29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਇੰਡੀਅਨ ਓਵਰਸੀਜ਼ ਕਾਂਗਰਸ ਨੇ ਮੋਹਨ ਭਾਗਵਤ ਦੀ ਅਮਰੀਕਾ ਯਾਤਰਾ ’ਤੇ ਚਿੰਤਾਵਾਂ ਜਤਾਈਆਂ

ਖੰਨਾ, 28 ਅਗਸਤ (ਹਰਜਿੰਦਰ ਸਿੰਘ ਲਾਲ)-ਇੰਡੀਅਨ ਓਵਰਸੀਜ਼ ਕਾਂਗਰਸ ਯੂ. ਐੱਸ.

ਮੋਹਿੰਦਰ ਸਿੰਘ ਗਿਲਜੀਆਂ 29-08-2026
ਖੰਨਾ, 28 ਅਗਸਤ (ਹਰਜਿੰਦਰ ਸਿੰਘ ਲਾਲ)-ਇੰਡੀਅਨ ਓਵਰਸੀਜ਼ ਕਾਂਗਰਸ ਯੂ. ਐੱਸ. ਏ. ਨੇ ਰਾਸ਼ਟਰੀ ਸਵੈਂਸੇਵਕ ਸੰਘ (ਆਰ. ਐੱਸ. ਐੱਸ.) ਮੁਖੀ ਮੋਹਨ ਭਾਗਵਤ ਦੀ ਅਮਰੀਕਾ ਯਾਤਰਾ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਆਈ. ਓ. ਸੀ. ਅਨੁਸਾਰ ਭਾਗਵਤ ਦੀ ਯਾਤਰਾ ਭਾਰਤੀ ਪ੍ਰਵਾਸੀ ਭਾਈਚਾਰੇ ਅਤੇ ਅਮਰੀਕੀ ਜਨਤਕ ਜੀਵਨ ਵਿਚ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇੰਡੀਅਨ ਓਵਰਸੀਜ਼ ਕਾਂਗਰਸ ਯੂ. ਐੱਸ. ਏ. ਦੇ ਪ੍ਰਧਾਨ ਮੋਹਿੰਦਰ ਸਿੰਘ ਗਿਲਜ਼ੀਆਂ ਨੇ ਕਿਹਾ ਕਿ ਕੋਈ ਧਰਮ ਸੰਵਿਧਾਨ ਤੋਂ ਉੱਪਰ ਨਹੀਂ ਹੋਣਾ ਚਾਹੀਦਾ, ਕੋਈ ਭਾਈਚਾਰਾ ਕਾਨੂੰਨ ਤੋਂ ਉੱਪਰ ਨਹੀਂ ਹੋਣਾ ਚਾਹੀਦਾ ਅਤੇ ਕੋਈ ਵਿਅਕਤੀ ਆਪਣੇ ਧਰਮ, ਨਸਲ, ਨਸਲੀਅਤ, ਜਾਤ ਜਾਂ ਰਾਸ਼ਟਰੀ ਮੂਲ ਕਰ ਕੇ ਘੱਟ ਬਰਾਬਰ ਨਹੀਂ ਮੰਨਿਆ ਜਾਣਾ ਚਾਹੀਦਾ। ਸਾਨੂੰ ਨਫ਼ਰਤ, ਭੇਦਭਾਵ ਅਤੇ ਰਾਜਨੀਤਿਕ ਉੱਤਵਾਦ ਵਿਰੁੱਧ ਇਕੱਠੇ ਖੜ੍ਹੇ ਹੋਣਾ ਚਾਹੀਦਾ ਹੈ ਅਤੇ ਧਾਰਮਿਕ ਆਜ਼ਾਦੀ, ਬਰਾਬਰੀ ਅਤੇ ਮਨੁੱਖੀ ਮਰਿਆਦਾ ਦੀ ਰੱਖਿਆ ਕਰਨੀ ਚਾਹੀਦੀ ਹੈ।ਗਿਲਜ਼ੀਆਂ ਨੇ ਕਿਹਾ ਕਿ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਐੱਸ. ਏ. ਚੁਣੇ ਹੋਏ ਅਧਿਕਾਰੀਆਂ, ਸਿਵਲ ਸੁਸਾਇਟੀ ਸੰਸਥਾਵਾਂ, ਯੂਨੀਵਰਸਿਟੀਆਂ, ਧਾਰਮਿਕ ਭਾਈਚਾਰਿਆਂ ਅਤੇ ਭਾਰਤੀ-ਅਮਰੀਕੀ ਸੰਸਥਾਵਾਂ ਨੂੰ ਲੋਕਤੰਤਰ, ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧਤਾ ਹੈ।
ਪਿਛਲੀ ਖ਼ਬਰ ਦੇਸ਼ ਦੇ 25 ਸਰਬੋਤਮ ਪੁਲਿਸ ਅਧਿਕਾਰੀਆਂ ਦੀ ਸੂਚੀ ’ ਚ ਐਸ . ਐਸ . ਪੀ . ਰੂਪਨਗਰ ਮਨਿੰਦਰ ਸਿੰਘ ਸ਼ਾਮਿਲ ਪੰਜਾਬ ਤੋਂ ਚਾਰ... ਅਗਲੀ ਖ਼ਬਰ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।