08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਹਲਦਵਾਨੀ ਸ਼ੁੱਧੀਕਰਨ ਮਾਮਲੇ ’ ਚ ਕਾਂਗਰਸ ਦਾ ਭਾਜਪਾ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਐੱਮ. ਐੱਸ. ਲੋਹੀਆ

ਜਲੰਧਰ, 7 ਸਤੰਬਰ-ਕਾਂਗਰਸ ਵਲੋਂ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਸੰਸਦ ਮੈਂਬਰ ਜਲੰਧਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਹਲਦਵਾਨੀ ਸ਼ੁੱਧੀਕਰਨ ਮਾਮਲੇ ਨੂੰ ਲੈ ਕੇ ਅੱਜ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਰੋਸ ਰੈਲੀ ਕੀਤੀ ਗਈ, ਜਿਸ ’ਚ ਸੂਬੇ ਭਰ ਤੋਂ ਕਾਂਗਰਸ ਦੇ ਵਿਧਾਇਕ, ਹਲਕਾ ਇੰਚਾਰਜ ਤੇ ਵੱਡੀ ਗਿਣਤੀ ’ਚ ਸੀਨੀਅਰ ਆਗੂ ਆਪਣੇ ਸਮਰਥਕਾਂ ਦੇ ਨਾਲ ਪਹੁੰਚੇ । ਇਸ ਮੌਕੇ ਸੰਬੋਧਨ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੋ ਉਤਰਾਖੰਡ ਦੇ ਹਲਦਵਾਨੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਅਰਜੁਨ ਖੜਗੇ ਵਲੋਂ ਕੀਤੀ ਗਈ ਰੈਲੀ ਤੋਂ ਬਾਅਦ ਉਸ ਜਗ੍ਹਾ ਦਾ ਗੰਗਾਜਲ ਨਾਲ ਸ਼ੁਧੀਕਰਨ ਕੀਤਾ ਗਿਆ ਤੇ ਇਸ ਮਾਮਲੇ ’ਚ ਅਵਾਜ਼ ਚੁੱਕਣ ਨੂੰ ਲੈ ਕੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਦੇ ਖ਼ਿਲਾਫ਼ ਐੱਫ.

ਅਜੀਤ ਡੈਸਕ 08-09-2026
ਜਲੰਧਰ, 7 ਸਤੰਬਰ-ਕਾਂਗਰਸ ਵਲੋਂ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਸੰਸਦ ਮੈਂਬਰ ਜਲੰਧਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਹਲਦਵਾਨੀ ਸ਼ੁੱਧੀਕਰਨ ਮਾਮਲੇ ਨੂੰ ਲੈ ਕੇ ਅੱਜ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਰੋਸ ਰੈਲੀ ਕੀਤੀ ਗਈ, ਜਿਸ ’ਚ ਸੂਬੇ ਭਰ ਤੋਂ ਕਾਂਗਰਸ ਦੇ ਵਿਧਾਇਕ, ਹਲਕਾ ਇੰਚਾਰਜ ਤੇ ਵੱਡੀ ਗਿਣਤੀ ’ਚ ਸੀਨੀਅਰ ਆਗੂ ਆਪਣੇ ਸਮਰਥਕਾਂ ਦੇ ਨਾਲ ਪਹੁੰਚੇ । ਇਸ ਮੌਕੇ ਸੰਬੋਧਨ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੋ ਉਤਰਾਖੰਡ ਦੇ ਹਲਦਵਾਨੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਅਰਜੁਨ ਖੜਗੇ ਵਲੋਂ ਕੀਤੀ ਗਈ ਰੈਲੀ ਤੋਂ ਬਾਅਦ ਉਸ ਜਗ੍ਹਾ ਦਾ ਗੰਗਾਜਲ ਨਾਲ ਸ਼ੁਧੀਕਰਨ ਕੀਤਾ ਗਿਆ ਤੇ ਇਸ ਮਾਮਲੇ ’ਚ ਅਵਾਜ਼ ਚੁੱਕਣ ਨੂੰ ਲੈ ਕੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਦੇ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ, ਇਸ ਲਈ ਇਹ ਰੋਸ ਪ੍ਰਦਰਸ਼ਨ ਕੇਂਦਰ ਸਰਕਾਰ ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ । ਸ. ਚੰਨੀ ਨੇ ਕਿਹਾ ਕਿ ਇਹ ਪ੍ਰਦਰਸ਼ਨ ਭਾਜਪਾ ਤੇ ਆਰ.ਐੱਸ.ਐੱਸ. ਦੀ ਮਨੂਵਾਦੀ ਸੋਚ ਦੇ ਖਿਲਾਫ਼ ਹੈ ਤੇ ਕਾਂਗਰਸ ਕਦੀ ਵੀ ਦਲਿਤ ਸਮਾਜ ਦਾ ਅਪਮਾਨ ਬਰਦਾਸ਼ਤ ਨਹੀਂ ਕਰੇਗੀ । ਇਸ ਮੌਕੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਆਮ ਆਦਮੀ ਪਾਰਟੀ ਕੇਂਦਰ ਦੀ ਸੱਤਾ ’ਚ ਬੈਠੀ ਭਾਜਪਾ ਦੀ ‘ਬੀ’ ਟੀਮ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ’ਚ ਗੈਂਗਸਟਰਵਾਦ ਨੂੰ ਉਤਸ਼ਾਹਿਤ ਕਰ ਰਹੀ ਹੈ, ਜਿਸਦੀ ਸਪਸ਼ਟ ਮਿਸਾਲ ਹੈ ਕਿ ਮੁੱਖ ਮੰਤਰੀ ਵਲੋਂ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ ਨੂੰ ਆਪਣੀ ਪਾਰਟੀ ’ਚ ਸ਼ਾਮਿਲ ਕੀਤਾ ਗਿਆ ਤੇ ਉਸ ਨੂੰ ਹਲਕਾ ਜ਼ੀਰਾ ਦਾ ਇੰਚਰਾਜ ਬਣਾ ਕੇ ਉਤਸ਼ਾਹਿਤ ਵੀ ਕੀਤਾ ਗਿਆ ਹੈ । ਸ. ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਅਜਿਹੀਆਂ ਗਤੀਵਿਧੀਆਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਗੀਆਂ । ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਂਵਾਲੀਆ (ਪ੍ਰਧਾਨ ਜਿਲ੍ਹਾ ਕਾਂਗਰਸ ਦਿਹਾਤੀ), ਵਿਧਾਇਕ ਪ੍ਰਗਟ ਸਿੰਘ, ਵਿਧਾਇਕ ਅਵਤਾਰ ਸਿੰਘ ਜੂਨੀਅਰ (ਬਾਵਾ ਹੈਨਰੀ) ਤੇ ਹੋਰਾਂ ਨੇ ਵੀ ਸੰਬੋਧਨ ਕੀਤਾ । ਰੋਸ ਪ੍ਰਦਰਸ਼ਨ ਦੌਰਾਨ ਸਾਬਕਾ ਐੱਮ.ਪੀ. ਮੁਹੰਮਦ ਸਦੀਕ, ਵਿਧਾਇਕ ਸੁਖਵਿੰਦਰ ਕੋਟਲੀ, ਸਾਬਕਾ ਵਿਧਾਇਕ ਰਜਿੰਦਰ ਬੇਰੀ (ਪ੍ਰਧਾਨ ਜਿਲ੍ਹਾ ਕਾਂਗਰਸ ਸ਼ਹਿਰੀ), ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਡਾ. ਨਵਜੋਤ ਸਿੰਘ ਦਾਹੀਆ ਹਲਕਾ ਇੰਚਾਰਜ ਨਕੋਦਰ, ਸੁਰਿੰਦਰ ਕੌਰ ਹਲਕਾ ਇੰਚਾਰਜ ਜਲੰਧਰ ਵੈਸਟ, ਸਾਬਕਾ ਵਿਧਾਇਕ ਸੁਰਿੰਦਰ ਚੌਧਰੀ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਕੌਂਸਲਰ ਡਾ. ਜਸਲੀਨ ਕੌਰ ਸੇਠੀ, ਕੌਂਸਲਰ ਪ੍ਰਭਜੋਤ ਸਿੰਘ ਸ਼ੈਰੀ ਚੱਢਾ, ਕੌਂਸਲਰ ਗੁਰਵਿੰਦਰ ਪਾਲ ਸਿੰਘ (ਬੰਟੀ ਨੀਲ ਕੰਠ), ਰਜਿੰਦਰ ਸਿੰਘ (ਸਾਬਕਾ ਐੱਸ.ਐੱਸ.ਪੀ.) ਹਲਕਾ ਇੰਚਾਰਜ ਕਰਤਾਰਪੁਰ, ਵਿਜੇ ਕੁਮਾਰ ਦਕੋਹਾ, ਜਗਦੀਪ ਸਿੰਘ ਸੋਨੂ ਸੰਧੜ, ਮਹਿਲਾ ਕਾਂਗਰਸ, ਯੂਥ ਕਾਂਗਰਸ, ਸੇਵਾ ਦਲ, ਕੌਂਸਲਰ, ਸਾਬਕਾ ਕੌਂਸਲਰ , ਦਿਹਾਤੀ ਅਤੇ ਸ਼ਹਿਰੀ ਦੇ ਬਲਾਕ ਪ੍ਰਧਾਨ, ਸੈਲਾਂ ਦੇ ਚੇਅਰਮੈਨ, ਸਰਪੰਚ, ਸਾਬਕਾ ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ, ਬਲਾਕ ਸਮਿਤੀਆਂ ਦੇ ਮੈਂਬਰ, ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ। ਭਾਜਪਾ ਖ਼ਿਲਾਫ਼ ਜਲੰਧਰ ’ਚ ਹੋਏ ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ’ਚ ਪਹਿਲੀ ਕਤਾਰ ਦੇ ਕਾਂਗਰਸੀ ਆਗੂਆਂ ਦੇ ਸ਼ਾਮਿਲ ਹੋਣ ਨਾਲ ਜਿੱਥੇ ਪਾਰਟੀ ਇਕ ਵਾਰ ਫਿਰ ਤੋਂ ਇਕਜੁੱਟ ਹੁੰਦੀ ਨਜ਼ਰ ਆਈ, ਉੱਥੇ ਹੀ ਆਪਣੇ ਸੰਬੋਧਨ ਦੌਰਾਨ ਵਿਧਾਇਕ ਬਾਵਾ ਹੈਨਰੀ ਨੇ ਚੰਨੀ ਨੂੰ ਅਗਲੀ ਸਰਕਾਰ ਦੇ ਮੁੱਖ ਮੰਤਰੀ ਵਜੋਂ ਸੰਬੋਧਿਤ ਕੀਤਾ । ਬਾਵਾ ਹੈਨਰੀ ਦੀ ਇਸ ਗੱਲ ਦਾ ਸਾਰੇ ਕਾਂਗਰਸੀਆਂ ਨੇ ਉਤਸ਼ਾਹ ਨਾਲ ਸਮਰਥਨ ਵੀ ਕੀਤਾ।
ਪਿਛਲੀ ਖ਼ਬਰ ਕਾਂਗਰਸ ਦੇ ਵਾਰ-ਵਾਰ ਇੰਚਾਰਜ ਬਦਲਣ ਤੋਂ ਸਾਫ਼ ਹੈ ਕਿ ਪਾਰਟੀ ’ਚ ਕੁਝ ਵੀ ਠੀਕ ਨਹੀਂ-ਚੀਮਾ ਅਗਲੀ ਖ਼ਬਰ ਆਪ੍ਰੇਸ਼ਨ ਬਲੂ ਸਟਾਰ ਦੇ 42 ਸਾਲ ਬਾਅਦ 133 ਪੀੜਤਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।