06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮਲਿਕ ਵਲੋਂ ਰੇਲਵੇ ਮੰਤਰੀ ਨੂੰ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਰੇਲਗੱਡੀ ਸ਼ੁਰੂ ਕਰਨ ਦੀ ਮੰਗ

ਅੰਮ੍ਰਿਤਸਰ, 5 ਸਤੰਬਰ (ਜਸਵੰਤ ਸਿੰਘ ਜੱਸ)-ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਤੇ ਸਾਬਕਾ ਸੂਬਾਈ ਪ੍ਰਧਾਨ ਇੰਜੀ. ਸ਼ਵੇਤ ਮਲਿਕ ਨੇ ਦਿੱਲੀ ਵਿਚ ਕੇਂਦਰੀ ਰੇਲ ਮੰਤਰੀ ਸ੍ਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰਕੇ ਤੇ ਮੰਗ ਪੱਤਰ ਸੌਂਪ ਕੇ ਅੰਮ੍ਰਿਤਸਰ-ਮੁੰਬਈ-ਅੰਮ੍ਰਿਤਸਰ ਦਰਮਿਆਨ ਤੇਜ਼ ਰਫ਼ਤਾਰ ‘ਵੰਦੇ ਭਾਰਤ ਸਲੀਪਰ ’ ਰੇਲ ਗੱਡੀ ਚਲਾਉਣ ਦੀ ਅਪੀਲ ਕੀਤੀ ਹੈ ।

ਭਾਜਪਾ ਦੇ ਸੀਨੀਅਰ ਆਗੂ ਇੰਜੀ. ਸ਼ਵੇਤ ਮਲਿਕ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਦੌਰਾਨ। ਅਜੀਤ ਤਸਵੀਰ 06-09-2026
ਅੰਮ੍ਰਿਤਸਰ, 5 ਸਤੰਬਰ (ਜਸਵੰਤ ਸਿੰਘ ਜੱਸ)-ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਤੇ ਸਾਬਕਾ ਸੂਬਾਈ ਪ੍ਰਧਾਨ ਇੰਜੀ. ਸ਼ਵੇਤ ਮਲਿਕ ਨੇ ਦਿੱਲੀ ਵਿਚ ਕੇਂਦਰੀ ਰੇਲ ਮੰਤਰੀ ਸ੍ਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰਕੇ ਤੇ ਮੰਗ ਪੱਤਰ ਸੌਂਪ ਕੇ ਅੰਮ੍ਰਿਤਸਰ-ਮੁੰਬਈ-ਅੰਮ੍ਰਿਤਸਰ ਦਰਮਿਆਨ ਤੇਜ਼ ਰਫ਼ਤਾਰ ‘ਵੰਦੇ ਭਾਰਤ ਸਲੀਪਰ ’ ਰੇਲ ਗੱਡੀ ਚਲਾਉਣ ਦੀ ਅਪੀਲ ਕੀਤੀ ਹੈ । ਇਸ ਸਬੰਧੀ ਸ੍ਰੀ ਮਲਿਕ ਨੇ ਦੱਸਿਆ ਕਿ ‘ਵੰਦੇ ਭਾਰਤ ਸਲੀਪਰ’ ਰੇਲ ਗੱਡੀ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ, ਅੰਮ੍ਰਿਤਸਰ, ਜਲੰਧਰ, ਫਗਵਾੜਾ ਤੇ ਲੁਧਿਆਣਾ ਦੇ ਨਿਵਾਸੀਆਂ ਲਈ ਰਾਜਧਾਨੀ ਦਿੱਲੀ, ਗੁਜਰਾਤ, ਮਹਾਰਾਸ਼ਟਰ ਅਤੇ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਤੱਕ ਤੇਜ਼ ਰਫ਼ਤਾਰ, ਆਰਾਮਦਾਇਕ ਰੇਲ ਯਾਤਰਾ ਪ੍ਰਦਾਨ ਕਰੇਗੀ । ਉਨ੍ਹਾਂ ਕਿਹਾ ਕਿ ਲਗਭਗ 25 ਸਾਲਾਂ ਤੋਂ ਗੋਲਡਨ ਟੈਂਪਲ ਐਕਸਪ੍ਰੈਸ (ਫਰੰਟੀਅਰ ਮੇਲ) ਅਤੇ ਡੀਲਕਸ ਐਕਸਪ੍ਰੈਸ ਰੇਲ ਗੱਡੀਆਂ ਅੰਮ੍ਰਿਤਸਰ ਅਤੇ ਮੁੰਬਈ ਵਿਚਕਾਰ ਚੱਲ ਰਹੀਆਂ ਹਨ, ਜਿਨ੍ਹਾਂ ਦੇ ਸਫਰ ਵਿਚ ਬਹੁਤ ਸਮਾਂ ਲੱਗਦਾ ਹੈ । ਮਲਿਕ ਨੇ ਦਿੱਲੀ ਤੋਂ ਪੰਜਾਬ ਦੇ ਕਈ ਸ਼ਹਿਰਾਂ ਨੂੰ ਵੰਦੇ ਭਾਰਤ ਰੇਲ ਗੱਡੀਆਂ ਪ੍ਰਦਾਨ ਕਰਨ, ਪੰਜਾਬ ਦੇ ਕਈ ਸ਼ਹਿਰਾਂ ਵਿਚ ਰੇਲਵੇ ਸਟੇਸ਼ਨਾਂ ਨੂੰ ਆਧੁਨਿਕ ਬਣਾਉਣ ਤੇ ਪੰਜਾਬ ਨੂੰ ਹਜ਼ਾਰਾਂ ਕਰੋੜ ਰੁਪਏ ਦੇ ਰੇਲਵੇ ਪ੍ਰੋਜੈਕਟ ਪ੍ਰਦਾਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕੀਤਾ । ਮਲਿਕ ਨੇ ਕਿਹਾ ਕਿ ਇਸ ਵੇਲੇ ਪੰਜਾਬ ਵਿਚ 26,000 ਕਰੋੜ ਰੁਪਏ ਤੋਂ ਵੱਧ ਦੇ ਰੇਲ ਪ੍ਰੋਜੈਕਟ ਚੱਲ ਰਹੇ ਹਨ ਤੇ 2026-27 ਦੇ ਕੇਂਦਰੀ ਬਜਟ ਵਿਚ ਪੰਜਾਬ ਰੇਲਵੇ ਲਈ 5,673 ਕਰੋੜ ਦਾ ਰਿਕਾਰਡ ਬਜਟ ਅਲਾਟ ਕੀਤਾ ਗਿਆ ਹੈ।
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ‘ ਫਾਰਮ ਸਟੇਅ ’ ਨੀਤੀ ਜਾਗਰੂਕਤਾ ਦੀ ਘਾਟ ਕਰਕੇ ਕਿਸਾਨਾਂ ਤੋਂ ‘ ਕੋਹਾਂ ਦੂਰ ’ • ਤਿੰਨ ਮਹੀਨਿਆਂ ’ਚ... ਅਗਲੀ ਖ਼ਬਰ ਮੁਹਾਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਵਲੋਂ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਪੁਰਸਕਾਰਾਂ ਨਾਲ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।