24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਅਮਰੀਕਾ ਵਿਚ ਪਿੰਡ ਜੱਬੋਵਾਲ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਬੇਗੋਵਾਲ, 22 ਅਗਸਤ ਸੁਖਜਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਦੇ ਅਧੀਨ ਪੈਂਦੇ ਪਿੰਡ ਜੱਬੋਵਾਲ ਦੇ ਨੌਜਵਾਨ ਦੀ ਅਮਰੀਕਾ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਗੁਰਦੀਪ ਸਿੰਘ (28) ਪੁੱਤਰ ਪਿਆਰਾ ਲਾਲ ਵਾਸੀ ਜੱਬੋਵਾਲ, ਜੋ ਤਕਰੀਬਨ 13 ਸਾਲ ਪਹਿਲਾਂ ਅਮਰੀਕਾ ਵਿਚ ਰੋਜ਼ੀ-ਰੋਟੀ ਦੀ ਭਾਲ ਲਈ ਗਿਆ ਸੀ, ਦੀ ਅਮਰੀਕਾ ਦੇ ਨਿਊਯਾਰਕ ਸਿਟੀ ਦੇ ਰਿਚਮੰਡ ਸਟਰੀਟ ਵਿਚ ਰਾਤ ਸਮੇਂ ਪੀਜ਼ਾ ਡਿਲੀਵਰੀ ਕਰਦੇ ਸਮੇਂ ਅਣਪਛਾਤੇ ਹਥਿਆਰਬੰਦ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਅਜੀਤ ਡੈਸਕ 23-08-2026
ਬੇਗੋਵਾਲ, 22 ਅਗਸਤ ਸੁਖਜਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਦੇ ਅਧੀਨ ਪੈਂਦੇ ਪਿੰਡ ਜੱਬੋਵਾਲ ਦੇ ਨੌਜਵਾਨ ਦੀ ਅਮਰੀਕਾ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਗੁਰਦੀਪ ਸਿੰਘ (28) ਪੁੱਤਰ ਪਿਆਰਾ ਲਾਲ ਵਾਸੀ ਜੱਬੋਵਾਲ, ਜੋ ਤਕਰੀਬਨ 13 ਸਾਲ ਪਹਿਲਾਂ ਅਮਰੀਕਾ ਵਿਚ ਰੋਜ਼ੀ-ਰੋਟੀ ਦੀ ਭਾਲ ਲਈ ਗਿਆ ਸੀ, ਦੀ ਅਮਰੀਕਾ ਦੇ ਨਿਊਯਾਰਕ ਸਿਟੀ ਦੇ ਰਿਚਮੰਡ ਸਟਰੀਟ ਵਿਚ ਰਾਤ ਸਮੇਂ ਪੀਜ਼ਾ ਡਿਲੀਵਰੀ ਕਰਦੇ ਸਮੇਂ ਅਣਪਛਾਤੇ ਹਥਿਆਰਬੰਦ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੇ ਪਿਤਾ ਪਿਆਰਾ ਲਾਲ ਨੇ ਦੱਸਿਆ ਕਿ ਆਪਣੇ ਤੇ ਪਰਿਵਾਰ ਦੇ ਸੁਨਹਿਰੀ ਭਵਿੱਖ ਲਈ ਉਹ ਭਾਰੀ ਰਕਮ ਚੱਕ ਕੇ ਵਿਦੇਸ਼ ਗਿਆ ਸੀ। ਮ੍ਰਿਤਕ ਦੇ ਪਰਿਵਾਰ ਮੈਂਬਰਾਂ ਨੇ ਪੰਜਾਬ ਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਿਥੇ ਭਾਰਤ ਲਿਆਉਣ ਦਾ ਪ੍ਰਬੰਧ ਕਰੇ, ਉਥੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿਵਾਉਣ ਲਈ ਅਮਰੀਕਾ ਸਰਕਾਰ ਨਾਲ ਰਾਬਤਾ ਕਰੇ। ਜ਼ਿਕਰਯੋਗ ਹੈ ਕਿ ਗੁਰਦੀਪ ਸਿੰਘ ਅਜੇ ਕੁਆਰਾ ਸੀ ਤੇ ਉਸ ਦੇ ਪਿਤਾ ਅਤੇ ਭਰਾ ਆਪਣਾ ਡੀਜੇ ਦਾ ਕੰਮ ਕਰਕੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੇ ਹਨ।
ਪਿਛਲੀ ਖ਼ਬਰ ਖ਼ੈਬਰ ਪਖਤੂਨਖਵਾ ਤੇ ਬਲੋਚਿਸਤਾਨ ’ਚ 49 ਅੱਤਵਾਦੀ ਮਾਰੇ ਜਾਣ ਦਾ ਦਾਅਵਾ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਤੇ ਵਿਦਿਅਕ ਅਦਾਰਿਆਂ ’ਚ 29 ਨੂੰ ਹੋਣਗੇ ਅਰਦਾਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।