11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪਾਕਿਸਤਾਨ ਦੀਆਂ ਜੇਲ੍ਹਾਂ ਵਿਚ ਬੰਦ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਲੜਾਈ ਲੜੇਗੀ ਪੀ.ਸੀ.ਟੀ. ਹਿਊਮੈਨਿਟੀ <br/>

ਅਜੀਤ ਡੈਸਕ 25-05-2026

ਪਠਾਨਕੋਟ, 24 ਮਈ (ਵਿਨੋਦ)-ਪਾਕਿਸਤਾਨ ਜੇਲ੍ਹਾਂ ਵਿਚ ਬੰਦ ਭਾਰਤੀਆਂ ਨੂੰ ਘਰ ਵਾਪਸੀ ਕਰਵਾਉਣ ਲਈ ਜਲਦ ਹੀ ਪੀ.ਸੀ.ਟੀ. ਹਿਊਮੈਨਿਟੀ ਸੰਸਥਾ ਕਾਨੂੰਨੀ ਲੜਾਈ ਲੜੇਗੀ | ਇਹ ਪ੍ਰਗਟਾਵਾ ਸੰਸਥਾ ਦੇ ਸੰਸਥਾਪਕ ਡਾ: ਜੋਗਿੰਦਰ ਸਿੰਘ ਸਲਾਰੀਆ ਵਲੋਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਕਈ ਭਾਰਤੀ ਅਣਜਾਣਪੁਣੇ ਵਿਚ ਭਾਰਤ ਦੀ ਸੀਮਾ ਪਾਰ ਕਰਕੇ ਪਾਕਿਸਤਾਨ ਵਿਚ ਚਲੇ ਗਏ, ਜਿਨ੍ਹਾਂ ਨੂੰ ਪਾਕਿਸਤਾਨ ਸੈਨਾ ਵਲੋਂ ਜੇਲ੍ਹਾਂ ਵਿਚ ਬੰਦ ਕਰ ਦਿੱਤਾ ਗਿਆ ਹੈ | ਜਿਸ ਦੇ ਚੱਲਦੇ ਕਈ ਬੇਕਸੂਰ ਭਾਰਤੀ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ | ਉਨ੍ਹਾਂ ਦੱਸਿਆ ਕਿ ਜਿਹੜੇ ਭਾਰਤੀ ਪਾਕਿਸਤਾਨ ਜੇਲ੍ਹਾਂ ਵਿਚ ਫਸੇ ਹੋਏ ਹਨ, ਉਹ ਜਾਂ ਤਾਂ ਮਛਵਾਰੇ ਸਨ ਜਾਂ ਕਿਸਾਨ ਜਿਹੜੇ ਗ਼ਲਤੀ ਨਾਲ ਪਾਕਿਸਤਾਨ ਦੀ ਸੀਮਾ ਵਿਚ ਚਲੇ ਗਏ | ਉਨ੍ਹਾਂ ਦੱਸਿਆ ਕਿ ਪਾਕਿਸਤਾਨ ਦੀਆਂ ਜੇਲ੍ਹਾਂ ਵਿਚ ਫਸੇ ਭਾਰਤੀਆਂ ਨੂੰ ਲਿਆਉਣ ਲਈ ਉਨ੍ਹਾਂ ਦੀ ਸੰਸਥਾ ਵਲੋਂ ਕਾਨੂੰਨੀ ਲੜਾਈ ਲੜੀ ਜਾਵੇਗੀ | ਉਨ੍ਹਾਂ ਪੀੜਤ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਵੀ ਪਰਿਵਾਰਾਂ ਦੇ ਮੈਂਬਰ ਪਾਕਿਸਤਾਨੀ ਜੇਲ੍ਹਾਂ ਵਿਚ ਬੰਦ ਹਨ, ਉਹ ਉਨ੍ਹਾਂ ਦੀ ਸੰਸਥਾ ਨਾਲ ਜਲਦੀ ਤੋਂ ਜਲਦੀ ਸੰਪਰਕ ਕਰਨ |

ਪਿਛਲੀ ਖ਼ਬਰ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਨਮਿਤ ਚੱਲ ਰਹੇ ਪੰਜ ਰੋਜ਼ਾ ਸਮਾਗਮਾਂ ਦੀ ਸਮਾਪਤੀ ਅੱਜ ਅਗਲੀ ਖ਼ਬਰ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।