13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪੰਜਾਬ ਵਿਚ ਲੱਗਣਗੀਆਂ 3 ਲੱਖ ਸੋਲਰ ਲਾਈਟਾਂ-ਅਮਨ ਅਰੋੜਾ

ਚੰਡੀਗੜ੍ਹ, 12 ਅਗਸਤ(ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਸਰਕਾਰ ਵਲੋਂ ਪੰਜਾਬ ਵਿਚ 3 ਲੱਖ ਸੋਲਰ ਲਾਈਟਾਂ ਲਗਾਉਣ ਦੀ ਤਿਆਰੀ ਕਰ ਲਈ ਗਈ ਹੈ। ਸੋਲਰ ਲਾਈਟਾਂ ਨਾਲ ਹੁਣ ਪੰਜਾਬ ਦੇ ਸਾਰੇ ਪਿੰਡ ਰੁਸ਼ਨਾਉਣਗੇ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਮਨ ਅਰੋੜਾ। ਅਜੀਤ ਤਸਵੀਰ 13-08-2026
ਚੰਡੀਗੜ੍ਹ, 12 ਅਗਸਤ(ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਸਰਕਾਰ ਵਲੋਂ ਪੰਜਾਬ ਵਿਚ 3 ਲੱਖ ਸੋਲਰ ਲਾਈਟਾਂ ਲਗਾਉਣ ਦੀ ਤਿਆਰੀ ਕਰ ਲਈ ਗਈ ਹੈ। ਸੋਲਰ ਲਾਈਟਾਂ ਨਾਲ ਹੁਣ ਪੰਜਾਬ ਦੇ ਸਾਰੇ ਪਿੰਡ ਰੁਸ਼ਨਾਉਣਗੇ। ‘ਆਪ’ ਸਰਕਾਰ 470 ਕਰੋੜ ਰੁਪਏ ਖਰਚ ਕੇ ਸੋਲਰ ਸਟਰੀਟ ਲਾਈਟਾਂ ਜ਼ਰੀਏ ਪੰਜਾਬ ਦਾ ਹਰ ਪਿੰਡ ਨੂੰ ਰੌਸ਼ਨ ਕਰਨ ਜਾ ਰਹੀ ਹੈ। ਇਸ ਗੱਲ ਦਾ ਖੁਲਾਸਾ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 470 ਕਰੋੜ ਰੁਪਏ ਦੀ ਲਾਗਤ ਨਾਲ 3 ਲੱਖ ਨਵੀਆਂ ਐਲ.ਈ.ਡੀ-ਅਧਾਰਿਤ ਸੋਲਰ ਸਟਰੀਟ ਲਾਈਟਾਂ ਲਾ ਕੇ ਸੂਬੇ ਭਰ ਦੇ ਹਰ ਪਿੰਡ ਨੂੰ ਰੁਸ਼ਨਾਇਆ ਜਾਵੇਗਾ। ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿਚ ਪੇਂਡੂ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ, ਸੂਬਾ ਸਰਕਾਰ ਵਲੋਂ ਪੇਂਡੂ ਖੇਤਰਾਂ ਵਿਚ ਸੁਰੱਖਿਆ, ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਟਿਕਾਊ ਵਿਕਾਸ ਲਈ ਗ੍ਰਾਮ ਪੰਚਾਇਤਾਂ ਨੂੰ ਸਾਫ਼-ਸੁਥਰੀ ਊਰਜਾ ਨਾਲ ਲੈਸ ਕੀਤਾ ਜਾ ਰਿਹਾ ਹੈ। ਸਰਕਾਰ ਵਲੋਂ ਚੁਣੀਆਂ ਗਈਆਂ ਸੱਤ ਏਜੰਸੀਆਂ ਨੂੰ ਵਰਕ ਆਰਡਰ ਸੌਂਪਣ ਤੋਂ ਬਾਅਦ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਇਸ ਪ੍ਰੋਜੈਕਟ ਦੀ ਲਾਗਤ ਦਾ 70 ਫ਼ੀਸਦੀ ਖਰਚ ਕੀਤਾ ਜਾਵੇਗਾ, ਜਦੋਂਕਿ ਬਾਕੀ 30 ਫ਼ੀਸਦੀ ਗ੍ਰਾਮ ਪੰਚਾਇਤਾਂ ਸਹਿਣ ਕਰਨਗੀਆਂ। ਪਹਿਲਾਂ ਦੇ 30:70 ਅਨੁਪਾਤ ਵਿਚ ਵੱਡਾ ਬਦਲਾਅ ਕੀਤਾ ਗਿਆ ਹੈ, ਜਿਸ ਨਾਲ ਗ੍ਰਾਮ ਸੰਸਥਾਵਾਂ ਨੂੰ ਵਿੱਤੀ ਬੋਝ ਤੋਂ ਰਾਹਤ ਮਿਲੇਗੀ । ਇਹ ਫੈਸਲਾ ਪੰਚਾਇਤ ਪੱਧਰ ’ਤੇ ਸੀਮਤ ਵਿੱਤੀ ਸਰੋਤਾਂ ਨੂੰ ਧਿਆਨ ਵਿਚ ਰੱਖਦਿਆਂ ਅਤੇ ਸਾਰੀਆਂ ਪੰਚਾਇਤਾਂ ਨੂੰ ਪ੍ਰੋਗਰਾਮ ਵਿਚ ਹਿੱਸਾ ਲੈਣ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਲਿਆ ਗਿਆ ਹੈ।
ਪਿਛਲੀ ਖ਼ਬਰ ਨਸ਼ੇ ਦੇ ਆਦੀ ਵਿਅਕਤੀ ਵਲੋਂ ਪੈਸੇ ਨਾ ਦੇਣ ’ਤੇ ਪਤਨੀ ਤੇ ਪਿਤਾ ਦੀ ਬੇਰਹਿਮੀ ਨਾਲ ਹੱਤਿਆ ਅਗਲੀ ਖ਼ਬਰ ਸਿੰਚਾਈ ਮਾਮਲੇ ਦੀ ਵਿਜੀਲੈਂਸ ਜਾਂਚ ’ਚ ਸ਼ਰਨਜੀਤ ਸਿੰਘ ਢਿੱਲੋਂ ਤੇ ਜਨਮੇਜਾ ਸਿੰਘ ਸੇਖੋਂ ਨੂੰ ਕਲੀਨ ਚਿੱਟ 3 ਸਾਬਕਾ ਆਈ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।