16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਅਦਾਕਾਰ ਤੇ ਨਿਰਦੇਸ਼ਕ ਆਸ਼ੂਤੋਸ਼ ਰਾਣਾ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 15 ਸਤੰਬਰ (ਹਰਮਿੰਦਰ ਸਿੰਘ)-ਅਦਾਕਾਰ ਅਤੇ ਨਿਰਦੇਸ਼ਕ ਆਸ਼ੂਤੋਸ਼ ਰਾਣਾ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ । ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੀ ਮੌਜੂਦ ਸਨ ।

ਅਜੀਤ ਡੈਸਕ 16-09-2026
ਅੰਮ੍ਰਿਤਸਰ, 15 ਸਤੰਬਰ (ਹਰਮਿੰਦਰ ਸਿੰਘ)-ਅਦਾਕਾਰ ਅਤੇ ਨਿਰਦੇਸ਼ਕ ਆਸ਼ੂਤੋਸ਼ ਰਾਣਾ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ । ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੀ ਮੌਜੂਦ ਸਨ । ਆਸ਼ੂਤੋਸ਼ ਰਾਣਾ ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਵਲੋਂ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਜਾਣ ਵਾਲੇ ਦੋ ਰੋਜ਼ਾ ਪ੍ਰੋਗਰਾਮ ‘ਹਮਾਰੇ ਰਾਮ’ ’ਚ ਸ਼ਾਮਿਲ ਹੋਣ ਲਈ ਪਹੁੰਚੇ ਹਨ । ਆਸ਼ੂਤੋਸ਼ ਰਾਣਾ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਉਸਤਤ ਕਰਦੇ ਹੋਏ ਕਿਹਾ ਕਿ ਬਹੁਤ ਹੀ ਰੂਹਾਨੀ ਅਸਥਾਨ ਹੈ, ਜਿਸ ਦੇ ਦਰਸ਼ਨ ਕਰਨ ਦਾ ਉਨ੍ਹਾਂ ਨੂੰ ਪਹਿਲੀ ਵਾਰ ਮੌਕਾ ਮਿਲਿਆ । ਉਨ੍ਹਾਂ ਕਿਹਾ ਕਿ ਜਿਥੇ ਗੁਰੂ ਮੌਜੂਦ ਹੁੰਦੇ ਹਨ ਤੇ ਗੁਰੂ ਦੀ ਬਾਣੀ ਮੌਜੂਦ ਹੁੰਦੀ ਹੈ ਉਥੇ ਸਾਡੇ ਅੰਦਰ ਪੈਦਾ ਹੋਣ ਵਾਲੀ ਚੇਤਨਾ ਇਕਸਾਰ ਖੜੀ ਹੁੰਦੀ ਹੈ ਜਿਸ ਦਾ ਅਹਿਸਾਸ ਉਨ੍ਹਾਂ ਨੂੰ ਇਥੇ ਹੋਇਆ ਹੈ । ਉਨ੍ਹਾਂ ਦੱਸਿਆ ਕਿ ਉਹ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ 16 ਤੇ 17 ਸਤੰਬਰ ਨੂੰ ਕਰਵਾਏ ਜਾਣ ਵਾਲੇ ਪ੍ਰੋਗਰਾਮ ‘ਹਮਾਰੇ ਰਾਮ’ ’ਚ ਸ਼ਾਮਿਲ ਹੋਣ ਲਈ ਅੰਮ੍ਰਿਤਸਰ ’ਚ ਆਏ ਹਨ।
ਪਿਛਲੀ ਖ਼ਬਰ ਬੜੂ ਸਾਹਿਬ ਵਿਖੇ ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦੀ ਸੱਤਵੀਂ ਬਰਸੀ ਨੂੰ ਸਮਰਪਿਤ ਸਮਾਗਮ ਸ਼ੁਰੂ ਅਗਲੀ ਖ਼ਬਰ ਤਿਉਹਾਰਾਂ ’ਤੇ ਪੰਜਾਬ ਵਿਚ ਸਿਹਤ ਨਾਲ ਖਿਲਵਾੜ, ਮਠਿਆਈ ਤੋਂ ਲੈ ਕੇ ਫਲਾਂ ਤੱਕ ਜ਼ਹਿਰ ਹੀ ਜ਼ਹਿਰ ਸੁਖਵਿੰਦਰ ਸਿੰਘ ਫੁੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।