20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮ 1 ਸਤੰਬਰ ਨੂੰ ਬੈਂਸ ਦੇ ਘਰ ਸਾਹਮਣੇ ਪਰਿਵਾਰਾਂ ਸਮੇਤ ਦੇਣਗੇ ਧਰਨਾ

ਲੌਂਗੋਵਾਲ, 19 ਅਗਸਤ (ਵਿਨੋਦ ਸ਼ਰਮਾ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ ਹੇਠ ਬਖ਼ਸ਼ੀਵਾਲਾ ਵਿਖੇ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਅਸੀਂ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ (ਸਥਾਨਕ ਸਰਕਾਰਾਂ ਵਿਭਾਗ) ਵਿਚ (ਓਐਂਡਐੱਮ) ਸਕੀਮਾਂ ’ਤੇ ਪਿਛਲੇ 15-20 ਸਾਲਾਂ ਤੋਂ ਲਗਾਤਾਰ ਠੇਕੇਦਾਰ, ਕੰਪਨੀਆਂ ਸੁਸਾਇਟੀਆਂ ਆਦਿ ਰਾਹੀਂ ਪੋਸਟਾਂ ’ਤੇ ਕੰਮ ਕਰਦੇ ਆ ਰਹੇ ਹਾਂ।

ਅਜੀਤ ਡੈਸਕ 20-08-2026
ਲੌਂਗੋਵਾਲ, 19 ਅਗਸਤ (ਵਿਨੋਦ ਸ਼ਰਮਾ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ ਹੇਠ ਬਖ਼ਸ਼ੀਵਾਲਾ ਵਿਖੇ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਅਸੀਂ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ (ਸਥਾਨਕ ਸਰਕਾਰਾਂ ਵਿਭਾਗ) ਵਿਚ (ਓਐਂਡਐੱਮ) ਸਕੀਮਾਂ ’ਤੇ ਪਿਛਲੇ 15-20 ਸਾਲਾਂ ਤੋਂ ਲਗਾਤਾਰ ਠੇਕੇਦਾਰ, ਕੰਪਨੀਆਂ ਸੁਸਾਇਟੀਆਂ ਆਦਿ ਰਾਹੀਂ ਪੋਸਟਾਂ ’ਤੇ ਕੰਮ ਕਰਦੇ ਆ ਰਹੇ ਹਾਂ। ਪੰਜਾਬ ਸਰਕਾਰ ਵਲੋਂ ‘ਦੀ ਪੰਜਾਬ ਰਾਜ ਆਊਟਸੋਰਸਡ ਪਰਸੋਨਲ (ਟਰਾਂਸਜੀਸਨ ਟੂ ਕੰਟਰੈਚੂਅਲ ਅਗੇਜਮੈਂਟ) ਬਿਲ- 2026’ ਪੰਜਾਬ ਵਿਧਾਨ ਸਭਾ ਵਿਚ 10 ਅਗਸਤ, 2026 ਨੂੰ ਪਾਸ ਕਰਕੇ ਸਮੂਹ ਆਊਟਸੋਰਸ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਸ਼ਾਮਿਲ ਕਰਨ ਦਾ ਐਲਾਨ ਕੀਤਾ ਗਿਆ ਪਰ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਇਸ ਐਕਟ ਵਿਚੋ ਬਾਹਰ ਕੀਤਾ ਗਿਆ ਹੈ । ਇਸ ਤੋਂ ਬਾਅਦ ਜਥੇਬੰਦੀ ਦੇ ਆਗੂਆਂ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਦੀਪਤੀ ਉੱਪਲ (ਆਈ.ਏ.ਐਸ.) ਅਤੇ ਸੀਵਰੇਜ ਬੋਰਡ ਦੇ ਹੋਰ ਅਧਿਕਾਰੀਆ ਨਾਲ ਵੀ ਰਾਬਤਾ ਕੀਤਾ ਗਿਆ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜਥੇਬੰਦੀ ਨਾਲ ਮੀਟਿੰਗ ਕਰਕੇ ਮੁਲਾਜਮਾਂ ਦਾ ਮਸਲਾ ਹੱਲ ਕਰਨ ਲਈ ਰਾਬਤਾ ਵੀ ਕੀਤਾ ਗਿਆ। ਉਨ੍ਹਾਂ ਵਲੋਂ ਕੋਈ ਸੁਣਵਾਈ ਨਹੀਂ ਕੀਤੀ ਗਈ, ਜਿਸ ਦੇ ਰੋਸ ਵਜੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਹਾਇਸ਼ ਸ੍ਰੀ ਅਨੰਦਪੁਰ ਸਾਹਿਬ ਵਿਖੇ 1 ਸਤੰਬਰ 2026 ਨੂੰ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਧਰਨਾ ਦੇਣਗੇ। ਇਸ ਮੌਕੇ ਗਗਨਦੀਪ ਸਿੰਘ ਸੁਨਾਮ, ਗੁਰਬਿੰਦਰ ਸਿੰਘ ਧਾਲੀਵਾਲ, ਯਾਦਵਿੰਦਰ ਸਿੰਘ ਯਾਦੀ, ਗਗਨ ਸ਼ਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਹਵਾਰਾ ਨੂੰ ਮਾਤਾ ਨਾਲ ਮਿਲਣ ਲਈ ਮਹੀਨੇ ਦੀ ਪੈਰੋਲ ਦਿੱਤੀ ਜਾਵੇ-ਭਾਈ ਤਾਰਾ ਅਗਲੀ ਖ਼ਬਰ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਜਾਂਚ ਲਈ ਹਸਪਤਾਲ ਲਿਆਂਦਾ ਗੁਰਦੇ ਦੀ ਪੱਥਰੀ ਦੀ ਸਮੱਸਿਆ ਤੋਂ ਪੀੜਤ ਹੈ ਮਹਿਰੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।