਇਆਲੀ/ਥਰੀਕੇ, 24 ਮਈ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਦੀ ਸਿਆਸਤ ਤਾਜ਼ਾ ਹਲਚਲ, ਮਗਰੋਂ ਹੁਣ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਅਗਲੇ ਫੈਸਲੇ 'ਤੇ ਟਿੱਕੀਆਂ ਹਨ¢ ਵਿਧਾਇਕ ਇਯਾਲੀ ਵਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਅਸਤੀਫ਼ਾ ਦੇਣ ਤੋਂ ਬਾਅਦ ਲਗਾਤਾਰ ਅਟਕਲਾਂ ਦਾ ਬਾਜ਼ਾਰ ਪਹਿਲਾਂ ਹੀ ਗਰਮ ਸੀ ਤੇ ਹੁਣ ਇਹ ਚਰਚਾ ਹੋਰ ਗੰਭੀਰ ਹੋ ਗਈ, ਜਦੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ 'ਅਕਾਲੀ ਦਲ ਵਾਰਿਸ ਪੰਜਾਬ ਦੇ', ਦੇ ਪ੍ਰਧਾਨ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਵਲੋਂ ਡਿਬਰੂਗੜ੍ਹ ਜੇਲ੍ਹ ਤੋਂ ਭੇਜੇ ਇਕ ਵਿਸ਼ੇਸ਼ ਸੁਨੇਹੇ ਦੇ ਹਵਾਲੇ ਨਾਲ ਉਨ੍ਹਾਂ ਦੇ ਪਿਤਾ ਬਾਪੂ ਤਰਸੇਮ ਸਿੰਘ ਤੇ ਜਥੇਬੰਦੀ ਦੀ ਉੱਚ ਪੱਧਰੀ ਟੀਮ ਨੇ ਵਿਧਾਇਕ ਇਯਾਲੀ ਨਾਲ ਅਹਿਮ ਮੁਲਾਕਾਤ ਕੀਤੀ ¢ ਇਸ ਮੁਲਾਕਾਤ ਦੌਰਾਨ ਬਾਪੂ ਤਰਸੇਮ ਸਿੰਘ ਤੇ ਟੀਮ ਨੇ ਭਾਈ ਅੰਮਿ੍ਤਪਾਲ ਸਿੰਘ ਦੇ ਸੁਨੇਹੇ ਤੋਂ ਮਨਪ੍ਰੀਤ ਸਿੰਘ ਇਯਾਲੀ ਨੂੰ ਜਾਣੂ ਕਰਵਾਉਂਦਿਆਂ ਅਕਾਲੀ ਦਲ 'ਵਾਰਿਸ ਪੰਜਾਬ ਦੇ' 'ਚ ਸ਼ਾਮਿਲ ਹੋਣ ਅਤੇ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦੀ ਅਪੀਲ ਕੀਤੀ ਹੈ ¢ ਦੂਜੇ ਪਾਸੇ, ਵਿਧਾਇਕ ਇਯਾਲੀ ਨੇ ਭਾਈ ਅੰਮਿ੍ਤਪਾਲ ਸਿੰਘ ਦੇ ਸੁਨੇਹੇ ਨੂੰ ਬੇਹੱਦ ਅਹਿਮ ਦੱਸਦਿਆਂ ਬਾਪੂ ਤਰਸੇਮ ਸਿੰਘ ਤੇ ਟੀਮ ਦਾ ਧੰਨਵਾਦ ਕਰਦਿਆਂ ਸਪੱਸ਼ਟ ਕੀਤਾ ਕਿ ਉਹ ਹਲਕੇ ਦੇ ਮੋਹਤਬਰਾਂ, ਵਫ਼ਾਦਾਰ ਸਾਥੀਆਂ ਅਤੇ ਆਮ ਲੋਕਾਂ ਨਾਲ ਸਲਾਹ-ਮਸ਼ਵਰਾ ਕਰਕੇ ਲੋਕਾਂ ਦੀ ਰਾਏ ਤੇ ਸਹਿਮਤੀ ਤੋਂ ਬਾਅਦ ਹੀ ਅਗਲੇ ਸਿਆਸੀ ਕਦਮ ਬਾਰੇ ਕੋਈ ਰਸਮੀ ਐਲਾਨ ਕਰਨਗੇ ¢

ਪਿਛਲੀ ਖ਼ਬਰ ਪਾਕਿਸਤਾਨ ਦੀਆਂ ਜੇਲ੍ਹਾਂ ਵਿਚ ਬੰਦ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਲੜਾਈ ਲੜੇਗੀ ਪੀ.ਸੀ.ਟੀ. ਹਿਊਮੈਨਿਟੀ <br/> ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਵਿਖੇ ਤਿ੍ਤਿਆ ਸੋਪਾਨ ਸਕਾਊਟ ਐਂਡ ਗਾਈਡੈਂਸ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।