02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ ਦੀ ਸੇਵਾ ਤੋਂ ਬਰਖ਼ਾਸਤਗੀ ਦਾ ਹੁਕਮ ਰੱਦ

ਚੰਡੀਗੜ੍ਹ, 1 ਸਤੰਬਰ (ਸੰਦੀਪ ਕੁਮਾਰ ਮਾਹਨਾ) -ਲਾਰੈਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਸੇਵਾ ਤੋਂ ਬਰਖ਼ਾਸਤ ਕੀਤੇ ਗਏ ਡੀ. ਐਸ.

ਅਜੀਤ ਡੈਸਕ 02-09-2026
ਚੰਡੀਗੜ੍ਹ, 1 ਸਤੰਬਰ (ਸੰਦੀਪ ਕੁਮਾਰ ਮਾਹਨਾ) -ਲਾਰੈਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਸੇਵਾ ਤੋਂ ਬਰਖ਼ਾਸਤ ਕੀਤੇ ਗਏ ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਸੰਧੂ ਦੀ ਸੇਵਾ ਤੋਂ ਬਰਖ਼ਾਸਤਗੀ ਸਬੰਧੀ ਸਰਕਾਰ ਵਲੋਂ ਜਾਰੀ ਹੁਕਮ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਦੇ ਇਸ ਫ਼ੈਸਲੇ ਨਾਲ ਸੰਧੂ ਦੇ ਮੁੜ ਪੁਲਿਸ ਸੇਵਾ ਵਿਚ ਆਉਣ ਦਾ ਰਾਹ ਸਾਫ਼ ਹੋ ਗਿਆ ਹੈ। ਪੰਜਾਬ ਸਰਕਾਰ ਨੇ 2 ਜਨਵਰੀ, 2025 ਨੂੰ ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ ਨੂੰ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਸੀ । ਇਹ ਕਾਰਵਾਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਰੜ ਸਥਿਤ ਸੀ.ਆਈ.ਏ. ਕੰਪਲੈਕਸ ਵਿਚ ਹੋਏ ਇੰਟਰਵਿਊ ਦੇ ਮਾਮਲੇ ਵਿਚ ਕੀਤੀ ਗਈ ਸੀ । ਇਸ ਤੋਂ ਬਾਅਦ ਸੰਧੂ ਵਿਰੁੱਧ ਫਿਰੌਤੀ ਅਤੇ ਭ੍ਰਿਸ਼ਟਾਚਾਰ ਨਾਲ ਸਬੰਧਿਤ ਮਾਮਲੇ ਵੀ ਦਰਜ ਕੀਤੇ ਗਏ ਸਨ । ਪਟੀਸ਼ਨ ਵਿਚ ਸੰਧੂ ਵਲੋਂ ਕਿਹਾ ਗਿਆ ਸੀ ਕਿ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਂਦੇ ਜਾਣ ਤੋਂ ਬਾਅਦ ਤੋਂ ਹੀ ਉਹ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਦੀ ਹਿਰਾਸਤ ਵਿਚ ਸੀ। ਖਰੜ ਦੇ ਸੀ.ਆਈ.ਏ. ਕੰਪਲੈਕਸ ਵਿਚ ਵੀ ਬਿਸ਼ਨੋਈ ਦੀ ਕਸਟਡੀ ਏ.ਜੀ.ਟੀ.ਐੱਫ. ਕੋਲ ਹੀ ਸੀ । ਅਜਿਹੇ ਵਿਚ ਇੰਟਰਵਿਊ ਲਈ ਉਨ੍ਹਾਂ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾ ਕੇ ਸੇਵਾ ਤੋਂ ਬਰਖ਼ਾਸਤ ਕਰਨਾ ਉਚਿਤ ਨਹੀਂ ਸੀ। ਹਾਈ ਕੋਰਟ ਵਲੋਂ ਹੁਣ ਬਰਖ਼ਾਸਤਗੀ ਦਾ ਹੁਕਮ ਰੱਦ ਕੀਤੇ ਜਾਣ ਨਾਲ ਸੰਧੂ ਨੂੰ ਵੱਡੀ ਕਾਨੂੰਨੀ ਰਾਹਤ ਮਿਲੀ ਹੈ ਤੇ ਉਨ੍ਹਾਂ ਦੀ ਪੁਲਿਸ ਸੇਵਾ ਵਿਚ ਵਾਪਸੀ ਦਾ ਰਾਹ ਖੁੱਲ੍ਹ ਗਿਆ ਹੈ।
ਪਿਛਲੀ ਖ਼ਬਰ ਜੀਵਨ ਨਗਰ ਦੀਆਂ ਸੜਕਾਂ ’ਚ ਪਏ ਖੱਡੇ ਦੇ ਰਹੇ ਹਨ ਸੜਕੀ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ‘ ਖੇਡਾਂ ਵਤਨ ਪੰਜਾਬ ਦੀਆਂ -2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ‘ ਖੇਡਾਂ ਵਤਨ ਪੰਜਾਬ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।