11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਹੁਣ ਸਿੱਧੀ ਬੈਂਕ ਖਾਤਿਆਂ ’ ਚ ਪਹੁੰਚੇਗੀ ਆਈ . ਸੀ . ਏ . ਆਰ . ਦੀ ਸਕਾਲਰਸ਼ਿਪ ਕੇਂਦਰੀ ਖੇਤੀਬਾੜੀ ਮੰਤਰੀ ਨੇ ਕੇਂਦਰੀਕ੍ਰਿਤ ਡੀ.ਬੀ.ਟੀ. ਪ੍ਰਣਾਲੀ ਦੀ ਕੀਤੀ ਸ਼ੁਰੂਆਤ

ਨਵੀਂ ਦਿੱਲੀ, 10 ਅਗਸਤ (ਉਪਮਾ ਡਾਗਾ ਪਾਰਥ)-ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ. ਸੀ.

ਸ਼ਿਵਰਾਜ ਸਿੰਘ ਚੌਹਾਨ ਡੀ.ਬੀ.ਟੀ. ਪ੍ਰਣਾਲੀ ਦੀ ਸ਼ੁਰੂਆਤ ਕਰਦੇ ਹੋਏ। ਅਜੀਤ ਤਸਵੀਰ 11-08-2026
ਨਵੀਂ ਦਿੱਲੀ, 10 ਅਗਸਤ (ਉਪਮਾ ਡਾਗਾ ਪਾਰਥ)-ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.) ਵੱਲੋਂ ਦਿੱਤੀਆਂ ਜਾਣ ਵਾਲੀਆਂ ਸਕਾਲਰਸ਼ਿਪਾਂ ਅਤੇ ਫੈਲੋਸ਼ਿਪਾਂ ਦੀ ਰਕਮ ਹੁਣ ਰਾਸ਼ਟਰੀ ਸਕਾਲਰਸ਼ਿਪ ਪੋਰਟਲ (ਐਨ.ਐਸ.ਪੀ.) ਰਾਹੀਂ ਸਿੱਧੀ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿਚ ਪਹੁੰਚਾਈ ਜਾਵੇਗੀ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੋਮਵਾਰ ਨੂੰ ਆਈ.ਸੀ.ਏ.ਆਰ. ਦੀਆਂ ਸਕਾਲਰਸ਼ਿਪਾਂ ਅਤੇ ਫੈਲੋਸ਼ਿਪਾਂ ਦੀ ਕੇਂਦਰੀਕ੍ਰਿਤ ਵੰਡ ਲਈ ਡੀ.ਬੀ.ਟੀ. ਪ੍ਰਣਾਲੀ ਦੀ ਸ਼ੁਰੂਆਤ ਕੀਤੀ। ਨਵੀਂ ਦਿੱਲੀ ਸਥਿਤ ਪੂਸਾ ਕੈਂਪਸ ਦੇ ਬੀ.ਪੀ. ਪਾਲ ਆਡੀਟੋਰੀਅਮ ਵਿਚ ਕਰਵਾਏ ਗਏ ਸਮਾਗਮ ਦੌਰਾਨ ਇਸ ਪਹਿਲਕਦਮੀ ਦੀ ਸ਼ੁਰੂਆਤ ਕਰਦਿਆਂ ਪਾਤਰ ਵਿਦਿਆਰਥੀਆਂ ਨੂੰ ਰਾਸ਼ਟਰੀ ਸਕਾਲਰਸ਼ਿਪ ਪੋਰਟਲ ਰਾਹੀਂ ਸਕਾਲਰਸ਼ਿਪ ਅਤੇ ਫੈਲੋਸ਼ਿਪ ਦੀ ਰਕਮ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜਣ ਦੇ ਅਮਲ ਦੀ ਸ਼ੁਰੂਆਤ ਕੀਤੀ । ਕੇਂਦਰੀ ਮੰਤਰੀ ਨੇ ਇਸ ਪਹਿਲਕਦਮੀ ਲਈ ਆਈ.ਸੀ.ਏ.ਆਰ. ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਦਲਦੀਆਂ ਖੇਤੀਬਾੜੀ ਲੋੜਾਂ ਦੇ ਅਨੁਕੂਲ ਖੇਤੀਬਾੜੀ ਸਿੱਖਿਆ ਨੂੰ ਹੋਰ ਮਜ਼ਬੂਤ ਅਤੇ ਪ੍ਰਸੰਗਿਕ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਉਪਲਬਧ ਕਰਵਾਉਣਾ ਉਨ੍ਹਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਿੱਖਿਆ ਅਤੇ ਖੋਜ ਜਾਰੀ ਰੱਖਣ ਵਿੱਚ ਮਹੱਤਵਪੂਰਨ ਸਹਿਯੋਗ ਦੇਵੇਗਾ। ਇਸ ਪਹਿਲਕਦਮੀ ਤਹਿਤ ਵਿਦਿਆਰਥੀਆਂ ਨੂੰ ਲਗਭਗ 21.35 ਕਰੋੜ ਰੁਪਏ ਦੀ ਰਕਮ ਵੰਡੀ ਜਾਵੇਗੀ।
ਪਿਛਲੀ ਖ਼ਬਰ ਥਲ ਸੈਨਾ ਮੁਖੀ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਗਲੀ ਖ਼ਬਰ ਮਲੇਸ਼ੀਆ ਦੀ ਸਿਆਸਤ ’ ਚ ਪੰਜਾਬੀਆਂ ਦੀ ਅਹਿਮ ਭੂਮਿਕਾ ਮਾਣ ਵਾਲੀ ਗੱਲ - ਕੇਵਲ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।