20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਾਲੇ ਵਲੋਂ ਜੀਜੇ ਦਾ ਕਤਲ

ਐੱਸ. ਏ.

ਅਜੀਤ ਡੈਸਕ 20-08-2026
ਐੱਸ. ਏ. ਐੱਸ. ਨਗਰ, 19 ਅਗਸਤ (ਕਪਿਲ ਵਧਵਾ)-ਸਥਾਨਕ ਸੈਕਟਰ-87 ਵਿਖੇ ਮੰਗਲਵਾਰ ਦੇਰ ਸ਼ਾਮ ਵਸੀਅਤ ਵਿਚ ਨਾਂਅ ਨਾ ਹੋਣ ਦੀ ਰੰਜਿਸ਼ ਨੂੰ ਲੈ ਕੇ ਇਕ ਵਿਅਕਤੀ ਵਲੋਂ ਆਪਣੇ ਜੀਜੇ ਦਾ ਕਥਿਤ ਤੌਰ ‘ਤੇ ਚਾਕੂ ਅਤੇ ਰਾਡ ਨਾਲ ਹਮਲਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿਚ ਮ੍ਰਿਤਕ ਦੀ ਪਤਨੀ ਰਮਨਦੀਪ ਕੌਰ, ਜੋ ਕਿ ਸੈਕਟਰ-66 ਦੀ ਰਹਿਣ ਵਾਲੀ ਹੈ, ਨੇ ਦੱਸਿਆ ਕਿ ਉਸ ਦਾ ਵਿਆਹ ਸਾਲ 2019 ਵਿਚ ਅਮਨਦੀਪ ਸਿੰਘ ਪੁੱਤਰ ਸ਼ੇਰ ਸਿੰਘ ਨਾਲ ਹੋਇਆ ਸੀ। ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਪਰਿਵਾਰ ਦੀ ਜ਼ਮੀਨ-ਜਾਇਦਾਦ ਉਸ ਦੀ ਮਾਤਾ ਸਵਰਨਜੀਤ ਕੌਰ ਦੇ ਨਾਂਅ ਹੋ ਗਈ ਸੀ। ਸ਼ਿਕਾਇਤਕਰਤਾ ਅਨੁਸਾਰ ਉਸ ਦੀ ਮਾਤਾ ਨੇ ਉਸ ਨੂੰ ਆਪਣੀ ਜਾਇਦਾਦ ਦਾ ਵਾਰਿਸ ਬਣਾਇਆ ਹੋਇਆ ਸੀ, ਜਦਕਿ ਉਸ ਦੇ ਭਰਾ ਪ੍ਰਦੀਪ ਸਿੰਘ ਨੂੰ ਵਾਰਿਸ ਨਹੀਂ ਬਣਾਇਆ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਪ੍ਰਦੀਪ ਸਿੰਘ ਇਸ ਗੱਲ ਨੂੰ ਲੈ ਕੇ ਰੰਜਿਸ਼ ਰੱਖਦਾ ਸੀ। ਮੁਹਾਲੀ ਦੇ ਸੈਕਟਰ-87 ‘ਚ ਸਵਰਨਜੀਤ ਕੌਰ ਦੇ ਨਾਂਅ ‘ਤੇ ਲਗਭਗ ਦੋ ਕਨਾਲ ਜ਼ਮੀਨ ਹੈ, ਜਿਥੇ ਕਿ ਅਮਨਦੀਪ ਸਿੰਘ ਵਲੋਂ ਪ੍ਰਾਪਰਟੀ ਦਾ ਦਫ਼ਤਰ ਅਤੇ ਫਾਰਮ ਹਾਊਸ ਬਣਾਇਆ ਗਿਆ ਸੀ।
ਪਿਛਲੀ ਖ਼ਬਰ ਲਹਿਰਾ ਮੁਹੱਬਤ ਤਾਪ ਬਿਜਲੀ ਘਰ ਦੇ ਚਾਰੇ ਯੂਨਿਟ ਬੰਦ ਪਾਵਰਕਾਮ ’ਤੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਪਈ ਭਾਰੀ ਅਗਲੀ ਖ਼ਬਰ ਸੇਵਾ-ਮੁਕਤ ਜੇਲ੍ਹ ਸੁਪਰਡੈਂਟ ’ਤੇ ਦੋਸ਼ ਲਗਾਉਣ ਬਾਅਦ ਜੇਲ੍ਹ ਮੁਲਾਜ਼ਮ ਵਲੋਂ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।