22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸੰਬੰਧੀ ਪਹਿਲੀ ਸਤੰਬਰ ਤੋਂ ਕਰਵਾਏ ਜਾਣਗੇ ਡਰੋਨ ਸ਼ੋਅ

ਚੰਡੀਗੜ੍ਹ, 21 ਅਗਸਤ (ਅਜੀਤ ਬਿਊਰੋ)-ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਅਤੇ ਧਾਰਮਿਕ ਜਾਹੋ-ਜਲਾਲ ਨਾਲ ਮਨਾਉਣ ਲਈ ਲੜੀਵਾਰ ਢੰਗ ਨਾਲ ਸਾਲ ਭਰ ਚੱਲਣ ਵਾਲੇ ਧਾਰਮਿਕ, ਸੱਭਿਆਚਾਰਕ, ਵਿੱਦਿਅਕ ਅਤੇ ਸਮਾਜਿਕ ਪ੍ਰੋਗਰਾਮ ਕਰਵਾ ਰਹੀ ਹੈ। ਬਾਲੀ ਨੇ ਦੱਸਿਆ ਕਿ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਦਿਆਂ 92 ਡਰੋਨ ਸ਼ੋਅ ਕਰਵਾਏ ਜਾਣਗੇ, ਜੋ ਇਨ੍ਹਾਂ ਸਮਾਗਮਾਂ ਦਾ ਮੁੱਖ ਆਕਰਸ਼ਣ ਹੋਣਗੇ।

ਅਜੀਤ ਡੈਸਕ 22-08-2026
ਚੰਡੀਗੜ੍ਹ, 21 ਅਗਸਤ (ਅਜੀਤ ਬਿਊਰੋ)-ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਅਤੇ ਧਾਰਮਿਕ ਜਾਹੋ-ਜਲਾਲ ਨਾਲ ਮਨਾਉਣ ਲਈ ਲੜੀਵਾਰ ਢੰਗ ਨਾਲ ਸਾਲ ਭਰ ਚੱਲਣ ਵਾਲੇ ਧਾਰਮਿਕ, ਸੱਭਿਆਚਾਰਕ, ਵਿੱਦਿਅਕ ਅਤੇ ਸਮਾਜਿਕ ਪ੍ਰੋਗਰਾਮ ਕਰਵਾ ਰਹੀ ਹੈ।ਬਾਲੀ ਨੇ ਦੱਸਿਆ ਕਿ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਦਿਆਂ 92 ਡਰੋਨ ਸ਼ੋਅ ਕਰਵਾਏ ਜਾਣਗੇ, ਜੋ ਇਨ੍ਹਾਂ ਸਮਾਗਮਾਂ ਦਾ ਮੁੱਖ ਆਕਰਸ਼ਣ ਹੋਣਗੇ। ਇਹ ਸ਼ੋਅ ਤਿੰਨ ਕਲੱਸਟਰਾਂ ਮਾਲਵਾ, ਦੁਆਬਾ ਅਤੇ ਮਾਝਾ ਵਿਚ ਕਰਵਾਏ ਜਾਣਗੇ, ਜੋ 1 ਸਤੰਬਰ ਤੋਂ ਸ਼ੁਰੂ ਹੋਣਗੇ।ਬਾਲੀ ਨੇ ਦੱਸਿਆ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਪੰਜਾਬ ਭਰ ਵਿਚ ਵੱਖ-ਵੱਖ ਥਾਵਾਂ ’ਤੇ 12 ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚੋਂ ਸੱਤ ਪ੍ਰੋਗਰਾਮ ਪਹਿਲਾਂ ਹੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਪ੍ਰੋਗਰਾਮ ਤੈਅ ਸ਼ਡਿਊਲ ਅਨੁਸਾਰ ਕਰਵਾਏ ਜਾਣਗੇ। ਬਾਲੀ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਚਾਰ ਵੱਡੀਆਂ ਸ਼ੋਭਾ ਯਾਤਰਾਵਾਂ ਵੀ ਕੱਢੀਆਂ ਜਾਣਗੀਆਂ, ਜਿਨ੍ਹਾਂ ਵਿਚ ਵਾਰਾਣਸੀ ਤੋਂ ਖੁਰਾਲਗੜ੍ਹ, ਫ਼ਰੀਦਕੋਟ ਤੋਂ ਖੁਰਾਲਗੜ੍ਹ, ਬਠਿੰਡਾ ਤੋਂ ਖੁਰਾਲਗੜ੍ਹ ਅਤੇ ਜੰਮੂ ਤੋਂ ਖੁਰਾਲਗੜ੍ਹ ਦੀ ਸ਼ੋਭਾ ਯਾਤਰਾ ਸ਼ਾਮਿਲ ਹੈ।
ਪਿਛਲੀ ਖ਼ਬਰ ਪੰਜਾਬ ਕਾਂਗਰਸ ਦੇ ਆਗੂ ਆਪਣੀ ਸਥਿਤੀ ਸਪੱਸ਼ਟ ਕਰਨ-ਮਜੀਠੀਆ ਅਗਲੀ ਖ਼ਬਰ ’84 ਦੇ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ-ਆਰ.ਪੀ. ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।