12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ਼੍ਰੋਮਣੀ ਕਮੇਟੀ ਵਲੋਂ ਜੀ. ਟੀ. ਸੀ .ਚੈਨਲ ਪ੍ਰਬੰਧਕਾਂ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ

ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਪ੍ਰਵਾਨਗੀ ਲਏ ਬਿਨਾ ਗ਼ੈਰ-ਕਾਨੂੰਨੀ ਢੰਗ ਨਾਲ ਗੁਰਬਾਣੀ ਪ੍ਰਸਾਰਨ ਕਰਨ ਦੇ ਮਾਮਲੇ ਵਿਚ ਨਿੱਜੀ ਚੈਨਲ ਜੀ. ਟੀ.

ਅਜੀਤ ਡੈਸਕ 12-08-2026
ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਪ੍ਰਵਾਨਗੀ ਲਏ ਬਿਨਾ ਗ਼ੈਰ-ਕਾਨੂੰਨੀ ਢੰਗ ਨਾਲ ਗੁਰਬਾਣੀ ਪ੍ਰਸਾਰਨ ਕਰਨ ਦੇ ਮਾਮਲੇ ਵਿਚ ਨਿੱਜੀ ਚੈਨਲ ਜੀ.ਟੀ.ਸੀ. ਨੈੱਟਵਰਕ ਪ੍ਰਬੰਧਕਾਂ ਖ਼ਿਲਾਫ਼ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਲਿਖਤੀ ਸ਼ਿਕਾਇਤ ਦੇ ਕੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਇਹ ਮਾਮਲਾ ਸਾਹਮਣੇ ਆਉਣ ‘ਤੇ ਸ਼੍ਰੋਮਣੀ ਕਮੇਟੀ ਵਲੋਂ ਉਕਤ ਚੈਨਲ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸੰਪਰਕ ਕੀਤੇ ਜਾਣ ‘ਤੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦਾ ਕਾਪੀ ਰਾਈਟ ਸ਼੍ਰੋਮਣੀ ਕਮੇਟੀ ਕੋਲ ਹੈ ਪਰ ਉਕਤ ਚੈਨਲ ਵਲੋਂ ਬਿਨਾ ਪ੍ਰਵਾਨਗੀ ਲਏ ਇਸ ਦਾ ਪ੍ਰਸਾਰਨ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਗ਼ੈਰ ਕਾਨੂੰਨੀ ਹੈ। ਇਸ ਲਈ ਪੁਲਿਸ ਕਮਿਸ਼ਨਰ ਨੂੰ ਲਿਖਤੀ ਤੌਰ ‘ਤੇ ਪੱਤਰ ਦੇ ਕੇ ਉਕਤ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਪਿਛਲੀ ਖ਼ਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ, ਹਰਪਾਲ ਸਿੰਘ ਜੱਲ੍ਹਾ, ਨਵਤੇਜ ਸਿੰਘ ਖੱਟੜਾ, ਮੈਨੇਜਰ ਇਕਬਾਲ ਸਿੰਘ ਝਬਾਲ। ਗੁਰਦੁਆਰਾ ਮੰਜ... ਅਗਲੀ ਖ਼ਬਰ ਪੰਜਾਬ ਸਰਕਾਰ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਦੇਵੇਗੀ ਸਿਖਲਾਈ-ਡਾ. ਬਲਬੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।