28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਈ.ਡੀ. ਪੱਤਰ ਮਾਮਲੇ ’ਚ ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਸਵਾਲ, ਹੁਣ ਤੱਕ ਕੀ ਕਾਰਵਾਈ ਕੀਤੀ ?

ਚੰਡੀਗੜ੍ਹ, 27 ਅਗਸਤ (ਸੰਦੀਪ ਕੁਮਾਰ ਮਾਹਨਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.)

ਅਜੀਤ ਡੈਸਕ 28-08-2026
ਚੰਡੀਗੜ੍ਹ, 27 ਅਗਸਤ (ਸੰਦੀਪ ਕੁਮਾਰ ਮਾਹਨਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਪੰਜਾਬ ਦੇ ਡੀ.ਜੀ.ਪੀ. ਨੂੰ ਭੇਜੇ ਪੱਤਰ ਵਿਚ ਲਗਾਏ ਗਏ ਗੰਭੀਰ ਦੋਸ਼ਾਂ ਨੂੰ ਲੈ ਕੇ ਦਾਇਰ ਜਨਹਿੱਤ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਹੁਣ ਤੱਕ ਕੀਤੀ ਕਾਰਵਾਈ ਦਾ ਵੇਰਵਾ ਮੰਗਿਆ ਹੈ। ਅਦਾਲਤ ਨੇ ਮਾਮਲੇ ਨੂੰ ਗੰਭੀਰ ਦੱਸਦਿਆਂ ਪੰਜਾਬ ਸਰਕਾਰ ਸਮੇਤ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.), ਈ.ਡੀ. ਅਤੇ ਹੋਰਨਾਂ ਸੰਬੰਧਿਤ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਵਿਸ਼ੇਸ਼ ਤੌਰ ’ਤੇ ਪੁੱਛਿਆ ਕਿ ਈ.ਡੀ. ਵਲੋਂ ਭੇਜੇ ਗਏ ਪੱਤਰ ’ਤੇ ਸਰਕਾਰ ਨੇ ਹੁਣ ਤੱਕ ਕੀ ਕਾਰਵਾਈ ਕੀਤੀ ਹੈ। ਅਦਾਲਤ ਨੇ ਸਰਕਾਰ ਨੂੰ ਆਪਣਾ ਪੱਖ ਸਪੱਸ਼ਟ ਕਰਨ ਅਤੇ ਈ.ਡੀ. ਵਲੋਂ ਉਠਾਏ ਗਏ ਮਾਮਲਿਆਂ ਸੰਬੰਧੀ ਕੀਤੇ ਗਏ ਕਦਮਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ। ਇਹ ਜਨਹਿੱਤ ਪਟੀਸ਼ਨ ਐਡਵੋਕੇਟ ਨਿਖਿਲ ਸਰਾਫ ਵਲੋਂ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿਚ ਈ.ਡੀ. ਵਲੋਂ ਉਠਾਏ ਗਏ ਸਾਰੇ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨਰ ਦਾ ਕਹਿਣਾ ਹੈ ਕਿ ਈ.ਡੀ. ਦੇ ਪੱਤਰ ਵਿਚ ਕਈ ਗੰਭੀਰ ਦੋਸ਼ ਲਗਾਏ ਗਏ ਹਨ ਅਤੇ ਇਨ੍ਹਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਵੀ ਸਵਾਲ ਉਠਾਏ ਗਏ ਹਨ। ਅਜਿਹੇ ਹਾਲਾਤ ਵਿਚ ਮਾਮਲੇ ਦੀ ਨਿਰਪੱਖ ਜਾਂਚ ਜ਼ਰੂਰੀ ਹੈ।
ਪਿਛਲੀ ਖ਼ਬਰ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿਤ ਪਹਿਲੀ ਲੜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਅਗਲੀ ਖ਼ਬਰ ਸੰਯੁਕਤ ਰਾਸ਼ਟਰ ਵਲੋਂ ਨਿਪਾਲ ’ਚ ਰਾਹਤ ਲਈ 20 ਲੱਖ ਡਾਲਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।