21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਅਮਿਤ ਸ਼ਾਹ ਵਲੋਂ ਦੱਖਣੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਅਹਿਮ ਮੀਟਿੰਗ

ਚੇਨਈ, 20 ਅਗਸਤ (ਪੀ. ਟੀ.

ਅਜੀਤ ਡੈਸਕ 21-08-2026
ਚੇਨਈ, 20 ਅਗਸਤ (ਪੀ.ਟੀ.ਆਈ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਵਲਮ ਵਿਖੇ ਦੱਖਣੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਕਰਨਾਟਕ ਦੇ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਹੱਦਬੰਦੀ ਦਾ ਮੁੱਦਾ ਚੁੁੱਕਿਆ। ਜਦੋਂਕਿ ਤਾਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸੇਫ ਵਿਜੇ ਅਤੇ ਕੇਰਲਮ ਦੇ ਮੁੱਖ ਮੰਤਰੀ ਵੀ.ਡੀ. ਸਤੀਸ਼ਨ ਨਾਲ ਮਹੱਤਵਪੂਰਨ ਗੱਲਬਾਤ ਹੋਈ। ਕਾਵੇਰੀ ਦਰਿਆ ਦੇ ਪਾਣੀ ਦੀ ਵੰਡ ਅਤੇ ਮੇਕੇਦਾਟੂ ਡੈਮ ਦੇ ਵਿਵਾਦ ਦੇ ਪਿਛੋਕੜ ’ਚ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ, ਜੋ ਆਪਣੇ ਕਰਨਾਟਕ ਦੇ ਹਮਰੁਤਬਾ ਸ਼ਿਵਕੁਮਾਰ ਦੇ ਨਾਲ ਬੈਠੇ ਸਨ, ਨੇ 31ਵੀਂ ਦੱਖਣੀ ਖੇਤਰੀ ਕੌਂਸਲ ਦੀ ਬੈਠਕ ਦੌਰਾਨ ਉਨ੍ਹਾਂ ਨਾਲ ਗੱਲਬਾਤ ਕੀਤੀ। ਦੱਖਣੀ ਖੇਤਰੀ ਕੌਂਸਲ ਵਿਚ ਆਂਧਰਾ ਪ੍ਰਦੇਸ਼, ਕਰਨਾਟਕ, ਕੇਰਲਮ, ਤਾਮਿਲਨਾਡੂ ਅਤੇ ਤੇਲੰਗਾਨਾ ਸ਼ਾਮਿਲ ਹਨ। ਇਸ ਤੋਂ ਇਲਾਵਾ ਪੁਡੂਚੇਰੀ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਲਕਸ਼ਦੀਪ ਕੇਂਦਰ ਸ਼ਾਸਿਤ ਪ੍ਰਦੇਸ਼ ਵੀ ਇਸ ਦਾ ਹਿੱਸਾ ਹਨ। ਕੇਰਲਮ ਦੇ ਮੁੱਖ ਮੰਤਰੀ ਸਤੀਸ਼ਨ ਸਮੇਤ ਹੋਰ ਆਗੂਆਂ ਨੇ ਵੀ ਬੈਠਕ ਵਿੱਚ ਹਿੱਸਾ ਲਿਆ। ਆਪਣੇ ਸੰਬੋਧਨ ’ਚ ਸ਼ਿਵਕੁਮਾਰ ਨੇ ਦੱਖਣੀ ਖੇਤਰੀ ਕੌਂਸਲ ਨੂੰ ਮਤਾ ਪਾਸ ਕਰਨ ਦੀ ਅਪੀਲ ਕੀਤੀ। ਇਸ ਮਤੇ ਰਾਹੀਂ ਕੇਂਦਰ ਸਰਕਾਰ ਨੂੰ ਕਿਹਾ ਜਾਵੇ ਕਿ ਹੱਦਬੰਦੀ ਲਈ 1971 ਦੀ ਜਨਗਣਨਾ ਨੂੰ ਆਧਾਰ ਬਣਾਇਆ ਜਾਵੇ, ਅਗਲੇ 25 ਸਾਲਾਂ ਲਈ ਲੋਕ ਸਭਾ ਦੀ ਮੌਜੂਦਾ 543 ਸੀਟਾਂ ਦੀ ਗਿਣਤੀ ਬਰਕਰਾਰ ਰੱਖੀ ਜਾਵੇ ਅਤੇ ਇਨ੍ਹਾਂ ਹੀ ਮੌਜੂਦਾ ਸੀਟਾਂ ’ਚ ਔ ਰਤਾਂ ਲਈ ਰਾਖਵਾਂਕਰਨ ਲਾਗੂ ਕੀਤਾ ਜਾਵੇ। ਕਰਨਾਟਕ ਦੇ ਮੁੱਖ ਮੰਤਰੀ ਨੇ ਮੇਕੇਦਾਟੂ ਪ੍ਰਾਜੈਕਟ ਦਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ਇਹ ਸਿਰਫ਼ ਕਰਨਾਟਕ ਲਈ ਹੀ ਨਹੀਂ, ਸਗੋਂ ਤਾਮਿਲਨਾਡੂ ਲਈ ਵੀ ਮਹੱਤਵਪੂਰਨ ਹੈ।
ਪਿਛਲੀ ਖ਼ਬਰ ਇਜ਼ਰਾਈਲ ’ਚ ਭਾਰਤੀ ਨਾਗਰਿਕ ਦੀ ਮੌਤ-ਸ਼ੱਕੀ ਗ੍ਰਿਫ਼ਤਾਰ ਅਗਲੀ ਖ਼ਬਰ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ‘ਪੰਜਾਬ ਬੰਦ’ ਨੂੰ ਪੂਰਨ ਹਮਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।