ਨਵੀਂ ਦਿੱਲੀ, 17 ਅਗਸਤ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਭਾਜਪਾ ਦੇ ਨਵ-ਨਿਯੁਕਤ ਰਾਸ਼ਟਰੀ ਅਹੁਦੇਦਾਰਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਇਹ ਟੀਮ ਸੰਗਠਨਾਤਮਕ ਅਨੁਭਵ, ਊਰਜਾ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਸੰਪਰਕ ਦਾ ਸੰਗਮ ਹੈ। ਪ੍ਰਧਾਨ ਮੰਤਰੀ ਨੇ ਐਕਸ ’ਤੇ ਪਾਏ ਸੰਦੇਸ਼ ’ਚ ਕਿਹਾ ਕਿ ਭਾਜਪਾ ਦੇ ਨਵ-ਨਿਯੁਕਤ ਰਾਸ਼ਟਰੀ ਅਹੁਦੇਦਾਰਾਂ ਅਤੇ ਪਾਰਟੀ ਵਿਚ ਵੱਖ-ਵੱਖ ਜ਼ਿੰਮੇਵਾਰੀਆਂ ਪ੍ਰਾਪਤ ਕਰਨ ਵਾਲੇ ਆਗੂਆਂ ਨੂੰ ਵਧਾਈਆਂ। ਇਹ ਨਵੀਂ ਨਿਯੁਕਤ ਕੀਤੀ ਟੀਮ ਸੰਗਠਨਾਤਮਕ ਅਨੁਭਵ, ਊਰਜਾ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਸੰਪਰਕ ਦਾ ਸੁਮੇਲ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਨਵੀਂ ਟੀਮ ਭਾਜਪਾ ਨੂੰ ਮਜ਼ਬੂਤ ਕਰਨ ਅਤੇ ਲੋਕ ਸੇਵਾ ’ਤੇ ਧਿਆਨ ਕੇਂਦਰਿਤ ਕਰਨ ਵਿਚ ਆਪਣਾ ਸਰਬੋਤਮ ਯੋਗਦਾਨ ਦੇਵੇਗੀ। ਮੇਰੀਆਂ ਸ਼ੁੱਭਕਾਮਨਾਵਾਂ ਉਨ੍ਹਾਂ ਦੇ ਨਾਲ ਹਨ।