29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ

ਅਜੀਤ ਡੈਸਕ 25-06-2026
ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸ਼ਾਮ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ 40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕੀਤਾ। ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਉਣ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇੱਥੇ ਕੁਝ ਸਮਾਂ ਬੈਠ ਕੇ ਕੀਰਤਨ ਸਰਵਣ ਕੀਤਾ। ਇਸ ਉਪਰੰਤ ਸੂਚਨਾ ਦਫ਼ਤਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ, ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਅਤੇ ਮੀਤ ਮੈਨੇਜਰ ਭਾਈ ਸੁਖਦੇਵ ਸਿੰਘ ਵਲੋਂ ਸਿਰੋਪਾਓ, ਲੋਈ, ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਤੇ ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸ ਭੇਟ ਕਰਕੇ ਸਨਮਾਨਿਤ ਕੀਤਾ। ਸ੍ਰੀ ਸੈਣੀ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਉਹ ਪਵਿੱਤਰ ਧਰਤੀ ਹੈ, ਜਿੱਥੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੇ ਜ਼ੁਲਮ ਦੇ ਖਿਲਾਫ਼ ਆਖਰੀ ਜੰਗ ਲੜ ਕੇ ਫਤਿਹ ਹਾਸਿਲ ਕੀਤੀ । ਜਿੱਥੇ ਭਾਈ ਮਹਾਂ ਸਿੰਘ ਅਤੇ ਮਾਈ ਭਾਗੋ ਦੀ ਅਗਵਾਈ ਵਿਚ 40 ਮੁਕਤਿਆਂ ਨੇ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਹ ਇਸ ਪਵਿੱਤਰ ਧਰਤੀ ਨੂੰ ਦਿਲੋਂ ਪ੍ਰਣਾਮ ਕਰਦੇ ਹਨ। ਜਦੋਂ ਸ੍ਰੀ ਸੈਣੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਫਾਰੈਂਸਿਂਕ ਰਿਪੋਰਟ ਨੂੰ ਲੈ ਕੇ ਐਫ.ਆਈ.ਆਰ. ਸੰਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਸਿਰਫ਼ ਇਹੀ ਕਿਹਾ ਕਿ ਕਿਸੇ ਵਲੋਂ ਇਸ ਸਬੰਧੀ ਦਿੱਤੀ ਅਰਜ਼ੀ ਸੰਬੰਧੀ ਉਨ੍ਹਾਂ ਜਾਣਕਾਰੀ ਹਾਸਿਲ ਕੀਤੀ ਹੈ ਅਤੇ ਇਹ ਮੰਦਭਾਗਾ ਵਰਤਾਰਾ ਹੈ। ਇਸ ਮੌਕੇ ਸਾਬਕਾ ਐਮ.ਪੀ. ਜਗਮੀਤ ਸਿੰਘ ਬਰਾੜ, ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਆਗੂ ਰਾਜੇਸ਼ ਗੋਰਾ ਪਠੇਲਾ, ਸੀਨੀਅਰ ਆਗੂ ਕੁਲਦੀਪ ਸਿੰਘ ਭੰਗੇਵਾਲਾ, ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ, ਤਰੁਣ ਭੰਡਾਰੀ ਅਤੇ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਫਰਜ਼ੀ ਫੋਰੈਂਸਿਕ ਰਿਪੋਰਟ ਮਾਮਲੇ ਦੀ ਸੀ. ਬੀ. ਆਈ. ਕੋਲੋਂ ਜਾਂਚ ਕਰਵਾਏ ਜਾਣ ਦੀ ਮੰਗ ਅਗਲੀ ਖ਼ਬਰ ਭਾਖੜਾ ਨਹਿਰ ’ਚ ਕਾਰ ਡਿਗਣ ਨਾਲ ਔਰਤ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।