13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਯੋਗੀ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਲਖਨਊ, 12 ਸਤੰਬਰ (ਯੂ.ਐੱਨ.ਆਈ.)-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੂਬੇ ਦੇ ਲੋਕਾਂ ਤੇ ਸਮੂਹ ਸਿੱਖ ਭਾਈਚਾਰੇ ਨੂੰ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਨੂੰ ਏਕਤਾ, ਸੇਵਾ, ਸੱਚ ਤੇ ਦਇਆ ਦਾ ਸਦੀਵੀਂ ਸੰਦੇਸ਼ ਦਿੰਦੇ ਹਨ। ਉਨ੍ਹਾਂ ਦੀਆਂ ਰੱਬੀ ਸਿੱਖਿਆਵਾਂ ਮਨੁੱਖਤਾ ਨੂੰ ਸੱਚੇ ਤੇ ਨੇਕ ਰਸਤੇ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ ਤੇ ਸਮਾਜ ’ਚ ਆਪਸੀ ਪਿਆਰ, ਭਾਈਚਾਰੇ ਤੇ ਸਦਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ।

ਅਜੀਤ ਡੈਸਕ 13-09-2026

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵਲੋਂ ਫ਼ਰੀਦਕੋਟ ਤੋਂ ਤਿੰਨ ਗ੍ਰਿਫ਼ਤਾਰ

ਨਵੀਂ ਦਿੱਲੀ, 12 ਸਤੰਬਰ (ਜਗਤਾਰ ਸਿੰਘ)-ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਪੰਜਾਬ ਦੇ ਫ਼ਰੀਦਕੋਟ ਤੋਂ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ‘ਤੇ ਦਿੱਲੀ ਦੇ ਸਿੰਘੂ ਬਾਰਡਰ ‘ਤੇ ਕੰਧਾਂ ਉੱਪਰ ਇਤਰਾਜ਼ਯੋਗ ਨਾਅਰੇ ਲਿਖਣ ਤੇ ਖ਼ਾਲਿਸਤਾਨ-ਸਮਰਥਕ ਚਿੱਤਰਕਾਰੀ ਬਣਾਉਣ ਦਾ ਦੋਸ਼ ਹੈ । ਪੁਲਿਸ ਮੁਤਾਬਿਕ ਇਹ ਕਾਰਵਾਈ 6 ਸਤੰਬਰ 2026 ਨੂੰ ਬਾਰਡਰ ਨੇੜੇ ਕੰਧਾਂ ’ਤੇ ਲਿਖੇ ਨਾਅਰੇ ਸਾਹਮਣੇ ਆਉਣ ਤੋਂ ਬਾਅਦ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰੀਤਪਾਲ, ਹਰਮਿੰਦਰ ਸਿੰਘ ਤੇ ਸ਼ੀਸ਼ਪਾਲ ਵਜੋਂ ਹੋਈ ਹੈ। ਪੁਲਿਸ ਮੁਤਾਬਿਕ ਇਹ ਨਾਅਰੇ ਪਾਬੰਦੀਸ਼ੁਦਾ ਸੰਗਠਨ ‘ਸਿੱਖਸ ਫਾਰ ਜਸਟਿਸ’ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਇਸ਼ਾਰੇ ’ਤੇ ਲਿਖੇ ਗਏ ਸਨ । ਪੰਨੂ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ‘ਤੇ ਇਸ ਦੀ ਜ਼ਿੰਮੇਵਾਰੀ ਵੀ ਲਈ ਸੀ। ਜਾਂਚ ’ਚ ਸਾਹਮਣੇ ਆਇਆ ਹੈ ਕਿ ਫੜ੍ਹੇ ਗਏ ਮੁਲਜ਼ਮਾਂ ’ਚੋਂ ਪ੍ਰੀਤਪਾਲ ਸਿੱਧੇ ਤੌਰ ’ਤੇ ਪੰਨੂ ਦੇ ਸੰਪਰਕ ’ਚ ਸੀ । ਉਸ ਖ਼ਿਲਾਫ਼ ਪਹਿਲਾਂ ਵੀ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂ.ਏ.ਪੀ.ਏ.) ਤਹਿਤ ਮਾਮਲਾ ਦਰਜ ਹੈ।

ਪਿਛਲੀ ਖ਼ਬਰ ਹਰੀਸ਼ ਰਾਵਤ ਵਲੋਂ ਕਾਂਗਰਸ ਦੇ ਸਾਰੇ ਅਹੁਦੇ ਛੱਡਣ ਦਾ ਐਲਾਨ ਸਹਿਯੋਗੀ ਦੇ ਘਰੋਂ ਨਕਦੀ ਤੇ ਗਹਿਣੇ ਮਿਲਣ ਤੋਂ ਬਾਅਦ ਲਿਆ ਫ਼... ਅਗਲੀ ਖ਼ਬਰ 6 ਸਾਲ ਬਾਅਦ ਗੁਆਂਗਝੂ-ਦਿੱਲੀ ਉਡਾਣਾਂ ਮੁੜ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।