ਸਿੰਧ ’ਚ ਦੋ ਨਾਬਾਲਗ ਹਿੰਦੂ ਭੈਣਾਂ ਨੂੰ ਅਗਵਾ ਕਰਕੇ ਜਬਰੀ ਕਰਵਾਇਆ ਧਰਮ ਪਰਿਵਰਤਨ ਤੇ ਨਿਕਾਹ
ਅੰਮ੍ਰਿਤਸਰ, 11 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਿੰਧ ਸੂਬੇ ’ਚ ਹਿੰਦੂ ਭਾਈਚਾਰੇ ਦੀਆਂ ਨਾਬਾਲਗ ਬੱਚੀਆਂ ਦੇ ਅਗਵਾ ਅਤੇ ਜਬਰੀ ਧਰਮ ਪਰਿਵਰਤਨ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਟੰਡੋ ਅੱਲ੍ਹਾਯਾਰ ਜ਼ਿਲ੍ਹੇ ’ਚ ਮਹਿਜ਼ 13 ਅਤੇ 14 ਸਾਲ ਦੀਆਂ ਦੋ ਸਕੀਆਂ ਭੈਣਾਂ ਨੂੰ ਅਗਵਾ ਕਰਕੇ ਉਨ੍ਹਾਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਇਆ ਗਿਆ ਅਤੇ ਫਿਰ ਦੋ ਮੁਸਲਿਮ ਵਿਅਕਤੀਆਂ ਨਾਲ ਉਨ੍ਹਾਂ ਦਾ ਨਿਕਾਹ ਕਰਵਾ ਦਿੱਤਾ ਗਿਆ।
ਅਜੀਤ ਡੈਸਕ
12-09-2026