13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਵਿਰੋਧ ਪ੍ਰਦਰਸ਼ਨਾਂ ਨਾਲ ਜ਼ਰੂਰੀ ਸੇਵਾਵਾਂ ’ ਚ ਅੜਿੱਕਾ ਪੈਣ ਦਾ ਮਾਮਲਾ ਸੁਪਰੀਮ ਕੋਰਟ ਪੁੱਜਾ ਪਟੀਸ਼ਨ ਨੂੰ ਜੰਤਰ ਮੰਤਰ ਮਾਮਲੇ ਨਾਲ ਜੋੜਿਆ

ਨਵੀਂ ਦਿੱਲੀ,12 ਅਗਸਤ (ਜਗਤਾਰ ਸਿੰਘ)-ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨਾਂ ਅਤੇ ਰੈਲੀਆਂ ਦੌਰਾਨ ਆਮ ਲੋਕਾਂ ਨੂੰ ਹੋਣ ਵਾਲੀਆਂ ਦਿੱਕਤਾਂ ਅਤੇ ਜ਼ਰੂਰੀ ਸੇਵਾਵਾਂ ਵਿਚ ਅੜਿੱਕਾ ਪੈਣ ਦੇ ਮੁੱਦੇ ‘ਤੇ ਸੁਪਰੀਮ ਕੋਰਟ ਨੇ ਮਹੱਤਵਪੂਰਨ ਰੁਖ਼ ਅਪਣਾਇਆ ਹੈ। ਸਰਬਉੱਚ ਅਦਾਲਤ ਨੇ ਇਸ ਸੰਬੰਧ ਵਿਚ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤੀ ਪ੍ਰਗਟਾਈ ਅਤੇ ਇਸ ਨੂੰ ਪਹਿਲਾਂ ਤੋਂ ਹੀ ਲੰਬਿਤ ਜੰਤਰ-ਮੰਤਰ ਅਤੇ ਹੋਰ ਪ੍ਰਦਰਸ਼ਨ ਸਥਾਨਾਂ ਨਾਲ ਸੰਬੰਧਿਤ ਮਾਮਲੇ ਨਾਲ ਜੋੜਨ ਦਾ ਨਿਰਦੇਸ਼ ਦਿੱਤਾ।

ਸੰਸਦ ਭਵਨ ’ਚ ਪ੍ਰਦਰਸ਼ਨ ਕਰਦੇ ਹੋਏ ਮਲਿਕਅਰਜੁਨ ਖਡ਼ਗੇ, ਪ੍ਰਿਅੰਕਾ ਗਾਂਧੀ ਵਾਡਰਾ, ਅਵਧੇਸ਼ ਪ੍ਰਸਾਦ ਅਤੇ ਹੋਰ। 13-08-2026
ਨਵੀਂ ਦਿੱਲੀ,12 ਅਗਸਤ (ਜਗਤਾਰ ਸਿੰਘ)-ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨਾਂ ਅਤੇ ਰੈਲੀਆਂ ਦੌਰਾਨ ਆਮ ਲੋਕਾਂ ਨੂੰ ਹੋਣ ਵਾਲੀਆਂ ਦਿੱਕਤਾਂ ਅਤੇ ਜ਼ਰੂਰੀ ਸੇਵਾਵਾਂ ਵਿਚ ਅੜਿੱਕਾ ਪੈਣ ਦੇ ਮੁੱਦੇ ‘ਤੇ ਸੁਪਰੀਮ ਕੋਰਟ ਨੇ ਮਹੱਤਵਪੂਰਨ ਰੁਖ਼ ਅਪਣਾਇਆ ਹੈ। ਸਰਬਉੱਚ ਅਦਾਲਤ ਨੇ ਇਸ ਸੰਬੰਧ ਵਿਚ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤੀ ਪ੍ਰਗਟਾਈ ਅਤੇ ਇਸ ਨੂੰ ਪਹਿਲਾਂ ਤੋਂ ਹੀ ਲੰਬਿਤ ਜੰਤਰ-ਮੰਤਰ ਅਤੇ ਹੋਰ ਪ੍ਰਦਰਸ਼ਨ ਸਥਾਨਾਂ ਨਾਲ ਸੰਬੰਧਿਤ ਮਾਮਲੇ ਨਾਲ ਜੋੜਨ ਦਾ ਨਿਰਦੇਸ਼ ਦਿੱਤਾ। ਪਟੀਸ਼ਨਕਰਤਾ ਮੁਤਾਬਿਕ ਵਿਰੋਧ ਪ੍ਰਦਰਸ਼ਨ ਨਾਲ ਅਕਸਰ ਸੜਕਾਂ ਬੰਦ ਹੋ ਜਾਂਦੀਆਂ ਹਨ,ਜ਼ਰੂਰੀ ਸੇਵਾਵਾਂ ਪ੍ਰਭਾਵਿਤ ਹੁੰਦੀਆਂ ਹਨ ਅਤੇ ਇਹ ਪਛਾਣ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ ਕਿ ਪ੍ਰਦਰਸ਼ਨ ਵਿਚ ਕੌਣ ਸ਼ਾਮਲ ਹੈ ਅਤੇ ਕੌਣ ਨਹੀਂ । ਹੁਣ ਸੁਪਰੀਮ ਕੋਰਟ ਹੁਣ ਇਸ ਸੰਵੇਦਨਸ਼ੀਲ ਮੁੱਦੇ ‘ਤੇ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਅਤੇ ਜਨਤਾ ਦੀ ਸਹੂਲਤ ਵਿਚਕਾਰ ਸੰਤੁਲਨ ’ਤੇ ਵਿਚਾਰ ਕਰੇਗੀ।ਬੈਂਚ ਨੇ ਪਟੀਸ਼ਨਕਰਤਾ ਦੀਆਂ ਚਿੰਤਾਵਾਂ ਨਾਲ ਸਹਿਮਤੀ ਪ੍ਰਗਟਾਈ ਪਰ ਨਾਲ ਹੀ ਇਹ ਸਵਾਲ ਵੀ ਚੁੱਕਿਆ ਕਿ ਅਦਾਲਤ ਇਸ ਸੰਬੰਧੀ ਕਿਸ ਤਰ੍ਹਾਂ ਦੇ ਖ਼ਾਸ ਦਿਸ਼ਾ-ਨਿਰਦੇਸ਼ ਜਾਂ ਹੁਕਮ ਜਾਰੀ ਕਰ ਸਕਦੀ ਹੈ। ਹਾਲਾਂਕਿ, ਅਦਾਲਤ ਨੇ ਇਸ ਮੁੱਦੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ‘ਤੇ ਵਿਸਥਾਰ ਨਾਲ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਨੂੰ 3 ਅਗਸਤ ਨੂੰ ਸਵੀਕਾਰ ਕੀਤੀ ਗਈ ਇੱਕ ਹੋਰ ਜਨਹਿਤ ਪਟੀਸ਼ਨ ਨਾਲ ਜੋੜਿਆ ਹੈ।
ਪਿਛਲੀ ਖ਼ਬਰ 27 ਸਾਲ ਬਾਅਦ ਲੱਗੇ ਗ੍ਰਹਿਣ ਦੌਰਾਨ 90 ਫੀਸਦੀ ਸੂਰਜ ਢਕਿਆ ਅਗਲੀ ਖ਼ਬਰ ‘ ਬਰਥ ਟੂਰਿਜ਼ਮ’ ਵਿਰੁੱਧ ਸਖ਼ਤੀ ਦੌਰਾਨ ਅਮਰੀਕਾ ਨੇ ਪਿਛਲੇ ਮਹੀਨੇ 600 ਵੀਜ਼ੇ ਰੱਦ ਕੀਤੇ-ਰੂਬੀਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।