05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮੁੱਖ ਸਾਜਿਸ਼ਕਰਤਾ ਦੱਸੇ ਜਾ ਰਹੇ ਜੌਗਾ ਨੂੰ ਹਾਈ ਕੋਰਟ ਤੋਂ ਜ਼ਮਾਨਤ ਨਹੀਂ

ਚੰਡੀਗੜ੍ਹ, 4 ਸਤੰਬਰ (ਸੰਦੀਪ ਕੁਮਾਰ ਮਾਹਨਾ)-ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੌਗਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ। ਹਾਈ ਕੋਰਟ ਨੇ ਉਸ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ।

ਅਜੀਤ ਡੈਸਕ 05-09-2026

ਚੰਡੀਗੜ੍ਹ, 4 ਸਤੰਬਰ (ਸੰਦੀਪ ਕੁਮਾਰ ਮਾਹਨਾ)-ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੌਗਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ। ਹਾਈ ਕੋਰਟ ਨੇ ਉਸ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ। ਜਸਟਿਸ ਜਸਜੀਤ ਸਿੰਘ ਬੇਦੀ ਦੀ ਅਦਾਲਤ ਨੇ ਮਾਮਲੇ ਵਿਚ ਮੁਲਜ਼ਮ ਦੀ ਕਥਿਤ ਭੂਮਿਕਾ, ਉਸ ਦੇ ਅਪਰਾਧਿਕ ਪਿਛੋਕੜ ਅਤੇ ਮਾਮਲੇ ਦੀਆਂ ਹੋਰ ਪ੍ਰਸਥਿਤੀਆਂ ਨੂੰ ਵਿਚਾਰਦਿਆਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਮੌਜੂਦਾ ਹਾਲਾਤ ਨੂੰ ਦੇਖਦਿਆਂ ਜ਼ਮਾਨਤ ਮਿਲਣ ਦੀ ਸੂਰਤ ’ਚ ਮੁਲਜ਼ਮ ਦੇ ਫ਼ਰਾਰ ਹੋਣ, ਸਬੂਤਾਂ ਨਾਲ ਛੇੜਛਾੜ ਕਰਨ ਜਾਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਹ ਮਾਮਲਾ ਮਾਨਸਾ ਦੇ ਸਿਟੀ-1 ਥਾਣੇ ਵਿਚ 29 ਮਈ 2022 ਨੂੰ ਦਰਜ ਕੀਤੀ ਗਈ ਐਫ਼.ਆਈ.ਆਰ. ਨਾਲ ਸਬੰਧਿਤ ਹੈ। ਸੂਬਾ ਸਰਕਾਰ ਨੇ ਹਾਈ ਕੋਰਟ ’ਚ ਜੋਗਿੰਦਰ ਸਿੰਘ ਦੀ ਭੂਮਿਕਾ ਨੂੰ ਗੰਭੀਰ ਦੱਸਦਿਆਂ ਉਸ ਦੀ ਜ਼ਮਾਨਤ ਦਾ ਵਿਰੋਧ ਕੀਤਾ। ਸਰਕਾਰੀ ਪੱਖ ਅਨੁਸਾਰ ਜਾਂਚ ਦੌਰਾਨ ਸਾਹਮਣੇ ਆਇਆ ਕਿ ਜੋਗਿੰਦਰ ਸਿੰਘ ਨੇ ਕਥਿਤ ਤੌਰ ’ਤੇ ਗੋਲਡੀ ਬਰਾੜ ਦੇ ਕਹਿਣ ’ਤੇ ਮੂਸੇਵਾਲਾ ਹੱਤਿਆ ਮਾਮਲੇ ’ਚ ਸ਼ਾਮਿਲ ਸ਼ੂਟਰਾਂ ਪ੍ਰਿਯਵਰਤ ਉਰਫ਼ ਫੌਜੀ, ਅੰਕਿਤ ਉਰਫ਼ ਸਰਸਾ, ਕਸ਼ਿਸ਼ ਉਰਫ਼ ਕੁਲਦੀਪ ਅਤੇ ਦੀਪਕ ਮੁੰਡੀ ਨੂੰ ਵਾਰਦਾਤ ਤੋਂ ਪਹਿਲਾਂ ਟਿਕਾਣਾ ਅਤੇ ਸੁਰੱਖਿਅਤ ਪਨਾਹ ਮੁਹੱਈਆ ਕਰਵਾਈ ਸੀ। ਇਸ ਤੋਂ ਇਲਾਵਾ ਉਸ ’ਤੇ ਸਹਿ-ਮੁਲਜ਼ਮ ਰਾਜਿੰਦਰ ਸਿੰਘ ਉਰਫ਼ ਜੋਕਰ ਨੂੰ 30 ਬੋਰ ਦੀ ਪਿਸਤੌਲ ਮੁਹੱਈਆ ਕਰਵਾਉਣ ਦਾ ਵੀ ਦੋਸ਼ ਹੈ। ਸਰਕਾਰੀ ਪੱਖ ਨੇ ਅਦਾਲਤ ਨੂੰ ਦੱਸਿਆ ਕਿ ਜੋਗਿੰਦਰ ਸਿੰਘ ਵਿਰੁੱਧ ਵੱਖ-ਵੱਖ ਥਾਣਿਆਂ ’ਚ ਕੁੱਲ 20 ਅਪਰਾਧਿਕ ਮਾਮਲੇ ਦਰਜ ਹਨ।

ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ ਅਗਲੀ ਖ਼ਬਰ ਸਿੱਖਿਆ ਵਿਭਾਗ ਵਲੋਂ ਅਧਿਆਪਕ ਰਾਜ ਪੁਰਸਕਾਰ, ਯੰਗ ਅਧਿਆਪਕ ਪੁਰਸਕਾਰ, ਵਿਸ਼ੇਸ਼ ਅਧਿਆਪਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।