17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਵਲੋਂ ਸਟੇਟਸ ਰਿਪੋਰਟ ਤਲਬ

ਚੰਡੀਗੜ੍ਹ, 16 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ’ਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਸਵਾਲ ਉਠਾਉਣ ਤੋਂ ਬਾਅਦ ਕਥਿਤ ਤੌਰ ’ਤੇ ਪ੍ਰੇਸ਼ਾਨ ਕੀਤੇ ਜਾਣ ਦੇ ਦੋਸ਼ਾਂ ਵਿਚਕਾਰ ਗੁਲਜ਼ਾਰ ਸਿੰਘ ਵਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਣ ਤੱਕ ਹੋਈ ਜਾਂਚ ਦੀ ਸਟੇਟਸ ਰਿਪੋਰਟ ਤਲਬ ਕੀਤੀ ਹੈ।

ਅਜੀਤ ਡੈਸਕ 17-09-2026
ਚੰਡੀਗੜ੍ਹ, 16 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ’ਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਸਵਾਲ ਉਠਾਉਣ ਤੋਂ ਬਾਅਦ ਕਥਿਤ ਤੌਰ ’ਤੇ ਪ੍ਰੇਸ਼ਾਨ ਕੀਤੇ ਜਾਣ ਦੇ ਦੋਸ਼ਾਂ ਵਿਚਕਾਰ ਗੁਲਜ਼ਾਰ ਸਿੰਘ ਵਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਣ ਤੱਕ ਹੋਈ ਜਾਂਚ ਦੀ ਸਟੇਟਸ ਰਿਪੋਰਟ ਤਲਬ ਕੀਤੀ ਹੈ। ਹਾਈਕੋਰਟ ਨੇ ਇਸ ਪੜਾਅ ’ਤੇ ਪੰਜਾਬ ਸਰਕਾਰ ਨੂੰ ਕੋਈ ਨੋਟਿਸ ਜਾਰੀ ਨਹੀਂ ਕੀਤਾ ਤੇ ਮਾਮਲੇ ਦੀ ਜਾਂਚ ਨਿਰਪੱਖ ਢੰਗ ਨਾਲ ਜਾਰੀ ਰੱਖਣ ਲਈ ਕਿਹਾ ਹੈ । ਮਾਮਲਾ ਮੁੱਖ ਜੱਜ ਦੀ ਅਦਾਲਤ ਅੱਗੇ ‘ਰਵਿੰਦਰ ਸਿੰਘ ਬਨਾਮ ਪੰਜਾਬ ਰਾਜ ਅਤੇ ਹੋਰ’ ਦੇ ਨਾਂਅ ’ਤੇ ਸੂਚੀਬੱਧ ਹੋਇਆ। ਪਟੀਸ਼ਨ ਰਾਹੀਂ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ ਦੀ ਜਾਂਚ ਸੂਬੇ ਦੀਆਂ ਏਜੰਸੀਆਂ ਤੋਂ ਹਟਾ ਕੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਂਪਣ ਦੀ ਮੰਗ ਕੀਤੀ ਗਈ ਸੀ। ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਨੂੰ ਮਾਮਲੇ ’ਚ ਹੁਣ ਤੱਕ ਕੀਤੀ ਗਈ ਜਾਂਚ ਸਬੰਧੀ ਸਟੇਟਸ ਰਿਪੋਰਟ ਪੇਸ਼ ਕਰਨ ਲਈ ਕਿਹਾ । ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਿਰਫ਼ ਕਿਸੇ ਮੰਤਰੀ ਦਾ ਨਾਂਅ ਸਾਹਮਣੇ ਆਉਣ ਦੇ ਆਧਾਰ ’ਤੇ ਹੀ ਇਸ ਪੜਾਅ ’ਤੇ ਜਾਂਚ ਦੀ ਨਿਰਪੱਖਤਾ ’ਤੇ ਸਵਾਲ ਉਠਾਉਣਾ ਉਚਿਤ ਨਹੀਂ ਹੋਵੇਗਾ। ਪਟੀਸ਼ਨ ’ਚ ਦਾਅਵਾ ਕੀਤਾ ਗਿਆ ਹੈ ਕਿ ਗੁਲਜ਼ਾਰ ਸਿੰਘ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਵੀਡੀਓ ਬਣਾਈ ਸੀ, ਜਿਸ ’ਚ ਉਸ ਵਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਦੋਸ਼ ਲਗਾਏ ਗਏ ਤੇ ਆਪਣੀ ਸਥਿਤੀ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਦੱਸਿਆ ਗਿਆ।
ਪਿਛਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਸੰਗਰੂਰ ਜੇਲ੍ਹ ਵਿਚ ਨਸ਼ੇ ਦਾ ਖੇਡ , ਹਾਈ ਕੋਰਟ ਨੇ ਤਤਕਾਲੀਨ ਸੁਪਰਡੈਂਟ ਜੇਲ੍... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।