19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

‘ਆਪ’ 20 ਸਤੰਬਰ ਤੋਂ ਪੰਜਾਬ ’ਚ ‘ਡੋਰ ਟੂ ਡੋਰ’ ਮੁਹਿੰਮ ਸ਼ੁਰੂ ਕਰੇਗੀ-ਸਿਸੋਦੀਆ

ਚੰਡੀਗੜ੍ਹ, 18 ਸਤੰਬਰ (ਅਜਾਇਬ ਸਿੰਘ ਔਜਲਾ)- ‘ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸਾਢੇ ਚਾਰ ਸਾਲਾਂ ਵਿਚ ਜਿੰਨੇ ਕੰਮ ਪੰਜਾਬ ਦੇ ਲੋਕਾਂ ਲਈ, ਪੰਜਾਬ ਲਈ ਕੀਤੇ ਹਨ, ਉਹ 75 ਸਾਲਾਂ ਦੇ ਸਮੇਂ ਦੌਰਾਨ ਕਿਸੇ ਵੀ ਸਰਕਾਰ ਵਲੋਂ ਅੱਜ ਤੱਕ ਨਹੀਂ ਕੀਤੇ ਗਏ।’ ਇਹ ਗੱਲ ਅੱਜ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਪਾਰਟੀ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਸੂਬਾ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ ਗਈ।

‘ਆਪ’ ਵਲੰਟੀਅਰ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਹਰ ਘਰ ਤੱਕ ਪਹੁੰਚਾਉਣਗੇ-ਅਮਨ ਅਰੋੜਾ 19-09-2026
ਚੰਡੀਗੜ੍ਹ, 18 ਸਤੰਬਰ (ਅਜਾਇਬ ਸਿੰਘ ਔਜਲਾ)- ‘ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸਾਢੇ ਚਾਰ ਸਾਲਾਂ ਵਿਚ ਜਿੰਨੇ ਕੰਮ ਪੰਜਾਬ ਦੇ ਲੋਕਾਂ ਲਈ, ਪੰਜਾਬ ਲਈ ਕੀਤੇ ਹਨ, ਉਹ 75 ਸਾਲਾਂ ਦੇ ਸਮੇਂ ਦੌਰਾਨ ਕਿਸੇ ਵੀ ਸਰਕਾਰ ਵਲੋਂ ਅੱਜ ਤੱਕ ਨਹੀਂ ਕੀਤੇ ਗਏ।’ ਇਹ ਗੱਲ ਅੱਜ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਪਾਰਟੀ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਸੂਬਾ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ ਗਈ। ਇਸ ਮੌਕੇ ਮਨੀਸ਼ ਸਿਸੋਦੀਆ ਨੇ ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ ਕਿਹਾ ਕਿ 2007 ਤੋਂ ਲੈ ਕੇ 2017 ਤੱਕ ਜਿਨ੍ਹਾਂ ਦੇ ਰਾਜ ਵਿਚ ਨਸ਼ਿਆਂ ਦਾ ਪਸਾਰਾ ਹੋਇਆ ਹੁਣ ਉਹ ਪੰਜਾਬ ਵਿਚ ਨਸ਼ਾ ਯਾਤਰਾ ਕਿਸ ਮੂੰਹ ਨਾਲ ਕੱਢ ਰਹੇ ਹਨ। ਮਨੀਸ਼ ਸਿਸੋਦੀਆ ਅਤੇ ਅਮਨ ਅਰੋੜਾ ਨੇ ਦੋਸ਼ ਲਾਇਆ ਕਿ ਨਸ਼ਾ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਦੇ ਰਾਜਾਂ ਤੋਂ ਹੀ ਭੇਜਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਚੇਤੇ ਕਰਵਾਇਆ ਕਿ ਲਾਰੈਂਸ ਬਿਸ਼ਨੋਈ ਕਿਸ ਰਾਜ ਵਿਚ ਹੈ ਅਤੇ ਉੱਥੇ ਕਿਸ ਦੀ ਸਰਕਾਰ ਹੈ। ਇਸੇ ਦੌਰਾਨ ਇਨ੍ਹਾਂ ਆਗੂਆਂ ਵਲੋਂ ਦੱਸਿਆ ਗਿਆ ਕਿ 20 ਸਤੰਬਰ ਤੋਂ ਪੂਰੇ ਪੰਜਾਬ ਵਿਚ ਡੋਰ-ਟੂ-ਡੋਰ ਮੁਹਿੰਮ ਆਰੰਭੀ ਜਾਵੇਗੀ ਅਤੇ ਭਗਵੰਤ ਮਾਨ ਧੂਰੀ ਤੋਂ ਇਸ ਮੁਹਿੰਮ ਦਾ ਪ੍ਰਚਾਰ ਕਰਨਗੇ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ 2.68 ਲੱਖ ਬੂਥ ਕਮੇਟੀ ਮੈਂਬਰ ਹਰ ਘਰ ਤਕ ਪਹੁੰਚ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਉਜਾਗਰ ਕਰਨਗੇ। ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ 19 ਸਤੰਬਰ ਨੂੰ ਲੁਧਿਆਣਾ ਵਿਚ ਆਪਣੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕਰੇਗੀ ਅਤੇ ਚੋਣ ਪ੍ਰਚਾਰ ਪੈਂਫਲੇਟ ਜਾਰੀ ਕਰੇਗੀ। ਇਸ ਮੌਕੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦਾ ਕਾਰਜਕਾਲ ਪੂਰਾ ਕਰ ਲਿਆ ਹੈ ਅਤੇ 2022 ਵਿਚ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ ਹਨ। 20 ਸਤੰਬਰ ਤੋਂ 2,68,553 ਬੂਥ ਕਮੇਟੀ ਮੈਂਬਰ ਪੂਰੇ ਪੰਜਾਬ ਵਿਚ ਘਰ-ਘਰ ਜਾਣਗੇ ਅਤੇ ਸਰਕਾਰ ਦੇ ਕੰਮਾਂ ਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਗੇ। ਕਿਸਾਨਾਂ, ਸਿੱਖਿਆ ਅਤੇ ਨਿੱਜੀ ਸਕੂਲਾਂ ਬਾਰੇ ਗੱਲ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਅਤੇ ਦਿਨ ਵੇਲੇ ਬਿਜਲੀ ਦੀ ਸਪਲਾਈ ਤੋਂ ਲਾਭ ਮਿਲਿਆ ਹੈ। ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਬਿਹਤਰ ਭਵਿੱਖ ਲਈ ਬਿਹਤਰ ਸਹੂਲਤਾਂ ਅਤੇ ਮੌਕੇ ਮਿਲ ਰਹੇ ਹਨ। ਸਰਕਾਰ ਨੇ ਨਿੱਜੀ ਸਕੂਲਾਂ ਨੂੰ ਮਾਪਿਆਂ ਤੋਂ ਵਾਧੂ ਫ਼ੀਸਾਂ ਵਸੂਲਣ ਤੋਂ ਰੋਕਣ ਲਈ ਵੀ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ, ਵਪਾਰੀ ਅਤੇ ਔਰਤਾਂ ਵੀ ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਲਾਭ ਉਠਾ ਰਹੇ ਹਨ। ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਅਤੇ ਖੇਡ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਵਪਾਰੀਆਂ ਨੂੰ ਇਕ ਇਮਾਨਦਾਰ ਸਰਕਾਰ ਮਿਲ ਰਹੀ ਹੈ। ‘ਆਪ’ ਸਰਕਾਰ ਦੀਆਂ ਗਾਰੰਟੀਆਂ ’ਤੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਬਿਜਲੀ ਅਤੇ ਪਾਣੀ ਨਾਲ ਸੰਬੰਧਤ ਆਪਣੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ। ਹਰ ਪੂਰੀ ਹੋਈ ਗਾਰੰਟੀ ਦੇ ਨਤੀਜੇ ਵਜੋਂ ਪੰਜਾਬ ਦੇ ਇਕ ਔਸਤ ਪਰਿਵਾਰ ਨੂੰ ਸਾਲਾਨਾ 1.82 ਲੱਖ ਦਾ ਫ਼ਾਇਦਾ ਹੋਇਆ ਹੈ। ਇਸੇ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣਾ ਕੰਮ ਚੰਗੀ ਤਰ੍ਹਾਂ ਕੀਤਾ ਹੈ ਅਤੇ ਹੁਣ ‘ਆਪ’ ਵਲੰਟੀਅਰ ਇਸ ਕੰਮ ਨੂੰ ਲੋਕਾਂ ਵਿਚਕਾਰ ਲੈ ਕੇ ਜਾਣਗੇ। 2027 ਵਿਚ ‘ਆਪ’ 2022 ਨਾਲੋਂ ਵੀ ਵੱਡੇ ਲੋਕ ਫ਼ਤਵੇ ਨਾਲ ਦੁਬਾਰਾ ਚੁਣੀ ਜਾਵੇਗੀ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਪ੍ਰੇਮ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਸਦਮਾ ਅਗਲੀ ਖ਼ਬਰ ਖੁੱਡੀਆਂ ਵਲੋਂ ‘ ਪਸ਼ੂ ਪਾਲਣ ਮੇਲੇ ’ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।