29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਐਕਟ ਨੂੰ ਬਦਲਣ ਦੀ ਕਾਰਵਾਈ ਮਹਾਰਾਸ਼ਟਰ ਸਰਕਾਰ ਤੁਰੰਤ ਬੰਦ ਕਰੇ- ਬਾਬਾ ਬਲਬੀਰ ਸਿੰਘ 96 ਕਰੋੜੀ

ਅਜੀਤ ਡੈਸਕ 25-06-2026
ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਕਰਨੈਲ ਸਿੰਘ)-ਮਹਾਰਾਸ਼ਟਰ ਸਰਕਾਰ ਵਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਸਾਹਿਬ ਨੰਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਣਾਏ ਜਾਣ ਸਬੰਧੀ ਫੈਸਲੇ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪੰਜ ਪਿਆਰੇ ਤੇ ਸਿੱਖ ਸੰਗਤਾਂ ਨੇ ਜੋ 1956 ਦੇ ਕਾਨੂੰਨ ਨੂੰ ਰੱਦ ਕਰਨ ਦੀ ਕਾਰਵਾਈ ਦੇ ਪੁਰਜੋਰ ਵਿਰੋਧ ਦਾ ਸਮਰਥਨ ਕਰਦਿਆਂ ਇਸ ਫੈਸਲੇ ਨਾਲ ਬੁੱਢਾ ਦਲ ਪੰਜਵਾਂ ਤਖ਼ਤ ਸਿੰਘ ਸਾਹਿਬ ਹਜੂਰ ਸਾਹਿਬ ਦੇ ਨਾਲ ਹਮੇਸ਼ਾ ਮੌਢੇ ਨਾਲ ਮੋਢਾ ਲਾ ਕੇ ਖੜਾ ਹੈ। ਉਨ੍ਹ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਕੋਈ ਹੋਰ ਕਾਨੂੰਨ ਲੈ ਕੇ ਆਉਣ ਦਾ ਵਿਚਾਰ ਛੱਡ ਦੇਵੇ। ਸਿੰਘ ਸਾਹਿਬ ਕੁਲਵੰਤ ਸਿੰਘ ਅਤੇ ਬਾਬਾ ਰਾਮ ਸਿੰਘ ਤੇ ਪੰਜ ਪਿਆਰਿਆਂ ਦੇ ਗੁਰਮਤੇ ਦੇ ਅਨੁਸਾਰ ਸਰਕਾਰ ਨੂੰ ਚੱਲਣਾ ਚਾਹੀਦਾ ਹੈ।
ਪਿਛਲੀ ਖ਼ਬਰ ਭਾਰਤ ਤੋਂ ਗਏ ਜਥੇ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਕੀਤੇ ਦਰਸ਼ਨ ਅਗਲੀ ਖ਼ਬਰ ਬੜੂ ਸਾਹਿਬ ਵਿਖੇ ਸੰਤ ਤੇਜਾ ਸਿੰਘ ਜੀ ਦੀ 61ਵੀ ਬਰਸੀ ਨੂੰ ਸਮਰਪਿਤ ਸਮਾਗਮ 1 ਜੁਲਾਈ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।