29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਵਿਵਾਦਤ ਵੀਡੀਓ ਦਾ ਸੱਚ ਸਾਹਮਣੇ ਆਉਣ ਮਗਰੋਂ ਮੁੱਖ ਮੰਤਰੀ ਤੁਰੰਤ ਅਸਤੀਫ਼ਾ ਦੇਣ : ਧਾਮੀ

ਅਜੀਤ ਡੈਸਕ 25-06-2026
ਅੰਮ੍ਰਿਤਸਰ, 24 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਵਿਵਾਦਿਤ ਵੀਡੀਓ ਸੰਬੰਧੀ ਕਥਿਤ ਤੌਰ 'ਤੇ ਝੂਠੀ ਰਿਪੋਰਟ ਤਿਆਰ ਕਰਨ ਦੇ ਦੋਸ਼ਾਂ ਹੇਠ ਹਰਿਆਣਾ ਪੁਲਿਸ ਵਲੋਂ ਐਫ.ਆਈ.ਆਰ. ਦਰਜ ਹੋਣ ਮਗਰੋਂ ਮੁੱਖ ਮੰਤਰੀ ਨੂੰ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ। ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਨਾ ਸਿਰਫ਼ ਪ੍ਰਸ਼ਾਸਨਿਕ ਭਰੋਸੇਯੋਗਤਾ 'ਤੇ ਸਵਾਲ ਖੜ੍ਹੇ ਕੀਤੇ ਹਨ, ਸਗੋਂ ਲੋਕਤੰਤਰਿਕ ਸੰਸਥਾਵਾਂ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਲੈ ਕੇ ਵੀ ਚਿੰਤਾ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਅਕਾਲ ਤਖ਼ਤ ਸਾਹਿਬ ਵਲੋਂ ਨਿਰਪੱਖਤਾ ਨਾਲ ਇਸ ਦੀ ਜਾਂਚ ਦੋ ਪ੍ਰਵਾਨਿਤ ਲੈਬਾਂ ਤੋਂ ਕਰਵਾਈ ਗਈ ਸੀ, ਪ੍ਰੰਤੂ ਭਗਵੰਤ ਸਿੰਘ ਮਾਨ ਨੇ ਆਪਣੀ ਗਲਤੀ ਮੰਨਣ ਦੀ ਬਜਾਏ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਛੇਵੇਂ ਪਾਤਿਸ਼ਾਹ ਵਲੋਂ ਸਥਾਪਿਤ ਤਖ਼ਤ ਹੈ, ਜਿਸ ਨਾਲ ਮੱਥਾ ਲਗਾਉਣ ਵਾਲੇ ਕਦੇ ਕਾਮਯਾਬ ਨਹੀਂ ਹੋਏ। ਪ੍ਰਧਾਨ ਧਾਮੀ ਨੇ ਕਿਹਾ ਕਿ ਹਰਿਆਣਾ ਪੁਲਿਸ ਵਲੋਂ ਐੱਫ.ਆਈ.ਆਰ. ਦਰਜ ਹੋਣ ਨਾਲ ਆਮ ਆਦਮੀ ਪਾਰਟੀ ਦਾ ਅਸਲ ਚਿਹਰਾ ਸਾਹਮਣੇ ਆਇਆ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ ਐਲਾਨੇ ਮੁੱਖ ਮੰਤਰੀ ਨੂੰ ਮੂੰਹ ਨਾ ਲਗਾਉਣ।
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਆਪਣਾ ਨੈਤਿਕ ਅਧਿਕਾਰ ਗੁਆ ਦਿੱਤਾ- ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ-ਭਗਵੰਤ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।