09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

2027 ਲਈ ਭਾਰਤੀ ਜਨਤਾ ਪਾਰਟੀ ਨੇ ਕੱਸਿਆ ਕਮਰਕੱਸਾ

ਲੁਧਿਆਣਾ, 8 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸੂਬਾ ਪੱਧਰੀ ਰਣਨੀਤੀ ਘੜਨ ਲਈ ਸੂਬਾ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਅਹਿਮ ਮੀਟਿੰਗ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਥਾਨਕ ਪਾਰਟੀ ਦਫ਼ਤਰ ਵਿਖੇ ਹੋਈ। ਮੀਟਿੰਗ ’ਚ ਸੂਬਾ ਜਥੇਬੰਦੀ ਮੰਤਰੀ ਸ੍ਰੀਨਿਵਾਸਲੂ ਅਤੇ ਕੌਮੀ ਸਕੱਤਰ ਤੇ ਪੰਜਾਬ ਦੇ ਸਹਿ ਇੰਚਾਰਜ ਨਰਿੰਦਰ ਰੈਣਾ ਸਮੇਤ ਨਵੀਂ ਚੁਣੀ ਸੂਬਾ ਇਕਾਈ ਦੇ ਅਹੁਦੇਦਾਰ ਅਤੇ ਸਮੂਹ ਜ਼ਿਲ੍ਹਾ ਪ੍ਰਧਾਨ ਸ਼ਾਮਿਲ ਹੋਏ।

ਨਵ-ਨਿਯੁਕਤ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਕੇਵਲ ਸਿੰਘ ਢਿੱਲੋਂ, ਨਾਲ ਸ੍ਰੀਨਿਵਾਸਲੂ, ਤੇ ਡਾ. ਨਰਿੰਦਰ ਰੈਣਾ। ਤਸਵੀਰ : ਸੇਵਕ ਸਿੰਘ 09-08-2026
ਲੁਧਿਆਣਾ, 8 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸੂਬਾ ਪੱਧਰੀ ਰਣਨੀਤੀ ਘੜਨ ਲਈ ਸੂਬਾ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਅਹਿਮ ਮੀਟਿੰਗ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਥਾਨਕ ਪਾਰਟੀ ਦਫ਼ਤਰ ਵਿਖੇ ਹੋਈ। ਮੀਟਿੰਗ ’ਚ ਸੂਬਾ ਜਥੇਬੰਦੀ ਮੰਤਰੀ ਸ੍ਰੀਨਿਵਾਸਲੂ ਅਤੇ ਕੌਮੀ ਸਕੱਤਰ ਤੇ ਪੰਜਾਬ ਦੇ ਸਹਿ ਇੰਚਾਰਜ ਨਰਿੰਦਰ ਰੈਣਾ ਸਮੇਤ ਨਵੀਂ ਚੁਣੀ ਸੂਬਾ ਇਕਾਈ ਦੇ ਅਹੁਦੇਦਾਰ ਅਤੇ ਸਮੂਹ ਜ਼ਿਲ੍ਹਾ ਪ੍ਰਧਾਨ ਸ਼ਾਮਿਲ ਹੋਏ। ਮੀਟਿੰਗ ਦੌਰਾਨ ਪਾਰਟੀ ਦੀ ਜਥੇਬੰਦਕ ਬਣਤਰ ਨੂੰ ਹੋਰ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਰਣਨੀਤੀ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਪਾਰਟੀ ਹਾਈਕਮਾਨ ਅਤੇ ਸੂਬਾ ਪ੍ਰਧਾਨ ਦੀ ਅਗਵਾਈ ’ਚ ਪੂਰਾ ਭਰੋਸਾ ਪ੍ਰਗਟਾਉਂਦਿਆਂ ਇਕਜੁੱਟਤਾ ਨਾਲ ਚੋਣ ਮੈਦਾਨ ਵਿਚ ਉਤਰਨ ਦਾ ਅਹਿਦ ਲਿਆ। ਨਵਨਿਯੁਕਤ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੇ ਅਹੁਦੇ ਸਿਰਫ਼ ਅਹੁਦੇ ਨਹੀਂ, ਸਗੋਂ ਪੰਜਾਬ ਅਤੇ ਪਾਰਟੀ ਦੇ ਭਵਿੱਖ ਨਾਲ ਜੁੜੀ ਵੱਡੀ ਜ਼ਿੰਮੇਵਾਰੀ ਹਨ। ਉਨ੍ਹਾਂ ਆਗੂਆਂ ਨੂੰ ਪਿੰਡ-ਪਿੰਡ, ਸ਼ਹਿਰ-ਸ਼ਹਿਰ ਅਤੇ ਬੂਥ-ਬੂਥ ਤੱਕ ਜੱਥੇਬੰਦੀ ਦੀਆਂ ਜੜ੍ਹਾਂ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜੱਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਕੇ 2027 ਵਿਚ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਲਈ ਹੁਣ ਤੋਂ ਹੀ ਪੂਰੀ ਤਾਕਤ ਨਾਲ ਕੰਮ ਕਰਨਾ ਹੋਵੇਗਾ।
ਪਿਛਲੀ ਖ਼ਬਰ ਸਾਬਕਾ ਸੈਨਿਕ ਦਾ ਕਤਲ-ਪਤਨੀ ਗ੍ਰਿਫ਼ਤਾਰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਡੇਰਿਆਂ ਦੀ ਇਕਾਈ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।