06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਭਾਈ ਖਾਲੜਾ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁਖ ਅਰਦਾਸ

ਅੰਮ੍ਰਿਤਸਰ, 5 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਵਲੋਂ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਦੇ ਮਨੁੱਖੀ ਅਧਿਕਾਰ ਵਿੰਗ ਦੇ ਤਤਕਾਲੀ ਜਨਰਲ ਸਕੱਤਰ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ ਗਈ । ਅਰਦਾਸ ਉਪਰੰਤ ਗੱਲਬਾਤ ਕਰਦਿਆਂ ਇਮਾਨ ਸਿੰਘ ਮਾਨ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੇ ਅਗਵਾ ਕੀਤੇ ਜਾਣ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਉਨ੍ਹਾਂ ਦੀ ਯਾਦ ਵਿਚ ਇਹ ਅਰਦਾਸ ਕੀਤੀ ਗਈ ਹੈ ।

ਅਜੀਤ ਡੈਸਕ 06-09-2026
ਅੰਮ੍ਰਿਤਸਰ, 5 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਵਲੋਂ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਦੇ ਮਨੁੱਖੀ ਅਧਿਕਾਰ ਵਿੰਗ ਦੇ ਤਤਕਾਲੀ ਜਨਰਲ ਸਕੱਤਰ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ ਗਈ । ਅਰਦਾਸ ਉਪਰੰਤ ਗੱਲਬਾਤ ਕਰਦਿਆਂ ਇਮਾਨ ਸਿੰਘ ਮਾਨ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੇ ਅਗਵਾ ਕੀਤੇ ਜਾਣ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਉਨ੍ਹਾਂ ਦੀ ਯਾਦ ਵਿਚ ਇਹ ਅਰਦਾਸ ਕੀਤੀ ਗਈ ਹੈ । ਉਨ੍ਹਾਂ ਭਾਈ ਖਾਲੜਾ ਮਾਮਲੇ ਸਮੇਤ ਪੰਜਾਬ ਵਿਚ ਹੋਏ ਕਥਿਤ ਗ਼ੈਰ-ਨਿਆਂਇਕ ਕਤਲਾਂ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਨਸਾਫ਼ ਦੀ ਮੰਗ ਕੀਤੀ । ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਵਲੋਂ ਭਾਈ ਖਾਲੜਾ ਦੀ ਯਾਦ ਵਿਚ ਸਮਾਗਮ ਕਰਵਾਇਆ ਜਾ ਰਿਹਾ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮੌਕੇ ਪੰਜਾਬ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਖਾਲੜਾ ਮਾਮਲੇ ਨਾਲ ਜੁੜੇ ਮੁੱਦਿਆਂ ’ਤੇ ਸਪੱਸ਼ਟ ਤੌਰ ’ਤੇ ਗੱਲ ਕਰਨੀ ਚਾਹੀਦੀ ਹੈ। ਇਸ ਮੌਕੇ ਹਰਮਨਦੀਪ ਸਿੰਘ ਸੁਲਤਾਨਵਿੰਡ, ਕੁਲਵੰਤ ਸਿੰਘ ਕੋਟਲਾ, ਹਰਜੀਤ ਸਿੰਘ ਮੀਆਂਪੁਰ, ਬਲਵਿੰਦਰ ਸਿੰਘ ਕਾਲਾ, ਦਲਜੀਤ ਸਿੰਘ ਬਾਜਵਾ, ਕੁਲਵੰਤ ਸਿੰਘ ਮਝੈਲ, ਜਸਕਰਨ ਸਿੰਘ ਨੰਗਲ, ਰਵੀਸ਼ੇਰ ਸਿੰਘ ਆਦਿ ਆਗੂ ਤੇ ਪਾਰਟੀ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰਾਂ ਆਪਣਾ ਹੰਕਾਰੀ ਵਤੀਰਾ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਕਰਨ-ਵਡਾਲਾ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ( ਗੈਰ - ਸਿਆਸੀ ) ਵਲੋਂ ਚੰਡੀਗੜ੍ਹ ਮੋਰਚੇ ਨੂੰ ਪੂਰਨ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।