22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਅਦਾਲਤ ਵਲੋਂ ਚਾਰਾ ਘੁਟਾਲੇ ਮਾਮਲਿਆਂ ’ਚ ਦਸਤਾਵੇਜ਼ ਪ੍ਰਾਪਤ ਕਰਨ ਲਈ ਸੀ.ਬੀ.ਆਈ. ਨੂੰ 8 ਹਫ਼ਤਿਆਂ ਦਾ ਸਮਾਂ

ਰਾਂਚੀ, 21 ਅਗਸਤ (ਏਜੰਸੀ)-ਝਾਰਖੰਡ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸੀ. ਬੀ.

ਅਜੀਤ ਡੈਸਕ 22-08-2026
ਰਾਂਚੀ, 21 ਅਗਸਤ (ਏਜੰਸੀ)-ਝਾਰਖੰਡ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸੀ.ਬੀ.ਆਈ. ਨੂੰ ਆਰ.ਜੇ.ਡੀ. ਮੁਖੀ ਲਾਲੂ ਪ੍ਰਸਾਦ ਯਾਦਵ ਨਾਲ ਸੰਬੰਧਿਤ ਚਾਰਾ ਘੁਟਾਲੇ ਦੇ ਮਾਮਲਿਆਂ ਨਾਲ ਜੁੜੇ ਦਸਤਾਵੇਜ਼ ਪ੍ਰਾਪਤ ਕਰਨ ਲਈ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਲਾਲੂ ਪ੍ਰਸਾਦ ਦੇ ਵਕੀਲ ਦੇਵ੍ਰਸ਼ੀ ਮੰਡਲ ਨੇ ਕਿਹਾ ਕਿ ਚਾਰਾ ਘੁਟਾਲੇ ਨਾਲ ਜੁੜੇ ਸਾਰੇ ਮਾਮਲੇ ਅਦਾਲਤ ਵਿਚ ਸੁਣਵਾਈ ਲਈ ਸੂਚੀਬੱਧ ਹਨ। ਸੁਣਵਾਈ ਦੌਰਾਨ ਸੀ.ਬੀ.ਆਈ. ਨੇ ਇਹ ਕਹਿੰਦੇ ਹੋਏ ਅਦਾਲਤ ਤੋਂ ਸਮਾਂ ਮੰਗਿਆ ਕਿ ਉਨ੍ਹਾਂ ਕੋਲ ਦਸਤਾਵੇਜ਼ ਨਹੀਂ ਹਨ। ਅਦਾਲਤ ਨੇ ਫਿਰ ਜਾਂਚ ਏਜੰਸੀ ਨੂੰ ਅੱਠ ਹਫ਼ਤਿਆਂ ਦੇ ਅੰਦਰ ਰਜਿਸਟਰੀ ਤੋਂ ਸਾਰੇ ਦਸਤਾਵੇਜ਼ ਪ੍ਰਾਪਤ ਕਰਨ ਦਾ ਨਿਰਦੇਸ਼ ਦਿੱਤਾ, ਜਿਸ ਤੋਂ ਬਾਅਦ ਅਗਲੀ ਸੁਣਵਾਈ ਦੀ ਤਾਰੀਕ ਤੈਅ ਕੀਤੀ ਜਾਵੇਗੀ। ਮੰਡਲ ਨੇ ਕਿਹਾ ਕਿ ਸੀ.ਬੀ.ਆਈ. ਨੇ ਲਾਲੂ ਪ੍ਰਸਾਦ ਦੀ ਸਜ਼ਾ ਵਧਾਉਣ ਅਤੇ ਜ਼ਮਾਨਤ ਰੱਦ ਕਰਨ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।
ਪਿਛਲੀ ਖ਼ਬਰ ਹੁੰਡਈ ਮੋਟਰ ਇੰਡੀਆ ਸਤੰਬਰ 2026 ਤੋਂ ਵਾਹਨਾਂ ਦੀਆਂ ਕੀਮਤਾਂ ਵਿਚ 1 ਫ਼ੀਸਦ ਤੱਕ ਕਰੇਗੀ ਵਾਧਾ ਅਗਲੀ ਖ਼ਬਰ ਪਾਵਰਕਾਮ ਵਲੋਂ ਚੀਫ਼ ਇੰਜੀਨੀਅਰ ਸਮੇਤ 4 ਸੀਨੀਅਰ ਇੰਜੀਨੀਅਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।