19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਡੀ.ਐਮ. ਰੰਧਾਵਾ ਖ਼ੁਦਕੁਸ਼ੀ ਮਾਮਲੇ ’ਚ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਤੇ ਪੀ.ਏ. ਨੂੰ ਹਾਈ ਕੋਰਟ ਤੋਂ ਝਟਕਾ

ਚੰਡੀਗੜ੍ਹ, 18 ਸਤੰਬਰ (ਸੰਦੀਪ ਕੁਮਾਰ ਮਾਹਨਾ)-­ਪੰਜਾਬ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਨਾਲ ਜੁੜੇ ਮਾਮਲੇ ’ਚ ਫ਼ਰਾਰ ਚੱਲ ਰਹੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਪੀ. ਏ.

ਅਜੀਤ ਡੈਸਕ 19-09-2026
ਚੰਡੀਗੜ੍ਹ, 18 ਸਤੰਬਰ (ਸੰਦੀਪ ਕੁਮਾਰ ਮਾਹਨਾ)-­ਪੰਜਾਬ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਨਾਲ ਜੁੜੇ ਮਾਮਲੇ ’ਚ ਫ਼ਰਾਰ ਚੱਲ ਰਹੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਪੀ.ਏ. ਦਿਲਬਾਗ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ। ਜਸਟਿਸ ਅਮਨ ਚੌਧਰੀ ਦੀ ਅਦਾਲਤ ਨੇ ਸ਼ੁੱਕਰਵਾਰ ਨੂੰ ਦੋਵਾਂ ਵਲੋਂ ਦਾਇਰ ਅਗਾਊਂ ਜ਼ਮਾਨਤ ਦੀ ਪਟੀਸ਼ਨ ਖ਼ਾਰਜ ਕਰ ਦਿੱਤੀ। ਇਸ ਤੋਂ ਪਹਿਲਾਂ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਲੋਂ ਵੀ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕੀਤੀ ਜਾ ਚੁੱਕੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਵੀਡੀਓ ਬਣਾਉਂਦਿਆਂ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਵਿਚ ਤਤਕਾਲੀ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀ.ਏ. ਦਿਲਬਾਗ ਸਿੰਘ ’ਤੇ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਦੋਸ਼ ਲੱਗੇ ਸਨ। ਅੰਮ੍ਰਿਤਸਰ ਪੁਲਿਸ ਨੇ ਇਸ ਮਾਮਲੇ ਵਿਚ ਤਿੰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਪਿਛਲੀ ਖ਼ਬਰ ਡੀ.ਏ.ਪੀ., ਪੋਟਾਸ਼ ਤੇ ਕੰਪਲੈਕਸ ਖਾਦਾਂ ਦੀਆਂ ਵਧੀਆਂ ਕੀਮਤਾਂ ਨਾਲ ਪੈ ਸਕਦਾ ਹੈ ਅਸਰ ਅਗਲੀ ਖ਼ਬਰ ਡੀ.ਐਮ. ਰੰਧਾਵਾ ਖ਼ੁਦਕੁਸ਼ੀ ਮਾਮਲੇ ’ਚ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਤੇ ਪੀ.ਏ. ਨੂੰ ਹਾਈ ਕੋਰਟ ਤੋਂ ਝਟਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।