26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਿੱਖਾਂ ਨਾਲ ਦੋਹਰੇ ਮਾਪਦੰਡ ਵਰਤੇ ਜਾ ਰਹੇ-ਗੜਗੱਜ

ਅੰਮ੍ਰਿਤਸਰ, 25 ਅਗਸਤ (ਸਟਾਫ਼ ਰਿਪੋਰਟਰ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰਾਂ ਵਲੋਂ ਸਿੱਖਾਂ ਨਾਲ ਦੋਹਰੇ ਮਾਪਦੰਡ ਵਰਤੇ ਜਾ ਰਹੇ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ ਖ਼ਾਲਸਾ ਪੰਥ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਿਹਾ ਹੈ ਅਤੇ ਖ਼ਾਸਕਰ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਲਈ ਉਨ੍ਹਾਂ ਦੀ ਬਿਰਧ ਮਾਤਾ ਨਾਲ ਮੁਲਾਕਾਤ ਵਾਸਤੇ ਪੈਰੋਲ ਦੀ ਗੱਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 26-08-2026
ਅੰਮ੍ਰਿਤਸਰ, 25 ਅਗਸਤ (ਸਟਾਫ਼ ਰਿਪੋਰਟਰ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰਾਂ ਵਲੋਂ ਸਿੱਖਾਂ ਨਾਲ ਦੋਹਰੇ ਮਾਪਦੰਡ ਵਰਤੇ ਜਾ ਰਹੇ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ ਖ਼ਾਲਸਾ ਪੰਥ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਿਹਾ ਹੈ ਅਤੇ ਖ਼ਾਸਕਰ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਲਈ ਉਨ੍ਹਾਂ ਦੀ ਬਿਰਧ ਮਾਤਾ ਨਾਲ ਮੁਲਾਕਾਤ ਵਾਸਤੇ ਪੈਰੋਲ ਦੀ ਗੱਲ ਕੀਤੀ ਜਾ ਰਹੀ ਹੈ। ਪ੍ਰੰਤੂ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਭਾਈ ਹਵਾਰਾ ਨੂੰ ਪੈਰੋਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਮਾਨਵੀ ਸਰੋਕਾਰਾਂ ਨੂੰ ਪ੍ਰਮੁੱਖ ਰੱਖਦਿਆਂ ਭਾਈ ਹਵਾਰਾ ਨੂੰ ਉਨ੍ਹਾਂ ਦੀ ਮਾਤਾ ਜੀ ਨਾਲ ਮੁਲਾਕਾਤ ਲਈ ਖੁੱਲ੍ਹੇ ਦਿਲ ਨਾਲ ਪੈਰੋਲ ਦੇਣੀ ਚਾਹੀਦੀ ਹੈ।
ਪਿਛਲੀ ਖ਼ਬਰ ਸਤਲੁਜ ਦੇ ਕਥਿਤ ਪ੍ਰਦੂਸ਼ਿਤ ਪਾਣੀ ਨੂੰ ਸਰਹਿੰਦ ਨਹਿਰ ’ਚ ਛੱਡਣ ’ਤੇ ਉੱਠੇ ਸਵਾਲ ਅਗਲੀ ਖ਼ਬਰ ਭਾਰਤੀ ਹਵਾਈ ਫ਼ੌਜ ਦੇ ਜਵਾਨ ਤੇ ਪਤਨੀ ਦੀ ਸੜਕ ਹਾਦਸੇ ਵਿਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।