17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸੰਤ ਲੌਂਗੋਵਾਲ ਦੇ ਬਰਸੀ ਸਮਾਗਮ ਮਨਾਉਣ ਨੂੰ ਲੈ ਕੇ ਅਕਾਲੀ ਧਿਰਾਂ ਅੜੀਆਂ

ਲੌਂਗੋਵਾਲ (ਸੰਗਰੂਰ), 16 ਅਗਸਤ (ਵਿਨੋਦ, ਖੰਨਾ) - 20 ਅਗਸਤ ਨੂੰ ਲੌਂਗੋਵਾਲ ਵਿਖੇ ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਮਨਾਈ ਜਾ ਰਹੀ 41ਵੀਂ ਬਰਸੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਰਮਿਆਨ ਵਿਵਾਦ ਪੈਦਾ ਹੋ ਗਿਆ ਹੈ। ਦੋਵੇਂ ਧਿਰਾਂ ਵਲੋਂ ਬਰਸੀ ਸਮਾਗਮ ਅਨਾਜ ਮੰਡੀ ਲੌਂਗੋਵਾਲ ਵਿਖੇ ਸ਼ੈੱਡਾਂ ਦੇ ਹੇਠਾਂ ਕਰਵਾਏ ਜਾਣ ਦਾ ਦਾਅਵਾ ਕੀਤਾ ਗਿਆ ਹੈ।

ਅਜੀਤ ਡੈਸਕ 17-08-2026
ਲੌਂਗੋਵਾਲ (ਸੰਗਰੂਰ), 16 ਅਗਸਤ (ਵਿਨੋਦ, ਖੰਨਾ) - 20 ਅਗਸਤ ਨੂੰ ਲੌਂਗੋਵਾਲ ਵਿਖੇ ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਮਨਾਈ ਜਾ ਰਹੀ 41ਵੀਂ ਬਰਸੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਰਮਿਆਨ ਵਿਵਾਦ ਪੈਦਾ ਹੋ ਗਿਆ ਹੈ। ਦੋਵੇਂ ਧਿਰਾਂ ਵਲੋਂ ਬਰਸੀ ਸਮਾਗਮ ਅਨਾਜ ਮੰਡੀ ਲੌਂਗੋਵਾਲ ਵਿਖੇ ਸ਼ੈੱਡਾਂ ਦੇ ਹੇਠਾਂ ਕਰਵਾਏ ਜਾਣ ਦਾ ਦਾਅਵਾ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅੱਜ ਕਾਹਲੀ ਨਾਲ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਹਰ ਹੀਲੇ ਅਨਾਜ ਮੰਡੀ ਲੌਂਗੋਵਾਲ ਵਿਖੇ ਮਨਾਉਣ ਦਾ ਐਲਾਨ ਕੀਤਾ ਹੈ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਹਲਕਾ ਸੁਨਾਮ ਤੋਂ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਉਨ੍ਹਾਂ ਨੇ 27 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਦਰਖਾਸਤ ਦੇ ਕੇ ਬਰਸੀ ਸਮਾਗਮ ਅਨਾਜ ਮੰਡੀ ਲੌਂਗੋਵਾਲ ਵਿਖੇ ਕਰਵਾਉਣ ਦੀ ਮੰਗ ਕੀਤੀ ਸੀ। ਸਾਡੀ ਮੰਗ ਨੂੰ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. ਸੁਨਾਮ ਅਤੇ ਐਸ.ਐਸ.ਪੀ. ਸੰਗਰੂਰ ਨੂੰ ਅਗਲੇਰੀ ਕਰਵਾਈ ਲਈ ਭੇਜ ਦਿੱਤਾ ਹੈ। ਉਹਨਾਂ ਨੇ ਮਾਰਕੀਟ ਕਮੇਟੀ ਨੂੰ ਸਕਿਉਰਟੀ ਵਜੋਂ 10 ਹਜ਼ਾਰ ਅਤੇ ਬਣਦੀ ਫੀਸ 26 ਹਜ਼ਾਰ ਦੇ ਕਰੀਬ ਅਦਾ ਕੀਤੀ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦਾ ਅਨਾਜ ਮੰਡੀ ਵਿਚ ਸ਼ਰਧਾਜਲੀ ਸਮਾਗਮ ਕਰਨ ਦਾ ਪਹਿਲਾ ਹੱਕ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ-ਪੁਨਰ ਸੁਰਜੀਤ ਵੱਲੋਂ ਵੀ ਇਸੇ ਸਥਾਨ ’ਤੇ ਸ਼ਰਧਾਂਜਲੀ ਸਮਾਗਮ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਹਾਰਾ ਲਿਆ ਜਾ ਰਿਹਾ ਹੈ । ਇਸ ਮੌਕੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਹਲਕਾ ਸੰਗਰੂਰ ਤੋਂ ਇੰਚਾਰਜ ਅਰਵਿੰਦ ਖੰਨਾ ਅਤੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਐਡ. ਸਤਨਾਮ ਸਿੰਘ ਰਾਹੀ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਬ੍ਰਾਹਮਣ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਦਾ ਦਿਹਾਂਤ ਅਗਲੀ ਖ਼ਬਰ ਅਲ-ਨੀਨੋ ਹੋ ਰਿਹੈ ਤਾਕਤਵਰ, ਪੰਜਾਬ ਸਮੇਤ ਭਾਰਤ ਲਈ ਵਧੀ ਚਿੰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।