24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਦੋ ਤਸਕਰ ਕਾਬੂ 10 ਅਤਿ-ਆਧੁਨਿਕ ਪਿਸਤੌਲ ਬਰਾਮਦ

ਅੰਮ੍ਰਿਤਸਰ 23 ਅਗਸਤ (ਹਰਮਿੰਦਰ ਸਿੰਘ)-ਕਾਊਂਟਰ ਇੰਟੈਲੀਜੈਂਸ (ਸੀ. ਆਈ.)

ਕਾਊਂਟਰ ਇੰਟੈਲੀਜੈਂਸ ਵਲੋਂ ਬਰਾਮਦ ਪਿਸਤੌਲ। ਅਜੀਤ ਤਸਵੀਰ 24-08-2026
ਅੰਮ੍ਰਿਤਸਰ 23 ਅਗਸਤ (ਹਰਮਿੰਦਰ ਸਿੰਘ)-ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 10 ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਹਵੇਲੀਆਂ, ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ‘ਚ 9 ਐੱਮ. ਐੱਮ. ਪਿਸਤੌਲ ਅਤੇ ਇਕ .30 ਬੋਰ ਪਿਸਤੌਲ ਸ਼ਾਮਿਲ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਬਜਾਜ ਪਲਾਟਿਨਾ (ਪੀ.ਬੀ.-38-ਸੀ-1658), ਜਿਸ ਨੂੰ ਖੇਪਾਂ ਦੀ ਢੋਆ-ਢੁਆਈ ਲਈ ਵਰਤਿਆ ਜਾਂਦਾ ਸੀ, ਵੀ ਜ਼ਬਤ ਕਰ ਲਿਆ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਡੀ.ਜੀ.ਪੀ. ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਇਤਲਾਹ ਮਿਲੀ ਸੀ ਕਿ ਦੋ ਸ਼ੱਕੀ, ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਨੇ ਆਪਣੇ ਵਿਦੇਸ਼ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ’ਤੇ ਭਾਰਤ-ਪਾਕਿ ਸਰਹੱਦੀ ਵਾੜ ਦੇ ਨੇੜਲੇ ਪਿੰਡ ਹਵੇਲੀਆਂ ਦੇ ਖੇਤਰ ਵਿਚ ਡਰੋਨ ਰਾਹੀਂ ਹਥਿਆਰਾਂ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਹ ਖੇਪ ਅੱਗੇ ਹੋਰ ਧਿਰ ਨੂੰ ਸਪਲਾਈ ਕਰਨ ਜਾ ਰਹੇ ਸਨ। ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ-ਅਟਾਰੀ ਜੀ.ਟੀ. ਰੋਡ ’ਤੇ ਪਿੰਡ ਖਾਸਾ ਦੇ ਨੇੜਲੇ ਇਲਾਕੇ ਤੋਂ 10 ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਦੋਵਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ। ਵਿਦੇਸ਼ ਅਧਾਰਿਤ ਹੈਂਡਲਰ ਦੇ ਸੰਪਰਕ ਵਿਚ ਸਨ ਤਸਕਰ-ਡੀ.ਜੀ.ਪੀ. ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਤਸਕਰ ਵਿਦੇਸ਼ ਅਧਾਰਿਤ ਹੈਂਡਲਰ ਦੇ ਸੰਪਰਕ ਵਿਚ ਸਨ ਅਤੇ ਪੰਜਾਬ ਵਿਚ ਹੋਰ ਧਿਰਾਂ ਨੂੰ ਅੱਗੇ ਸਪਲਾਈ ਕਰਨ ਲਈ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰੋਂ ਤਸਕਰੀ ਦੇ ਵਿਆਪਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੂਰੀ ਤਰ੍ਹਾਂ ਅਗਲੇ-ਪਿਛਲੇ ਪਿੱਛੇ ਸੰਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਪਿਛਲੀ ਖ਼ਬਰ ਸੜਕ ਦੀ ਵੀਡੀਓ ਤੋਂ ਬਾਅਦ ਮੁਆਇਨਾ ਕਰਨ ਪਹੁੰਚੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਭਾਈ ਪੱਪਲਪ੍ਰੀਤ ਸਿੰਘ ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।