ਕਾਰ ਸਵਾਰਾਂ ਵਲੋਂ ਚਲਾਈ ਗੋਲੀ ਨਾਲ ਔਰਤ ਦੀ ਮੌਤ
ਪਾਤੜਾਂ, 19 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਦੇ ਨੇੜੇ ਕੌਮੀ ਮਾਰਗ ’ਤੇ ਕਾਰ ਸਵਾਰਾਂ ਵਲੋਂ ਚਲਾਈ ਗੋਲੀ ਨਾਲ ਇਕ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਹੈ, ਜਦੋਂਕਿ ਇਕ ਆਟੋ ਚਾਲਕ ਜ਼ਖ਼ਮੀ ਹੋ ਗਿਆ। ਮ੍ਰਿਤਕ ਔਰਤ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।
ਅਜੀਤ ਡੈਸਕ
20-08-2026