26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਫ਼ਾਰੂਕਾਬਾਦ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਢਾਹੇ ਜਾਣ ਦਾ ਮਾਮਲਾ ਮੁੱਖ ਮੰਤਰੀ ਕੋਲ ਪਹੁੰਚਿਆ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਮੁੜ ਉਸਾਰੀ ਕਰਵਾਏ ਜਾਣ ਦਾ ਦਿੱਤਾ ਭਰੋਸਾ

ਅਜੀਤ ਡੈਸਕ 02-07-2026
ਅੰਮ੍ਰਿਤਸਰ, 1 ਜੁਲਾਈ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਜ਼ਿਲ੍ਹਾ ਸ਼ੇਖ਼ੂਪੁਰਾ ਦੇ ਫ਼ਾਰੂਕਾਬਾਦ ਦੀ ਆਬਾਦੀ ਮੰਡੀ ਚੂਹੜਕਾਣਾ ‘ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਸਿੰਘ ਸਭਾ ਨੂੰ ਢਾਹੇ ਜਾਣ ਦਾ ਮਾਮਲਾ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਕੋਲ ਪਹੁੰਚਣ ਤੋਂ ਬਾਅਦ ਉਨ੍ਹਾਂ ਦੇ ਆਦੇਸ਼ ‘ਤੇ ਅੱਜ ਘੱਟ ਗਿਣਤੀ ਮਾਮਲਿਆਂ ਬਾਰੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਵਿਭਾਗੀ ਅਮਲੇ ਨਾਲ ਮੌਕੇ ‘ਤੇ ਪਹੁੰਚੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੇਖ਼ੂਪੁਰਾ ਸ਼ਾਹਿਦ ਇਮਰਾਨ ਮਾਰਥ, ਸਿਆਲਕੋਟ ਦੇ ਗੁਰਦੁਆਰਾ ਬਾਬੇ ਦੀ ਬੇਰ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਸਿੱਧੂ, ਸਿੱਖ ਯੂਥ ਫੈਡਰੇਸ਼ਨ ਪਾਕਿਸਤਾਨ ਦੇ ਪ੍ਰਧਾਨ ਪਲਵਿੰਦਰ ਸਿੰਘ, ਕ੍ਰਿਕਟਰ ਮਹਿੰਦਰਪਾਲ ਸਿੰਘ ਆਦਿ ਵੀ ਹਾਜ਼ਰ ਸਨ। ਮੰਤਰੀ ਅਰੋੜਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ‘ਚ ਰਹਿੰਦੇ ਪਰਿਵਾਰਾਂ ਵਲੋਂ ਇਸ ਅਸਥਾਨ ਨੂੰ ਢਾਹੇ ਜਾਣ ਦਾ ਦੇਸ਼-ਵਿਦੇਸ਼ ‘ਚ ਵਿਰੋਧ ਹੋਣ ‘ਤੇ ਮੁੱਖ ਮੰਤਰੀ ਨੇ ਅਸਥਾਨ ਦੀ ਮੁੜ ਉਸਾਰੀ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਲਦੀ ਇਸ ਦੀ ਪਹਿਲੀ ਹਾਲਤ ‘ਚ ਮੁੜ ਉਸਾਰੀ ਕਰਵਾਈ ਜਾਵੇਗੀ। ਹਾਲਾਂਕਿ, ਡਿਪਟੀ ਕਮਿਸ਼ਨਰ ਸ਼ਾਹਿਦ ਇਮਰਾਨ ਮਾਰਥ ਨੇ ਇਸ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਕਿ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਕੀਤੀ ਜਾਵੇਗੀ ਜਾਂ ਨਹੀਂ। ਦੱਸਿਆ ਜਾ ਰਿਹਾ ਹੈ ਕਿ ਕਬਜ਼ਾਧਾਰੀ ਪਰਿਵਾਰ ਵਲੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਵਾਲਾ ਥੜ੍ਹਾ ਅਤੇ ਗੁੰਬਦ ਢਾਹਿਆ ਗਿਆ। ਮਾਮਲਾ ਜਨਤਕ ਹੋਣ ਦੇ ਬਾਵਜੂਦ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਜਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ‘ਤੇ ਕਬਜ਼ਾਧਾਰੀ ਪਰਿਵਾਰ ਨੇ ਗੁਰਦੁਆਰਾ ਸਾਹਿਬ ਦੀ ਸਾਰੀ ਇਮਾਰਤ ਢਾਹ ਦਿੱਤੀ।
ਪਿਛਲੀ ਖ਼ਬਰ ਡੀਪੂ ਹੋਲਡਰ ਯੂਨੀਅਨ ਦੀ ਕੌਮੀ ਨੈਸ਼ਨਲ ਮੀਟਿੰਗ ਕਲਕੱਤਾ ’ਚ 13 ਨੂੰ-ਸਿੱਧੂ, ਅੜੈਚਾਂ ਅਗਲੀ ਖ਼ਬਰ ਪਾਵਨ ਸਰੂਪ ਮਾਮਲੇ ਦੀ ਸਿੱਟ ਦੇ ਪ੍ਰਮੁਖ ਮੈਂਬਰ ਤੇ ਗੁਰਸਿੱਖ ਏ.ਸੀ.ਪੀ. ਹਰਮਿੰਦਰ ਸਿੰਘ ਸੇਵਾ ਮੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।