10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਮੰਡ ’ ਤੇ ਹਮਲੇ ਦੇ ਮਾਮਲੇ ’ਚ ਦੋ ਸਿੱਖ ਨੌਜਵਾਨ ਗ੍ਰਿਫ਼ਤਾਰ

ਅੰਬਾਲਾ, 9 ਅਗਸਤ (ਪੀ. ਟੀ.

ਅਜੀਤ ਡੈਸਕ 10-08-2026
ਅੰਬਾਲਾ, 9 ਅਗਸਤ (ਪੀ.ਟੀ.ਆਈ.) ਇੰਟਰਨੈਸ਼ਨਲ ਐਂਟੀ-ਖਾਲਿਸਤਾਨੀ ਟੈਰਰਿਸਟ ਫਰੰਟ (ਆਈ.ਏ.ਕੇ.ਟੀ.ਐਫ.) ਦੇ ਮੁਖੀ ਗੁਰਸਿਮਰਨ ਸਿੰਘ ਮੰਡ ’ਤੇ ਹਮਲੇ ਦੇ ਸਬੰਧ ਵਿਚ ਦੋ ਸਿੱਖ ਨੌਜਵਾਨਾਂ ਨੂੰ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਐਤਵਾਰ ਨੂੰ ਸਿੱਖ ਭਾਈਚਾਰੇ ਦੇ ਕਈ ਮੈਂਬਰਾਂ ਨੇ ਪੰਜੋਖਰਾ ਪੁਲਿਸ ਸਟੇਸ਼ਨ ਦੇ ਬਾਹਰ ਧਰਨਾ ਦਿੱਤਾ। ਸ਼ੁੱਕਰਵਾਰ ਸ਼ਾਮ ਨੂੰ ਅੰਬਾਲਾ ਵਿਚ ਗੁਰਦੁਆਰਾ ਸ਼੍ਰੀ ਪੰਜੋਖਰਾ ਸਾਹਿਬ ਦੇ ਬਾਹਰ ਭੀੜ ਨੇ ਮੰਡ ’ਤੇ ਹਮਲਾ ਕੀਤਾ ਸੀ। ਭੀੜ ਨੇ ਉਸਦੀ ਕਾਰ ਦੀ ਭੰਨਤੋੜ ਕੀਤੀ ਅਤੇ ਮੰਡ ਨੂੰ ਮਾਮੂਲੀ ਸੱਟਾਂ ਲੱਗੀਆਂ। ਬਾਅਦ ਵਿਚ ਉਸਦੇ ਸੁਰੱਖਿਆ ਗਾਰਡਾਂ ਅਤੇ ਪੁਲਿਸ ਨੇ ਉਸਨੂੰ ਬਚਾਇਆ । ਇਸ ਘਟਨਾ ਦੇ ਸਬੰਧ ਵਿਚ ਪੁੱਛਗਿੱਛ ਲਈ ਦੋ ਸਿੱਖ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ । ਐਤਵਾਰ ਨੂੰ ਪੰਜੋਖਰਾ ਪੁਲਿਸ ਸਟੇਸ਼ਨ ਦੇ ਸਾਹਮਣੇ ਵੱਡੀ ਭੀੜ ਇਕੱਠੀ ਹੋਈ, ਜਿਨ੍ਹਾਂ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੀ ਰਿਹਾਈ ਦੀ ਮੰਗ ਕੀਤੀ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਅਤੇ ਸ਼ਹੀਦ ਭਗਤ ਸਿੰਘ ਕਿਸਾਨ ਯੂਨੀਅਨ ਦੇ ਅਹੁਦੇਦਾਰ ਵੀ ਮੌਜੂਦ ਸਨ । ਚੜੂਨੀ ਨੇ ਹਿਰਾਸਤ ਵਿਚ ਲਏ ਗਏ ਦੋਵਾਂ ਨੌਜਵਾਨਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਤੇ ਜੇਕਰ ਮੰਗ ਪੂਰੀ ਨਾ ਹੋਈ ਤਾਂ ਵੱਡੇ ਅੰਦੋਲਨ ਦੀ ਚੇਤਾਵਨੀ ਦਿੱਤੀ । ਇਸ ਸਬੰਧ ਵਿਚ ਪੁਲਿਸ ਤੇ ਸਿੱਖ ਭਾਈਚਾਰੇ ਦੇ ਨੁਮਾਇੰਦਿਆਂ ਵਿਚਕਾਰ ਵਿਚਾਰ-ਵਟਾਂਦਰਾ ਚੱਲ ਰਿਹਾ ਹੈ । ਦੂਜੇ ਪਾਸੇ, ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਮੰਡ ਵਿਰੁੱਧ ਮਾਮਲਾ ਦਰਜ ਕਰਨ ਦੀ ਮੰਗ ਕੀਤੀ, ਦੋਸ਼ ਲਗਾਇਆ ਕਿ ਉਸਨੇ ਸ਼ੁੱਕਰਵਾਰ ਨੂੰ ਆਪਣੀ ਕਾਰ ਨਾਲ ਕੁਝ ਵਿਅਕਤੀਆਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਸੀ ।
ਪਿਛਲੀ ਖ਼ਬਰ ਡੇਰਾਬੱਸੀ ’ਚ ਗਰਮੀ ਵਿਚ ਬੰਦ ਪੱਖਿਆਂ ਹੇਠ ਬੱਸਾਂ ਦੀ ਉਡੀਕ ਕਰਨ ਲਈ ਮਜ਼ਬੂਰ ਯਾਤਰੀ ਬੱਸ ਕਿਊ ਸ਼ੈਲਟਰਾਂ ’ਚ ਸਹੂਲਤਾਂ ਦਾ... ਅਗਲੀ ਖ਼ਬਰ ਧਰਮੇਂਦਰ ਪ੍ਰਧਾਨ ਵਲੋਂ ਅਸਤੀਫ਼ੇ ਪਿੱਛੇ ਜੈਨ-ਜ਼ੀ ਨੂੰ ਗੁਮਰਾਹ ਕਰਨ ਦੀ ‘ਸਾਜਿਸ਼’ ਦਾ ਦਾਅਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।