11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪੰਜਾਬ ਦੇ ਕਿਸਾਨਾਂ ਨੇ ਚੰਡੀਗੜ੍ਹ ਵਿਚ ਸਜਾਈ ਕਿਸਾਨ ਵਿਧਾਨ ਸਭਾ

ਚੰਡੀਗੜ੍ਹ, 10 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਵਿਧਾਨ ਸਭਾ ਦੇ ਸਮਾਨੰਤਰ ਅੱਜ ਆਜ਼ਾਦ ਕਿਸਾਨ ਮੋਰਚਾ ਪੰਜਾਬ ਵਲੋਂ ਸ਼ਹੀਦ ਊਧਮ ਸਿੰਘ ਭਵਨ ਸੈਕਟਰ 44-ਸੀ ਚੰਡੀਗੜ੍ਹ ਵਿਖੇ ਕਿਸਾਨ ਵਿਧਾਨ ਸਭਾ ਲਗਾਈ ਗਈ, ਜਿਸ ਵਿਚ ਪੰਜਾਬ ਨਾਲ ਸਬੰਧਤ ਖੇਤੀਬਾੜੀ, ਆਰਥਿਕ, ਧਾਰਮਿਕ, ਸਮਾਜਿਕ, ਲੈਂਡ ਪੂਲਿੰਗ ਅਤੇ ਨਸ਼ਿਆਂ ਜਿਹੇ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ। ਇਸ ਕਿਸਾਨ ਵਿਧਾਨ ਸਭਾ ਦਾ ਕਹਿਣਾ ਹੈ ਕਿ ਪੰਜਾਬ ਦੇ ਕਿਸਾਨ ਸੂਬੇ ਦੀ ਆਰਥਿਕਤਾ ਅਤੇ ਦੇਸ਼ ਦੀ ਅੰਨ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹਨ, ਪਰ ਉਨ੍ਹਾਂ ਨਾਲ ਜੁੜੇ ਕਈ ਅਹਿਮ ਮੁੱਦਿਆਂ ਦਾ ਅਜੇ ਤੱਕ ਪੱਕਾ ਹੱਲ ਨਹੀਂ ਹੋਇਆ।

ਕਿਸਾਨ ਵਿਧਾਨ ਸਭਾ ਦੌਰਾਨ ਸੰਬੋਧਨ ਕਰਦੇ ਹੋਏ ਸਪੀਕਰ ਸੁੱਖ ਗਿੱਲ ਮੋਗਾ। ਤਸਵੀਰ : ਰਾਕੇਸ਼ ਸ਼ਾਹ 11-08-2026
ਚੰਡੀਗੜ੍ਹ, 10 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਵਿਧਾਨ ਸਭਾ ਦੇ ਸਮਾਨੰਤਰ ਅੱਜ ਆਜ਼ਾਦ ਕਿਸਾਨ ਮੋਰਚਾ ਪੰਜਾਬ ਵਲੋਂ ਸ਼ਹੀਦ ਊਧਮ ਸਿੰਘ ਭਵਨ ਸੈਕਟਰ 44-ਸੀ ਚੰਡੀਗੜ੍ਹ ਵਿਖੇ ਕਿਸਾਨ ਵਿਧਾਨ ਸਭਾ ਲਗਾਈ ਗਈ, ਜਿਸ ਵਿਚ ਪੰਜਾਬ ਨਾਲ ਸਬੰਧਤ ਖੇਤੀਬਾੜੀ, ਆਰਥਿਕ, ਧਾਰਮਿਕ, ਸਮਾਜਿਕ, ਲੈਂਡ ਪੂਲਿੰਗ ਅਤੇ ਨਸ਼ਿਆਂ ਜਿਹੇ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ। ਇਸ ਕਿਸਾਨ ਵਿਧਾਨ ਸਭਾ ਦਾ ਕਹਿਣਾ ਹੈ ਕਿ ਪੰਜਾਬ ਦੇ ਕਿਸਾਨ ਸੂਬੇ ਦੀ ਆਰਥਿਕਤਾ ਅਤੇ ਦੇਸ਼ ਦੀ ਅੰਨ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹਨ, ਪਰ ਉਨ੍ਹਾਂ ਨਾਲ ਜੁੜੇ ਕਈ ਅਹਿਮ ਮੁੱਦਿਆਂ ਦਾ ਅਜੇ ਤੱਕ ਪੱਕਾ ਹੱਲ ਨਹੀਂ ਹੋਇਆ। ਇਸ ਲਈ ਇਹ ਸਭਾ ਸਰਬਸੰਮਤੀ ਨਾਲ ਮੰਗ ਕਰਦੀ ਹੈ ਕਿ ‘ਆਪ’ ਦੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਾਲੀ ਦਿਲਾਸਿਆਂ ਅਤੇ ਐਲਾਨਾਂ ਦੀ ਥਾਂ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਕਰੇ। ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਨੇ ਕਿਸਾਨ ਵਿਧਾਨ ਸਭਾ ਦੇ ਸਪੀਕਰ ਵਜੋਂ ਸੇਵਾ ਨਿਭਾਉਂਦਿਆਂ ਸਾਰੀਆਂ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਨੂੰ ਆਪੋ ਆਪਣੇ ਖੇਤਰ ਦੀਆਂ ਮੰਗਾਂ, ਸਮੱਸਿਆਵਾਂ ਅਤੇ ਇਨ੍ਹਾਂ ਦੇ ਹੱਲ ਬਾਰੇ ਵਿਚਾਰ ਰੱਖਣ ਲਈ ਸਮਾਂ ਦਿੱਤਾ। ਇਸ ਦੌਰਾਨ ਭਾਰਤੀ ਕਿਸਾਨ-ਮਜ਼ਦੂਰ ਯੂਨੀਅਨ ਮਝੈਲ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਸੰਧੂ ਹਰੀਕੇ, ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ, ਦੁਆਬਾ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਵਜੀਦਪੁਰ, ਅੰਨਦਾਤਾ ਕਿਸਾਨ-ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਹਰਿੰਦਰ ਸਿੰਘ ਬਾਜਵਾ, ਕਿਸਾਨ ਬਚਾਓ ਮੋਰਚਾ ਦੇ ਰਾਜ ਸਿੰਘ, ਸ਼ੇਰੇ ਪੰਜਾਬ ਕਿਸਾਨ-ਮਜ਼ਦੂਰ ਮੋਰਚਾ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਕਪੂਰਥਲਾ ਆਦਿ ਨੇ ਸੁਝਾਓ ਰੱਖੇ। ਸਭਾ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਕੋਟਦੂਨਾ ਅਤੇ ਕਿਸਾਨ ਬਚਾਓ ਮੋਰਚਾ ਦੇ ਪੰਜਾਬ ਪ੍ਰਧਾਨ ਕਿਰਪਾ ਸਿੰਘ ਨੱਥੂਵਾਲਾ, ਭਜਨ ਸਿੰਘ ਰੂੜੇਵਾਲਾ ਵੀ ਸ਼ਾਮਲ ਹੋਏ
ਪਿਛਲੀ ਖ਼ਬਰ ਮਲੇਸ਼ੀਆ ਦੀ ਸਿਆਸਤ ’ ਚ ਪੰਜਾਬੀਆਂ ਦੀ ਅਹਿਮ ਭੂਮਿਕਾ ਮਾਣ ਵਾਲੀ ਗੱਲ - ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਦੌਰਾਨ ਗੁਰਮੀਤ ਸਿੰਘ ਮੀਤ ਹੇਅਰ ਹੋਰਨਾਂ ਖਿਡਾਰੀਆਂ ਨਾਲ। ਪਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।