24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਭਾਈ ਪੱਪਲਪ੍ਰੀਤ ਸਿੰਘ ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅੰਮ੍ਰਿਤਸਰ, 23 ਅਗਸਤ (ਹਰਮਿੰਦਰ ਸਿੰਘ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੇ ਗੋਇੰਦਵਾਲ ਜੇਲ੍ਹ ’ਚ ਬੰਦ ਭਾਈ ਪੱਪਲਪ੍ਰੀਤ ਸਿੰਘ ਨੂੰ ਮਜੀਠਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ। ਇਥੇ ਪਾਰਟੀ ਦੇ ਪਾਰਲੀਮਾਨੀ ਬੋਰਡ ਮੈਬਰਾਂ ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਪ੍ਰਗਟ ਸਿੰਘ ਸੰਧੂ ਦੀ ਅਗਵਾਈ ਕੀਤੀ ਗਈ ਪ੍ਰੈੱਸ ਮਿਲਣੀ ਦੌਰਾਨ ਇਹ ਐਲਾਨ ਕੀਤਾ ਗਿਆ।

ਪੱਪਲਪ੍ਰੀਤ ਸਿੰਘ 24-08-2026

ਅੰਮ੍ਰਿਤਸਰ, 23 ਅਗਸਤ (ਹਰਮਿੰਦਰ ਸਿੰਘ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੇ ਗੋਇੰਦਵਾਲ ਜੇਲ੍ਹ ’ਚ ਬੰਦ ਭਾਈ ਪੱਪਲਪ੍ਰੀਤ ਸਿੰਘ ਨੂੰ ਮਜੀਠਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ। ਇਥੇ ਪਾਰਟੀ ਦੇ ਪਾਰਲੀਮਾਨੀ ਬੋਰਡ ਮੈਬਰਾਂ ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਪ੍ਰਗਟ ਸਿੰਘ ਸੰਧੂ ਦੀ ਅਗਵਾਈ ਕੀਤੀ ਗਈ ਪ੍ਰੈੱਸ ਮਿਲਣੀ ਦੌਰਾਨ ਇਹ ਐਲਾਨ ਕੀਤਾ ਗਿਆ। ਉਨ੍ਹਾਂ ਨੇ ਸਾਂਝੇ ਰੂਪ ਵਿਚ ਕਿਹਾ ਕਿ ਪਾਰਟੀ ਵਲੋਂ ਭਾਈ ਪੱਪਲਪ੍ਰੀਤ ਸਿੰਘ ਦਾ ਉਮੀਦਵਾਰ ਵਜੋਂ ਐਲਾਨ ਉਨ੍ਹਾਂ ਦੀਆਂ ਪੰਥਕ ਅਤੇ ਸਮਾਜਿਕ ਸਰਗਰਮੀਆਂ, ਲੋਕਾਂ ਨਾਲ ਲੰਮੇ ਸਮੇਂ ਤੋਂ ਜੁੜੇ ਸੰਪਰਕ ਅਤੇ ਪਾਰਟੀ ਦੀ ਵਿਚਾਰਧਾਰਾ ਪ੍ਰਤੀ ਸਮਰਪਣ ਨੂੰ ਧਿਆਨ ਵਿਚ ਰੱਖ ਕੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਰੱਖੜ ਪੁਨਿੰਆ ਮੌਕੇ ਵੀ ਕਈ ਹੋਰ ਅਹਿਮ ਐਲਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਭਾਈ ਪੱਪਲਪ੍ਰੀਤ ਸਿੰਘ ਦੀ ਚੋਣ ਮੁਹਿੰਮ ਨੂੰ ਹੁਣ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਜਦੋ ਤੱਕ ਉਹ ਜੇਲ੍ਹ ’ਚ ਬੰਦ ਹਨ, ਉਨ੍ਹਾਂ ਦੀ ਚੋਣ ਮੁਹਿੰਮ ਨੂੰ ਪਾਰਟੀ ਦੀ ਪੰਜ ਮੈਂਬਰੀ ਕਮੇਟੀ ਚਲਾਏਗੀ, ਜਿਸ ਦਾ ਆਗਾਜ਼ ਮਜੀਠਾ ਹਲਕੇ ਵਿਚ ਬਾਬਾ ਬੁੱਢਾ ਸਾਹਿਬ ਦੇ ਜਨਮ ਅਸਥਾਨ ਵਿਖੇ ਅਰਦਾਸ ਕਰਕੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਮਜੀਠਾ ’ਚ ਪਾਰਟੀ ਨੂੰ ਹੋਰ ਮਜ਼ਬੂਤ ਕਰਦਿਆਂ ਲੋਕਾਂ ਦੇ ਹੱਕਾਂ, ਪੰਜਾਬ ਦੇ ਹਿੱਤਾਂ ਅਤੇ ਪੰਥਕ ਮਸਲਿਆਂ ਲਈ ਆਵਾਜ਼ ਨੂੰ ਹੋਰ ਬੁਲੰਦ ਕੀਤਾ ਜਾਵੇਗਾ। ਭਾਈ ਅਗਵਾਨ ਨੇ ਕਿਹਾ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਕੁਰਬਾਨੀ ਵਾਲੇ ਪਰਿਵਾਰਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ। ਪੰਜਾਬ ਦੀ ਸੱਤਾ ’ਚ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਬਣਨ ’ਤੇ ਉਪ ਮੁੱਖ ਮੰਤਰੀ ਦਲਿਤ ਭਾਈਚਾਰੇ ਨਾਲ ਸੰਬੰਧਿਤ ਬਣਾਇਆ ਜਾਵੇਗਾ। ਇਸ ਮੌਕੇ ਭਾਈ ਪੱਪਲਪ੍ਰੀਤ ਸਿੰਘ ਦੀ ਮਾਤਾ ਰਣਧੀਰ ਕੌਰ, ਭਾਈ ਅਮਰਜੀਤ ਸਿੰਘ ਵੰਨਚਿੜੀ, ਅਮਨਦੀਪ ਸਿੰਘ ਡੱਡੂਆਣਾ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸੁਖਬੀਰ ਸਿੰਘ ਚੀਮਾ, ਭਾਈ ਪ੍ਰਗਟ ਸਿੰਘ ਰੰਧਾਵਾ, ਭਾਈ ਨਾਥਵਿੰਦਰ ਸਿੰਘ ਮਜੀਠਾ, ਭਾਈ ਬਲਜਿੰਦਰ ਸਿੰਘ ਅਲਕੜੇ, ਭਾਈ ਸੁਖਰਾਜ ਸਿੰਘ ਸੁਲਤਾਨਵਿੰਡ, ਚਾਚਾ ਸੁਖਚੈਨ ਸਿੰਘ, ਡਾ: ਦਲਬੀਰ ਸਿੰਘ ਵੇਰਕਾ, ਭਾਈ ਹਰਕਮਲਪ੍ਰੀਤ ਸਿੰਘ ਜੰਡ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਜਰਮਨਦੀਪ ਸਿੰਘ, ਭਾਈ ਬਿਕਰਮਜੀਤ ਸਿੰਘ ਕੋਟਲਾ, ਚਾਚਾ ਕੁਲਵੰਤ ਸਿੰਘ, ਭਾਈ ਸਵਰਨ ਸਿੰਘ ਗੋਲਡਨ, ਬਲਜੀਤ ਸਿੰਘ ਚਾਟੀਵਿੰਡ, ਭਾਈ ਪ੍ਰਿਤਪਾਲ ਸਿੰਘ ਮੀਰਾਂਕੋਟ, ਭਾਈ ਦਲਜੀਤ ਪੱਧਰੀ, ਭਾਈ ਪਰਮਜੀਤ ਸਿੰਘ ਅਕਾਲੀ, ਭਾਈ ਗੁਰਵਿੰਦਰ ਸਿੰਘ ਝੰਡੇਰ ਅਤੇ ਭਾਈ ਲਖਬੀਰ ਸਿੰਘ ਸੋਢੀ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਦੋ ਤਸਕਰ ਕਾਬੂ 10 ਅਤਿ-ਆਧੁਨਿਕ ਪਿਸਤੌਲ ਬਰਾਮਦ ਅਗਲੀ ਖ਼ਬਰ ਲਹਿਰਾ ਮੁਹੱਬਤ ਥਰਮਲ ਪਲਾਂਟ ਦਾ 210 ਮੈਗਾਵਾਟ ਯੂਨਿਟ ਦਾ ਈ.ਐੱਸ.ਪੀ. ਡਿੱਗਣ ਦਾ ਮਾਮਲਾ ਗਰਮਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।