14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪੜ੍ਹਾਈ ਦੇ ਤਣਾਅ ਕਾਰਨ 10ਵੀਂ ਜਮਾਤ ਦੇ ਵਿਦਿਆਰਥੀ ਵਲੋਂ ਖੁਦਕੁਸ਼ੀ

ਟੋਹਾਣਾ, 13 ਅਗਸਤ (ਮਨਜੀਤ ਸਿੰਘ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਜਮਾਲਪੁਰ ਸ਼ੇਖਾਂ ਦੇ ਦਸਵੀਂ ਜਮਾਤ ਦੇ ਇਕ ਵਿਦਿਆਰਥੀ ਵਲੋਂ ਪੜ੍ਹਾਈ ਦੇ ਤਣਾਅ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਹਨੀ ਵਜੋਂ ਹੋਈ ਹੈ।

ਅਜੀਤ ਡੈਸਕ 14-08-2026
ਟੋਹਾਣਾ, 13 ਅਗਸਤ (ਮਨਜੀਤ ਸਿੰਘ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਜਮਾਲਪੁਰ ਸ਼ੇਖਾਂ ਦੇ ਦਸਵੀਂ ਜਮਾਤ ਦੇ ਇਕ ਵਿਦਿਆਰਥੀ ਵਲੋਂ ਪੜ੍ਹਾਈ ਦੇ ਤਣਾਅ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਹਨੀ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਹਨੀ ਪੜ੍ਹਾਈ ਵਿਚ ਕਮਜ਼ੋਰ ਹੋਣ ਕਾਰਨ ਤਣਾਅ ਵਿਚ ਰਹਿੰਦਾ ਸੀ। ਮੰਗਲਵਾਰ ਰਾਤ ਵਿਦਿਆਰਥੀ ਦੀ ਮੌਤ ਸੰਬੰਧੀ ਹਸਪਤਾਲ ਤੋਂ ਪੁਲਿਸ ਨੂੰ ਸੂਚਨਾ ਮਿਲੀ, ਜਿਸ ਤੋਂ ਬਾਅਦ ਸਦਰ ਥਾਣੇ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਸਦਰ ਥਾਣਾ ਮੁਖੀ ਇੰਸਪੈਕਟਰ ਸਾਧੂ ਰਾਮ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਵਲੋਂ ਦਿੱਤੇ ਬਿਆਨਾਂ ਅਨੁਸਾਰ ਉਨ੍ਹਾਂ ਦਾ ਪੁੱਤਰ ਪੜ੍ਹਾਈ ਵਿਚ ਕਮਜ਼ੋਰ ਸੀ ਅਤੇ ਇਸੇ ਕਾਰਨ ਤਣਾਅ ਵਿਚ ਰਹਿੰਦਾ ਸੀ। ਹਨੀ ਦਾ ਛੋਟਾ ਭਰਾ ਅੱਠਵੀਂ ਜਮਾਤ ਵਿਚ ਪੜ੍ਹਦਾ ਹੈ।
ਪਿਛਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਰਾਜਨੀਤਿਕ ਪਾਰਟੀਆਂ ਨੂੰ ਡਰਾਫਟ ਵੋਟਰ ਸੂਚੀ ਦੀਆਂ ਕਾਪੀਆਂ ਸੌਂਪੀਆਂ ਅਗਲੀ ਖ਼ਬਰ ਤਨਮਨਜੀਤ ਸਿੰਘ ਢੇਸੀ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।