ਚੰਡੀਗੜ੍ਹ, 8 ਸਤੰਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਪਾਰਟੀ ਦੇ ਜਨਰਲ ਕੌਂਸਲ ਮੈਂਬਰਾਂ ਦੀ ਮਾਝੇ ਅਤੇ ਦੁਆਬੇ ਦੇ 8 ਜ਼ਿਲ੍ਹਿਆਂ ਦੀ ਆਖ਼ਰੀ ਤੀਜੀ ਸੂਚੀ ਜਾਰੀ ਕੀਤੀ । ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਮਾਝੇ ਅਤੇ ਦੁਆਬੇ ਦੇ 8 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਦੇ ਮੈਂਬਰਾਂ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 15 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ । ਡਾ. ਚੀਮਾ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ, ਜ਼ਿਲ੍ਹਾ ਗੁਰਦਾਸਪੁਰ, ਜ਼ਿਲ੍ਹਾ ਪਠਾਨਕੋਟ, ਜ਼ਿਲ੍ਹਾ ਤਰਨਤਾਰਨ, ਜ਼ਿਲ੍ਹਾ ਹੁਸ਼ਿਆਰਪੁਰ, ਜ਼ਿਲ੍ਹਾ ਜਲੰਧਰ, ਜ਼ਿਲ੍ਹਾ ਕਪੂਰਥਲਾ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਆਦਿ ਇਨ੍ਹਾਂ 8 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ ਕੀਤੇ ਗਏ ਹਨ।
ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮਾਝੇ ਅਤੇ ਦੁਆਬੇ ਦੇ 8 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮਾਝੇ ਅਤੇ ਦੁਆਬੇ ਦੇ 8 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ
ਅਜੀਤ ਡੈਸਕ
09-09-2026