ਤੀਰਥ ਯਾਤਰਾ ਯੋਜਨਾ ਦਾ ਵਿਸਥਾਰ-15 ਬੱਸਾਂ ਹੁਸ਼ਿਆਰਪੁਰ ਤੋਂ ਹੋਈਆਂ ਰਵਾਨਾ
ਮੁੱਖ ਮੰਤਰੀ ਭਗਵੰਤ ਮਾਨ, ਕੇਜਰੀਵਾਲ, ਸਿਸੋਦੀਆ ਤੇ ਡਾ. ਰਾਜ ਨੇ ਬੱਸਾਂ ਨੂੰ ਦਿਖਾਈ ਹਰੀ ਝੰਡੀ
ਹੁਸ਼ਿਆਰਪੁਰ, 12 ਅਗਸਤ (ਹਰਪ੍ਰੀਤ ਕੌਰ)-ਸੇਵਾ ਤੇ ਸ਼ਰਧਾ ਭਾਵਨਾ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ ਕੀਤਾ ਹੈ, ਜਿਸ ਤਹਿਤ ਹੁਣ ਸ਼ਰਧਾਲੂ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ ਜੀ-ਵ੍ਰਿੰਦਾਵਨ ਧਾਮ ਅਸਥਾਨਾਂ ਦੀ ਯਾਤਰਾ ਕਰ ਰਹੇ ਹਨ। ਬੁੱਧਵਾਰ ਨੂੰ ਇਨ੍ਹਾਂ ਅਸਥਾਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ 15 ਬੱਸਾਂ ਨੂੰ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਬ
ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ, ਨਾਲ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਤੇ ਡਾ. ਰਾਜ ਕੁਮਾਰ ਚੱਬੇਵਾਲ। ਤਸਵੀਰ : ਹਰਪ੍ਰੀਤ ਕੌਰ
13-08-2026
ਹੁਸ਼ਿਆਰਪੁਰ, 12 ਅਗਸਤ (ਹਰਪ੍ਰੀਤ ਕੌਰ)-ਸੇਵਾ ਤੇ ਸ਼ਰਧਾ ਭਾਵਨਾ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ ਕੀਤਾ ਹੈ, ਜਿਸ ਤਹਿਤ ਹੁਣ ਸ਼ਰਧਾਲੂ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ ਜੀ-ਵ੍ਰਿੰਦਾਵਨ ਧਾਮ ਅਸਥਾਨਾਂ ਦੀ ਯਾਤਰਾ ਕਰ ਰਹੇ ਹਨ। ਬੁੱਧਵਾਰ ਨੂੰ ਇਨ੍ਹਾਂ ਅਸਥਾਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ 15 ਬੱਸਾਂ ਨੂੰ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਬੱਸਾਂ ਅੰਦਰ ਜਾ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ। ਇਸ ਯੋਜਨਾ ਤਹਿਤ 50 ਸਾਲ ਤੋਂ ਵੱਧ ਉਮਰ ਦੇ ਸ਼ਰਧਾਲੂ ਯਾਤਰਾ ਕਰ ਸਕਦੇ ਹਨ। ਸਰਕਾਰ ਵਲੋਂ ਏ.ਸੀ. ਸਲੀਪਰ ਬੱਸ ਯਾਤਰਾ, ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਮੁਫ਼ਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਪਹਿਲੇ ਪੜਾਅ ਵਿਚ ਹੁਣ ਤੱਕ 4 ਲੱਖ ਸ਼ਰਧਾਲੂ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ ਤੇ ਨੈਣਾ ਦੇਵੀ ਵਿਖੇ ਨਤਮਸਤਕ ਹੋ ਚੁੱਕੇ ਹਨ। ਸ਼ਰਧਾਲੂਆਂ ਦੀਆਂ ਬੱਸਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਲਈ ਇਹ ਉਨ੍ਹਾਂ ਦੇ ਜੀਵਨ ਵਿਚ ਤੀਰਥ ਯਾਤਰਾ ’ਤੇ ਜਾਣ ਦਾ ਸੁਨਹਿਰਾ ਮੌਕਾ ਹੈ। ਸ਼ਰਧਾਲੂਆਂ ਲਈ ਬਹੁਤ ਵਧੀਆ ਹੋਟਲਾਂ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿਚ ਪੰਜਾਬ ਦੇ ਕੁੱਲ 1.5 ਲੱਖ ਲੋਕਾਂ ਨੂੰ ਵੱਖ-ਵੱਖ ਤੀਰਥ ਅਸਥਾਨਾਂ ’ਤੇ ਲਿਜਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਹੁਸ਼ਿਆਰਪੁਰ ਤੋਂ ਵ੍ਰਿੰਦਾਵਨ, ਸਾਲਾਸਰ, ਖਾਟੂ ਸ਼ਿਆਮ, ਰਿਸ਼ੀਕੇਸ਼ ਅਤੇ ਮਥੁਰਾ ਲਈ 15 ਬੱਸਾਂ ਜਾ ਰਹੀਆਂ ਹਨ। ਉਨ੍ਹਾਂ ਨੇ ਬੱਸਾਂ ਵਿਚ ਬੈਠੇ ਸ਼ਰਧਾਲੂਆਂ ਲਈ ਅਰਦਾਸ ਕੀਤੀ ਕਿ ਉਨ੍ਹਾਂ ਦੀ ਯਾਤਰਾ ਸ਼ੁੱਭ ਹੋਵੇ। ਉਨ੍ਹਾਂ ਕਿਹਾ ਕਿ ਹਰੇਕ ਸ਼ਰਧਾਲੂ ਦਾ ਮੈਡੀਕਲ ਬੀਮਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਉਹ ਸੂਚੀਬੱਧ ਹਸਪਤਾਲਾਂ ਵਿਚ ਮੁਫ਼ਤ ਇਲਾਜ ਕਰਵਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜ ਜ਼ਿਲ੍ਹਿਆਂ ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਪਠਾਨਕੋਟ ਅਤੇ ਗੁਰਦਾਸਪੁਰ ਦੇ ਸ਼ਰਧਾਲੂਆਂ ਨੂੰ ਲੈ ਕੇ ਕੁੱਲ 15 ਬੱਸਾਂ ਹੁਸ਼ਿਆਰਪੁ ਰ ਤੋਂ ਵੱਖ-ਵੱਖ ਧਾਰਮਿਕ ਅਸਥਾਨਾਂ ਲਈ ਰਵਾਨਾ ਹੋਈਆਂ ਹਨ। ਇਸ ਤੀਰਥ ਯਾਤਰਾ ’ਤੇ ਹੁਣ ਤੱਕ 148 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਯਾਤਰਾਵਾਂ ’ਤੇ 10 ਲੱਖ ਸ਼ਰਧਾਲੂਆਂ ਨੂੰ ਲਿਜਾਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਡਾ. ਰਾਜ ਕੁਮਾਰ ਚੱਬੇਵਾਲ ਵੀ ਹਾਜ਼ਰ ਸਨ।