05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪਾਕਿ ਦੀ ਖ਼ੁਫ਼ੀਆ ਏਜੰਸੀ ਲਈ ਜਾਸੂਸੀ ਕਰਨ ਦੇ ਮਾਮਲੇ ’ਚ ਤਿੰਨ ਹੋਰ ਕਾਬੂ, ਪਿਸਤੌਲ ਬਰਾਮਦ

ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐਸ.

ਕਾਬੂ ਕੀਤੇ ਕਥਿਤ ਦੋਸ਼ੀਆਂ ਕੋਲੋਂ ਬਰਾਮਦ ਕੀਤਾ ਪਿਸਤੌਲ। ਅਜੀਤ ਤਸਵੀਰ 05-09-2026
ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐਸ. ਆਈ. ਲਈ ਜਾਸੂਸੀ ਕਰਨ ਦੇ ਮਾਮਲੇ ਵਿਚ ਤਿੰਨ ਹੋਰ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਡੀ.ਸੀ.ਪੀ. ਹਰਪਾਲ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰੋਹਿਤ ਮਸੀਹ, ਵਰਿੰਦਰ ਮਸੀਹ ਵਾਸੀਆਨ ਪਿੰਡ ਜੱਸੜ ਅਤੇ ਅਕਾਸ਼ਦੀਪ ਸਿੰਘ ਵਾਸੀ ਪਿੰਡ ਮਲਕਪੁਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਰੋਹਿਤ ਅਤੇ ਵਰਿੰਦਰ ਮਸੀਹ ਦੇ ਕਬਜ਼ੇ ਵਿਚੋਂ ਇਕ ਪਿਸਤੌਲ ਅਤੇ ਇਕ ਰੋਂਦ ਬਰਾਮਦ ਕੀਤਾ ਗਿਆ ਹੈ, ਜਦਕਿ ਆਕਾਸ਼ਦੀਪ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਤੋਂ ਪ੍ਰੋਡਕਸ਼ਨ ਵਰੰਟ ’ਤੇ ਲਿਆ ਕੇ ਪੁੱਛ ਪੜਤਾਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਤੋਂ ਪਹਿਲਾਂ ਕੁੱਝ ਦਿਨ ਪਹਿਲਾਂ ਰਛਪਾਲ ਸਿੰਘ ਪੁੱਤਰ ਸਵ. ਕਰਮਜੀਤ ਸਿੰਘ ਵਾਸੀ ਗੁਰਦਾਸਪੁਰ ਨੂੰ ਕਾਬੂ ਕੀਤਾ ਸੀ। ਰਛਪਾਲ ਸਿੰਘ ਦੀ ਪੁੱਛ ਪੜਤਾਲ ਤੋਂ ਬਾਅਦ ਇਨ੍ਹਾਂ ਤਿੰਨਾਂ ਨੂੰ ਵੀ ਕਾਬੂ ਕੀਤਾ ਗਿਆ ਹੈ।
ਪਿਛਲੀ ਖ਼ਬਰ ਪ੍ਰਿੰਸੀ. ਹਰਮੇਸ਼ ਘੇੜਾ ਹਿਊਮਨ ਰਾਈਟਸ ਕੌਂਸਲ ਆਫ਼ ਇੰਡੀਆ (ਐਜੂਕੇਸ਼ਨ ਪ੍ਰੋਟੈਕਸ਼ਨ ਵਿੰਗ ) ਦੇ ਪੰਜਾਬ ਪ੍ਰਧਾਨ ਬਣੇ ਅਗਲੀ ਖ਼ਬਰ ਫਰਵਰੀ 2027 ਤੱਕ ਜਾਰੀ ਰਹਿ ਸਕਦਾ ਹੈ ਅਲ ਨੀਨੋ-ਮੌਸਮੀ ਵਿਘਨਾਂ ਦਾ ਖ਼ਤਰਾ ਵਧਿਆ ਪੰਜਾਬ ’ਚ ਵੀ ਖੇਤੀਬਾੜੀ ’ਤੇ ਪੈ ਸਕਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।