06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪੰਜਾਬ ਲਾਟਰੀ ਵਿਭਾਗ ’ਚ ਵੱਡਾ ਘੁਟਾਲਾ-ਚੰਨੀ

ਮੋਰਿੰਡਾ, 5 ਸਤੰਬਰ (ਪ੍ਰਿਤਪਾਲ ਸਿੰਘ)-ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਪੰਜਾਬ ਦੇ ਲਾਟਰੀ ਵਿਭਾਗ ਵਿਚ ਵੱਡੀਆਂ ਬੇਨਿਯਮੀਆਂ ਤੇ ਕਥਿਤ ਘਪਲੇ ਦੇ ਗੰਭੀਰ ਦੋਸ਼ ਲਗਾਉਂਦਿਆਂ ਸੀ. ਬੀ.

ਅਜੀਤ ਡੈਸਕ 06-09-2026
ਮੋਰਿੰਡਾ, 5 ਸਤੰਬਰ (ਪ੍ਰਿਤਪਾਲ ਸਿੰਘ)-ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਪੰਜਾਬ ਦੇ ਲਾਟਰੀ ਵਿਭਾਗ ਵਿਚ ਵੱਡੀਆਂ ਬੇਨਿਯਮੀਆਂ ਤੇ ਕਥਿਤ ਘਪਲੇ ਦੇ ਗੰਭੀਰ ਦੋਸ਼ ਲਗਾਉਂਦਿਆਂ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਹੈ। ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਚਰਨਜੀਤ ਚੰਨੀ ਨੇ ਦਾਅਵਾ ਕੀਤਾ ਕਿ ਪਹਿਲਾਂ ਲਾਟਰੀ ਕਾਰੋਬਾਰ ਤੋਂ ਪੰਜਾਬ ਸਰਕਾਰ ਨੂੰ 200 ਕਰੋੜ ਰੁਪਏ ਤੋਂ ਵੱਧ ਦੀ ਆਮਦਨ ਹੁੰਦੀ ਸੀ, ਜਦਕਿ ਹੁਣ ਇਹ ਆਮਦਨ ਘੱਟ ਕੇ ਕਰੀਬ 45 ਤੋਂ 49 ਕਰੋੜ ਰੁਪਏ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਲਾਟਰੀ ਦਾ ਕਾਰੋਬਾਰ ਵਧਣ ਦੇ ਬਾਵਜੂਦ ਸਰਕਾਰੀ ਖ਼ਜ਼ਾਨੇ ਨੂੰ ਇਸਦਾ ਪੂਰਾ ਲਾਭ ਨਹੀਂ ਮਿਲ ਰਿਹਾ । ਚੰਨੀ ਨੇ ਦੋਸ਼ ਲਗਾਇਆ ਕਿ ਪਹਿਲਾਂ ਪੰਜਾਬ ਸਰਕਾਰ ਖ਼ੁਦ ਲਾਟਰੀ ਦਾ ਪ੍ਰਬੰਧ ਕਰਦੀ ਸੀ, ਪਰ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਤੋਂ ਨਿੱਜੀ ਏਜੰਸੀਆਂ ਨੂੰ ਟੈਂਡਰ ਦੇ ਕੇ ਇਹ ਕੰਮ ਕਰਵਾਇਆ ਜਾ ਰਿਹਾ ਹੈ । ਚੰਨੀ ਨੇ ਇਸ ਪੂਰੀ ਟੈਂਡਰ ਪ੍ਰਕਿਰਿਆ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਚਰਨਜੀਤ ਸਿੰਘ ਚੰਨੀ ਨੇ ਮੰਗ ਕੀਤੀ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲਾਟਰੀ ਵਿਭਾਗ ਵਲੋਂ ਦਿੱਤੇ ਗਏ ਸਾਰੇ ਟੈਂਡਰਾਂ, ਸਬੰਧਿਤ ਕੰਪਨੀਆਂ ਦੀ ਮਾਲਕੀ, ਟਿਕਟਾਂ ਦੀ ਵਿੱਕਰੀ, ਸਰਕਾਰ ਨੂੰ ਜਮਾਂ ਕਰਵਾਏ ਗਏ ਟੈਕਸ, ਏਜੰਟਾਂ ਦੇ ਕਮਿਸ਼ਨ ਅਤੇ ਲਾਟਰੀ ਤੋਂ ਹੋਈ ਕੁੱਲ ਆਮਦਨ ਦੀ ਸੀ.ਬੀ.ਆਈ ਤੋਂ ਕਰਵਾਈ ਜਾਵੇ।
ਪਿਛਲੀ ਖ਼ਬਰ ਸਾਹਿਤ ਤੇ ਸੰਗੀਤ ਜਗਤ ਦੀ ਪ੍ਰਮੁੱਖ ਸ਼ਖਸੀਅਤ ਰਾਕੇਸ਼ ਦਾਦਾ ਦਾ ਅਮਰੀਕਾ ’ ਚ ਦਿਹਾਂਤ ਹਰਿਵੱਲਭ ਸੰਗੀਤ ਮਹਾਂਸਭਾ ਸਮੇਤ ਵੱਖ... ਅਗਲੀ ਖ਼ਬਰ ਸਿੱਖ ਵਿੱਦਿਅਕ ਬੋਰਡ ਵਲੋਂ ਸਿੱਖਿਆ ਸੁਧਾਰਾਂ , ਅਧਿਆਪਕ ਸਨਮਾਨ ਤੇ ਸਕੂਲ ਸੁਰੱਖਿਆ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਮ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।