20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਚੋਣਾਂ ਤੋਂ ਪਹਿਲਾਂ ਈ.ਡੀ. ਦੀ ਵਰਤੋਂ ਭਾਜਪਾ ਦੀ ਚੋਣ ਰਣਨੀਤੀ-ਭਗਵੰਤ ਮਾਨ ਕਿਹਾ, ਸਤਿੰਦਰ ਜੈਨ ਨੂੰ ਜਿਸ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਉਸ ਮੌਕੇ ਮੌਕੇ ਤਾਂ ਉਹ ਜੇਲ੍ਹ ਵਿਚ ਸਨ

ਚੰਡੀਗੜ੍ਹ, 19 ਅਗਸਤ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਜਰਾਤ ਦੇ ਦੋ ਦਿਨਾਂ ਦੌਰੇ ਤੋਂ ਪਰਤਣ ਤੋਂ ਬਾਅਦ ਭਾਜਪਾ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਭਾਜਪਾ ਜਿਸ ਦਾ ਪੰਜਾਬ ਵਿਚ ਕੋਈ ਆਧਾਰ ਨਹੀਂ ਹੈ, ਵਲੋਂ ਹੁਣ ਚੋਣਾਂ ਤੋਂ ਪਹਿਲਾਂ ਸੀ. ਬੀ.

ਅਜੀਤ ਡੈਸਕ 20-08-2026
ਚੰਡੀਗੜ੍ਹ, 19 ਅਗਸਤ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਜਰਾਤ ਦੇ ਦੋ ਦਿਨਾਂ ਦੌਰੇ ਤੋਂ ਪਰਤਣ ਤੋਂ ਬਾਅਦ ਭਾਜਪਾ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਭਾਜਪਾ ਜਿਸ ਦਾ ਪੰਜਾਬ ਵਿਚ ਕੋਈ ਆਧਾਰ ਨਹੀਂ ਹੈ, ਵਲੋਂ ਹੁਣ ਚੋਣਾਂ ਤੋਂ ਪਹਿਲਾਂ ਸੀ.ਬੀ.ਆਈ. ਤੇ ਈ.ਡੀ. ਦੀ ਵਰਤੋਂ ਕਰਦਿਆਂ ਪੰਜਾਬੀਆਂ ਨੂੰ ਡਰਾਉਣ ਧਮਕਾਉਣ ਦੀਆਂ ਕਾਰਵਾਈਆਂ ਸ਼ੁਰੂ ਕਰ ਦਿੱਤੀਆਂ ਹਨ, ਪ੍ਰੰਤੂ ਅਸੀਂ ਅਜਿਹੀਆਂ ਗੱਲਾਂ ਤੋਂ ਘਬਰਾਉਣ ਵਾਲੇ ਨਹੀਂ ਹਾਂ। ਈ.ਡੀ. ਵਲੋਂ ਮੁੱਖ ਮੰਤਰੀ ਦਫ਼ਤਰ ’ਤੇ ਲਗਾਏ ਗਏ ਦੋਸ਼ਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਕਿਹਾ ਕਿ ਅਜਿਹੇ ਦੋਸ਼ ਝੂਠ ਦਾ ਪੁਲੰਦਾ ਹਨ ਅਤੇ ਇਨ੍ਹਾਂ ਵਿਚ ਕੋਈ ਸੱਚਾਈ ਨਹੀਂ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਚੋਣ ਵਾਲੇ ਹਰ ਰਾਜ ਵਿਚ ਈ.ਡੀ. ਤੇ ਸੀ.ਬੀ.ਆਈ. ਵਰਤੋਂ ਉਨ੍ਹਾਂ ਦੇ ਕੰਮ ਕਰਨ ਦਾ ਤਰੀਕਾ ਬਣ ਗਈ ਹੈ ਅਤੇ ਇਸੇ ਲਈ ਭਾਜਪਾ ਦੇ ਹੁਣ ਜਦੋਂ ਪੰਜਾਬ ਵਿਚ ਆਪਣੇ ਪੈਰ ਨਹੀਂ ਲੱਗ ਰਹੇ ਤਾਂ ਉਸ ਵਲੋਂ ਪੰਜਾਬ ਲਈ ਪਾਰਟੀ ਦੇ ਸਹਿ ਇੰਚਾਰਜ ਸਤਿੰਦਰ ਜੈਨ ਨੂੰ ਦਿੱਲੀ ਦੇ ਉਸ ਕੇਸ ’ਚ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਉਕਤ ਮਸਲੇ ਦੇ ਵਾਪਰਨ ਮੌਕੇ ਸਤਿੰਦਰ ਜੈਨ ਹੈ ਹੀ ਜੇਲ੍ਹ ਵਿਚ ਸਨ। ਉਨ੍ਹਾਂ ਕਿਹਾ ਕਿ ਭਾਜਪਾ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਚੋਣਾਂ ਮੌਕੇ ਫਰਜ਼ੀ ਕੇਸਾਂ ਵਿਚ ਬੰਦ ਰੱਖਣਾ ਚਾਹੁੰਦੀ ਹੈ ਤਾਂ ਕਿ ਉਹ ਪਾਰਟੀ ਲਈ ਕੰਮ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਅਸੀਂ ਨਿਆਂਪਾਲਿਕਾ ਤੋਂ ਅਜਿਹੀ ਸਿਆਸੀ ਬਦਲਾਖੋਰੀ ਨੂੰ ਰੋਕਣ ਲਈ ਇਨਸਾਫ ਦੀ ਆਸ ਰੱਖਦੇ ਹਾਂ। ਉਨ੍ਹਾਂ ਕਿਹਾ ਕਿ ਦੂਜੀਆਂ ਵਿਰੋਧੀ ਸਿਆਸੀ ਧਿਰਾਂ ਨੂੰ ਡਰਾਉਣ, ਧਮਕਾਉਣ ਤੇ ਬਦਨਾਮ ਕਰਨ ਲਈ ਭਾਜਪਾ ਵਲੋਂ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਉਨ੍ਹਾਂ ਦੀ ਰਾਜਨੀਤੀ ਦਾ ਹਿੱਸਾ ਬਣ ਗਈ ਹੈ ਪਰ ਆਮ ਆਦਮੀ ਪਾਰਟੀ ਨੂੰ ਅਜਿਹੇ ਕਦਮ ਕੰਮ ਕਰਨ ਤੋਂ ਰੋਕ ਨਹੀਂ ਸਕਦੇ। ਮੁੱਖ ਮੰਤਰੀ ਇਹ ਵੀ ਕਿਹਾ ਕਿ ਮੈਨੂੰ ਉਨ੍ਹਾਂ ਲੋਕਾਂ ਤੋਂ ਇਮਾਨਦਾਰੀ ਜਾਂ ਦੇਸ਼ ਭਗਤੀ ਦੇ ਸਰਟੀਫਿਕੇਟਾਂ ਦੀ ਲੋੜ ਨਹੀਂ, ਜਿਨ੍ਹਾਂ ਵਲੋਂ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਖੁਦ ਪੰਜਾਬ ਨੂੰ ਵੇਚਿਆ ਹੈ ਉਹ ਅੱਜ ਸਾਨੂੰ ਸਵਾਲ ਕਰ ਰਹੇ ਹਨ।
ਪਿਛਲੀ ਖ਼ਬਰ ਜਲੰਧਰ ਦੇ ਕਾਰੋਬਾਰੀ ਨਾਲ ਸਾਢੇ 8 ਕਰੋੜ ਦੀ ਠੱਗੀ ਅਗਲੀ ਖ਼ਬਰ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 514.52 ਮੀਟਰ ਪਹੁੰਚਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।