26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੈਰੋਲ ’ਤੇ ਦੋਹਰਾ ਮਾਪਦੰਡ ਕਿਉਂ-ਜਥੇਦਾਰ ਬਾਬਾ ਟੇਕ ਸਿੰਘ

ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ)-ਜਬਰ ਜਨਾਹ ਵਰਗੇ ਸੰਗੀਨ ਅਪਰਾਧ ਤਹਿਤ ਜੇਲ੍ਹ ਵਿਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ ਪੈਰੋਲ ਦਿੱਤੇ ਜਾਣ ’ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸਖ਼ਤ ਨਾਰਾਜ਼ਗੀ ਜ਼ਾਹਿਰ ਕਰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਜਿਥੇ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਲੰਮੇ ਸਮੇਂ ਤੋਂ ਰਿਹਾਅ ਨਹੀਂ ਕੀਤਾ ਜਾ ਰਿਹਾ, ਉਥੇ ਹੀ ਦੂਜੇ ਪਾਸੇ ਸੰਗੀਨ ਦੋਸ਼ਾਂ ਹੇਠ ਨਜ਼ਰਬੰਦ ਡੇਰੇਦਾਰਾਂ ਨੂੰ ਸਰਕਾਰਾਂ ਵਲੋਂ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ।

ਅਜੀਤ ਡੈਸਕ 26-08-2026
ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ)-ਜਬਰ ਜਨਾਹ ਵਰਗੇ ਸੰਗੀਨ ਅਪਰਾਧ ਤਹਿਤ ਜੇਲ੍ਹ ਵਿਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ ਪੈਰੋਲ ਦਿੱਤੇ ਜਾਣ ’ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸਖ਼ਤ ਨਾਰਾਜ਼ਗੀ ਜ਼ਾਹਿਰ ਕਰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਜਿਥੇ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਲੰਮੇ ਸਮੇਂ ਤੋਂ ਰਿਹਾਅ ਨਹੀਂ ਕੀਤਾ ਜਾ ਰਿਹਾ, ਉਥੇ ਹੀ ਦੂਜੇ ਪਾਸੇ ਸੰਗੀਨ ਦੋਸ਼ਾਂ ਹੇਠ ਨਜ਼ਰਬੰਦ ਡੇਰੇਦਾਰਾਂ ਨੂੰ ਸਰਕਾਰਾਂ ਵਲੋਂ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਜਥੇਦਾਰ ਬਾਬਾ ਟੇਕ ਸਿੰਘ ਨੇ ਦੋਸ਼ ਲਾਇਆ ਕਿ ਸਰਕਾਰਾਂ ਦਾ ਇਹ ਪੱਖਪਾਤੀ ਰਵੱਈਆ ਸਾਫ਼ ਦਰਸਾਉਂਦੇ ਕਿ ਸਿੱਖ ਕੌਮ ਨਾਲ ਦੂਜੇ ਦਰਜੇ ਦੇ ਸ਼ਹਿਰੀਆਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ 12ਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਐਲਾਨਿਆ ਅਗਲੀ ਖ਼ਬਰ ਪਾਕਿਸਤਾਨ ਵਲੋਂ ਡਰੋਨ ਰਾਹੀਂ ਸੁੱਟੀ 44.5 ਕਿੱਲੋਗ੍ਰਾਮ ਹੈਰੋਇਨ ਤੇ 3 ਕਿੱਲੋ ‘ਆਈਸ’ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।