17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਤਰਨ ਤਾਰਨ ਪੁਲਿਸ ਵਲੋਂ 7 ਕਿੱਲੋ 749 ਗ੍ਰਾਮ ਹੈਰੋਇਨ ਸਮੇਤ 2 ਤਸਕਰ ਗ੍ਰਿਫ਼ਤਾਰ

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)—ਸੀ. ਆਈ.

ਅਜੀਤ ਡੈਸਕ 17-09-2026
ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)—ਸੀ.ਆਈ.ਏ.ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਸਰਹੱਦੀ ਇਲਾਕੇ ਖਾਲੜਾ ਵਿਚੋਂ ਸੂਚਨਾ ਦੇ ਅਧਾਰ ’ਤੇ ਕੀਤੀ ਨਾਕਾਬੰਦੀ ਦੌਰਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 7 ਕਿਲੋ 749 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 39 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਬਾਂ ਨੇ ਦੱਸਿਆ ਕਿ ਸੀ.ਆਈ.ਏ.ਸਟਾਫ਼ ਦੇ ਏ.ਐੱਸ.ਆਈ. ਸ਼ੇਰ ਸਿੰਘ ਪੁਲਿਸ ਪਾਰਟੀ ਖਾਲੜਾ ਦੇ ਪਿੰਡ ਮਾੜੀਮੇਘਾ ਆਦਿ ਨੂੰ ਸੂਚਨਾ ਮਿਲੀ ਕਿ ਜਗਤਬੀਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਮਾੜੀਮੇਘਾ, ਰਣਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਨਾਰਲਾ ਹੈਰੋਇਨ ਦੀ ਸਪਲਾਈ ਕਰਨ ਲਈ ਖਾਲੜਾ ਸਾਈਡ ਤੋਂ ਆ ਰਹੇ ਹਨ, ਜਿਨ੍ਹਾਂ ਨੂੰ ਪੁੱਲ ਡਰੇਨ ਮੁਗਲਚੱਕ ਨਾਕਾਬੰਦੀ ਦੌਰਾਨ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 7 ਕਿਲੋ 749 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਤਸਕਰਾਂ ਖਿਲਾਫ ਥਾਣਾ ਖਾਲੜਾ ਵਿਖੇ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਵਲੋਂ ਸਟੇਟਸ ਰਿਪੋਰਟ ਤਲਬ ਸੀ.ਬੀ.ਆਈ. ਜਾਂਚ ਦੀ ਮੰਗ ’ਤੇ ਸਰਕਾਰ ਨੂੰ ਨੋਟ... ਅਗਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਸੰਗਰੂਰ ਜੇਲ੍ਹ ਵਿਚ ਨਸ਼ੇ ਦਾ ਖੇਡ , ਹਾਈ ਕੋਰਟ ਨੇ ਤਤਕਾਲੀਨ ਸੁਪਰਡੈਂਟ ਜੇਲ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।