02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਾਕਿਸਤਾਨੀ ਨਾਬਾਲਗ ਨੂੰ ਦੇਸ਼ ਵਾਪਸ ਭੇਜਿਆ

ਫ਼ਰੀਦਕੋਟ, 1 ਸਤੰਬਰ (ਜਸਵੰਤ ਸਿੰਘ ਪੁਰਬਾ)-ਗ੍ਰਹਿ ਮੰਤਰਾਲੇ ਦੇ ਹੁਕਮਾਂ ਅਨੁਸਾਰ ਸੰਜੇ ਅਗਨੀਹੋਤਰੀ ਮਾਨਯੋਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਪ੍ਰੀਤ ਕੌਰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਵਲੋਂ ਅਬਜਰਵੇਸ਼ਨ ਹੋਮ ਫਰੀਦਕੋਟ ਤੋਂ ਇਕ ਪਾਕਿਸਤਾਨੀ ਬੱਚੇ ਨੂੰ ਵਾਪਸ ਉਸਦੇ ਦੇਸ਼ ਭੇਜਣ ਦਾ ਪ੍ਰਬੰਧ ਕੀਤਾ ਗਿਆ । ਇਕ ਪਾਕਿਸਤਾਨੀ ਜੁਵਿਨਾਇਲ (ਨਾਮ ਗੁਪਤ) ਜੋ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸਰਹੱਦ ਤੋਂ ਗੈਰ ਕਾਨੂੰਨੀ ਤਰੀਕੇ ਨਾਲ ਭਾਰਤ ਦੀ ਸਰਹੱਦ ਅੰਦਰ ਦਾਖਲ ਹੋ ਗਿਆ ਸੀ।

ਅਜੀਤ ਡੈਸਕ 02-09-2026
ਫ਼ਰੀਦਕੋਟ, 1 ਸਤੰਬਰ (ਜਸਵੰਤ ਸਿੰਘ ਪੁਰਬਾ)-ਗ੍ਰਹਿ ਮੰਤਰਾਲੇ ਦੇ ਹੁਕਮਾਂ ਅਨੁਸਾਰ ਸੰਜੇ ਅਗਨੀਹੋਤਰੀ ਮਾਨਯੋਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਪ੍ਰੀਤ ਕੌਰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਵਲੋਂ ਅਬਜਰਵੇਸ਼ਨ ਹੋਮ ਫਰੀਦਕੋਟ ਤੋਂ ਇਕ ਪਾਕਿਸਤਾਨੀ ਬੱਚੇ ਨੂੰ ਵਾਪਸ ਉਸਦੇ ਦੇਸ਼ ਭੇਜਣ ਦਾ ਪ੍ਰਬੰਧ ਕੀਤਾ ਗਿਆ । ਇਕ ਪਾਕਿਸਤਾਨੀ ਜੁਵਿਨਾਇਲ (ਨਾਮ ਗੁਪਤ) ਜੋ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸਰਹੱਦ ਤੋਂ ਗੈਰ ਕਾਨੂੰਨੀ ਤਰੀਕੇ ਨਾਲ ਭਾਰਤ ਦੀ ਸਰਹੱਦ ਅੰਦਰ ਦਾਖਲ ਹੋ ਗਿਆ ਸੀ। ਇਸ ਉਪਰੰਤ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮਾਨਯੋਗ ਜੁਵਿਨਾਇਲ ਜਸਟਿਸ ਅਦਾਲਤ ਵਲੋਂ ਉਸਨੂੰ ਜੁਵਿਨਾਇਲ ਹਿਰਾਸਤ ਵਿਚ ਲਿਆ ਗਿਆ ਸੀ ਤੇ ਸਾਲ 2025 ਵਿਚ ਉਸ ਦਾ ਕੇਸ ਖਤਮ ਕਰ ਦਿੱਤਾ । ਇਸ ਸਬੰਧੀ ਵਿਦੇਸ਼ ਮੰਤਰਾਲੇ ਦੀ ਮਨਜ਼ੂਰੀ ਤੋਂ ਬਾਅਦ ਹੁਣ ਇਸ ਜੁਵਿਨਾਇਲ ਨੂੰ ਮਾਨਯੋਗ ਸੈਸ਼ਨਜ਼ ਜੱਜ ਫ਼ਰੀਦਕੋਟ ਵਲੋਂ ਮਨਿਸਟਰੀ ਆਫ਼ ਹੋਮ ਅਫੇਅਰ ਨਵੀਂ ਦਿੱਲੀ ਦੇ ਹੁਕਮਾਂ ਅਨੁਸਾਰ ਭਾਰਤ ਪਾਕਿਸਤਾਨ ਸਰਹੱਦ ਅਟਾਰੀ ਤੋਂ ਉਸਦੇ ਦੇਸ਼ ਪਾਕਿਸਤਾਨ ਭੇਜਣ ਦਾ ਪ੍ਰਬੰਧ ਕੀਤਾ ਗਿਆ । ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਵਲੋਂ ਇਸ ਪਾਕਿਸਤਾਨੀ ਬੱਚੇ ਨੂੰ ਅਬਜਰਵੇਸ਼ਨ ਹੋਮ ਫ਼ਰੀਦਕੋਟ ਤੋਂ ਰਵਾਨਾ ਕੀਤਾ ਗਿਆ ਅਤੇ ਅਟਾਰੀ ਵਿਖੇ ਇਸ ਬੱਚੇ ਨੂੰ ਸੁਪਰਡੈਂਟ ਅਬਜਰਵੇਸ਼ਨ ਹੋਮ ਅਤੇ ਉਨ੍ਹਾਂ ਦੇ ਸਟਾਫ਼ ਵਲੋਂ ਪਾਕਿਸਤਾਨੀ ਰੇਂਜ਼ਰ ਦੇ ਹਵਾਲੇ ਕੀਤਾ ਗਿਆ।
ਪਿਛਲੀ ਖ਼ਬਰ ਜਬਰ ਜਨਾਹ ਦੇ ਮੁਲਜ਼ਮ ਨੂੰ ਰਿਹਾਅ ਕਰਵਾਉਣ ਲਈ ਹੋਈ ਕਰੋੜਾਂ ਦੀ ਸੌਦੇਬਾਜ਼ੀ-ਮਜੀਠੀਆ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੀ ਮ... ਅਗਲੀ ਖ਼ਬਰ ਕਾਂਗਰਸ ਨਾਲ ਹੱਥ ਮਿਲਾ ਕੇ ‘ਆਪ’ ਵਲੋਂ 1984 ’ਤੇ ਨਿਆਂ ਦੀ ਦੁਹਾਈ ਕਿਉਂ-ਚੁੱਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।