11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਅਕਾਲੀ ਦਲ ‘ ਵਾਰਿਸ ਪੰਜਾਬ ਦੇ ’ ਨੇ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਇਆ ! ਬੱਸੀ ਪਠਾਣਾ ਤੋਂ ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ ਨੂੰ ਐਲਾਨਿਆ ਪਹਿਲਾ ਉਮੀਦਵਾਰ

ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਦਾ ਬਿਗਲ ਵਜਾਉਂਦਿਆਂ ਹਲਕਾ ਬੱਸੀ ਪਠਾਣਾ ਤੋਂ ਆਪਣਾ ਪਹਿਲਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ ਤੇ ਇਹ ਪਹਿਲੀ ਟਿਕਟ ਸ਼ਹੀਦ ਪਰਿਵਾਰ ਨਾਲ ਸੰਬੰਧਿਤ ਤੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਕੇਸ ਵਿਚ ਫਾਂਸੀ ਦਿੱਤੇ ਜਾਣ ਨਾਲ ਸ਼ਹੀਦ ਹੋਏ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ ਨੂੰ ਦਿੱਤੀ ਗਈ ਹੈ। ਇਹ ਐਲਾਨ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਜੱਲੂਪੁਰ ਵਲੋਂ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਅਤੇ ਹੋਰਨਾਂ ਪਾਰਟੀ ਆਗੂਆਂ ਦੀ ਮੌਜੂਦਗੀ ਵਿਚ ਅੱਜ ਇਥੇ ਸਥਾਨਕ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਉਮੀਦਵਾਰ ਭਾਈ ਸਤਵੰਤ ਸਿੰਘ। 11-08-2026
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਦਾ ਬਿਗਲ ਵਜਾਉਂਦਿਆਂ ਹਲਕਾ ਬੱਸੀ ਪਠਾਣਾ ਤੋਂ ਆਪਣਾ ਪਹਿਲਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ ਤੇ ਇਹ ਪਹਿਲੀ ਟਿਕਟ ਸ਼ਹੀਦ ਪਰਿਵਾਰ ਨਾਲ ਸੰਬੰਧਿਤ ਤੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਕੇਸ ਵਿਚ ਫਾਂਸੀ ਦਿੱਤੇ ਜਾਣ ਨਾਲ ਸ਼ਹੀਦ ਹੋਏ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ ਨੂੰ ਦਿੱਤੀ ਗਈ ਹੈ। ਇਹ ਐਲਾਨ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਜੱਲੂਪੁਰ ਵਲੋਂ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਅਤੇ ਹੋਰਨਾਂ ਪਾਰਟੀ ਆਗੂਆਂ ਦੀ ਮੌਜੂਦਗੀ ਵਿਚ ਅੱਜ ਇਥੇ ਸਥਾਨਕ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪਾਰਟੀ ਨੇ ਸ਼ਹੀਦ ਪਰਿਵਾਰਾਂ ਦੇ ਸਨਮਾਨ ਨੂੰ ਮੁੱਖ ਰੱਖਦਿਆਂ ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਨੂੰ 2027 ਚੋਣਾਂ ਲਈ ਪਹਿਲਾ ਉਮਦੀਵਾਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਰਿਵਾਰ ਵਿਚੋਂ ਉਨ੍ਹਾਂ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ ਨੂੰ ਪਾਰਟੀ ਦੇ ਪਾਰਲੀਮਾਨੀ ਬੋਰਡ ਦਾ ਮੈਂਬਰ ਬਣਾ ਕੇ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰੈਸ ਕਾਨਫਰੰਸ ਦੌਰਾਨ ਭਾਵੇਂ ਭਾਈ ਸਤਵੰਤ ਸਿੰਘ ਖੁਦ ਮੌਜੂਦ ਨਹੀਂ ਸਨ, ਪਰ ਉਨ੍ਹਾਂ ਦੇ ਭਰਾਤਾ ਭਾਈ ਰਜਿੰਦਰ ਸਿੰਘ, ਸ਼ਹੀਦ ਕੇਹਰ ਸਿੰਘ ਦੇ ਪੋਤਰੇ ਭਾਈ ਪੁਰੂਰਾਜ ਸਿੰਘ ਤੋਂ ਇਲਾਵਾ ਭਾਈ ਸੁਖਵਿੰਦਰ ਸਿੰਘ ਅਗਵਾਨ, ਪ੍ਰਗਟ ਸਿੰਘ, ਭਾਈ ਅਮਰਜੀਤ ਸਿੰਘ ਵੰਨਚਿੜੀ, ਚਾਚਾ ਪਲਵਿੰਦਰ ਸਿੰਘ, ਮਹਾਂਵੀਰ ਸਿੰਘ, ਜਸਕਰਨ ਸਿੰਘ ਰਿਆੜ, ਗੁਰਸ਼ਰਨ ਸਿੰਘ ਬਾਜਵਾ, ਅਮਨਦੀਪ ਡੱਡੂਆਣਾ, ਸ਼ਮਸ਼ੇਰ ਸਿੰਘ ਪੱਧਰੀ, ਸੁਖਬੀਰ ਸਿੰਘ ਚੀਮਾ, ਦਲਜੀਤ ਸਿੰਘ ਮਿਆਦੀਆਂ ਆਦਿ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੁਖਬੀਰ ਵਲੋਂ ਪੇਪਰ ਲੀਕ ਮਾਮਲੇ ’ ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਅਗਲੀ ਖ਼ਬਰ ਕੰਵਲਪ੍ਰੀਤ ਸਿੰਘ ਕਾਕੀ ਅਕਾਲੀ ਦਲ ( ਬ ) ਦੇ ਜਨਰਲ ਸਕੱਤਰ ਨਿਯੁਕਤ - ਸਾਥੀਆਂ ਨੇ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।