19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਬਾਬਾ ਫ਼ਰੀਦ ਸੁਸਾਇਟੀ ਵਲੋਂ -2026 ਦੇ ਐਵਾਰਡਾਂ ਦਾ ਐਲਾਨ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 19 ਸਤੰਬਰ ਤੋਂ 23 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦਿੱਤੇ ਜਾਣ ਵਾਲੇ ਬਾਬਾ ਫ਼ਰੀਦ ਐਵਾਰਡ ਫਾਰ ਸਰਵਿਸ ਟੂ ਹਿਊਮੈਂਟੀ ਅਤੇ ਸ.

ਜਸਵਿੰਦਰ ਸਿੰਘ ਖ਼ਾਲਸਾ ਤੇ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸੰਤ ਰਿਸ਼ੀ ਰਾਮ। 19-09-2026
ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 19 ਸਤੰਬਰ ਤੋਂ 23 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦਿੱਤੇ ਜਾਣ ਵਾਲੇ ਬਾਬਾ ਫ਼ਰੀਦ ਐਵਾਰਡ ਫਾਰ ਸਰਵਿਸ ਟੂ ਹਿਊਮੈਂਟੀ ਅਤੇ ਸ. ਇੰਦਰਜੀਤ ਸਿੰਘ ਖਾਲਸਾ ਯਾਦਗਰੀ ਐਵਾਰਡ ਦੇ ਐਲਾਨ ਲਈ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਪ੍ਰੈਸ ਕਾਨਫ਼ਰੰਸ ਕੀਤੀ ਗਈ। ਜਿਸ ਵਿਚ ਉਨ੍ਹਾਂ ਦੱਸਿਆ ਕਿ ਇਸ ਸਾਲ ‘ਬਾਬਾ ਫ਼ਰੀਦ ਐਵਾਰਡ ਫਾਰ ਸਰਵਿਸ ਟੂ ਹਿਊਮੈਂਟੀ’ ਨਾਲ ਜਸਵਿੰਦਰ ਸਿੰਘ ਖਾਲਸਾ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਸਵਿੰਦਰ ਸਿੰਘ ਖਾਲਸਾ ਦਾ ਜੀਵਨ ਨਿਸ਼ਕਾਮ ਸੇਵਾ, ਸਿੱਖਿਆ ਦੇ ਪ੍ਰਸਾਰ, ਗ਼ਰੀਬ ਅਤੇ ਵੰਚਿਤ ਬੱਚਿਆਂ ਦੇ ਉਤਥਾਨ, ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਸਮਾਜ ਦੀ ਭਲਾਈ ਨੂੰ ਸਮਰਪਿਤ ਹੈ। ਇਸੇ ਤਰ੍ਹਾਂ ‘ਸ. ਇੰਦਰਜੀਤ ਸਿੰਘ ਖ਼ਾਲਸਾ ਯਾਦਗਰੀ ਐਵਾਰਡ’ ਨਾਲ ‘ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ”ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੰਸਥਾ ਵਲੋਂ ਅੱਖਾਂ ਦਾ ਚੈਰੀਟੇਬਲ ਹਸਪਤਾਲ ਲਗਪਗ 25 ਸਾਲਾਂ ਤੋਂ ਚਲਾਇਆ ਜਾ ਰਿਹਾ ਹੈ। ਇਸ ਮੌਕੇ ਚਰਨਜੀਤ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ, ਦੀਪਇੰਦਰ ਸਿੰਘ ਸੇਖੋਂ, ਕੁਲਜੀਤ ਸਿੰਘ ਮੌਗੀਆਂ, ਗੁਰਜਾਪ ਸਿੰਘ ਸੇਖੋਂ ਅਤੇ ਨਰਿੰਦਰ ਪਾਲ ਸਿੰਘ ਬਰਾੜ ਵੀ ਹਾਜ਼ਰ ਸਨ। ਅੰਤ ਵਿਚ ਸਿਮਰਜੀਤ ਸਿੰਘ ਸੇਖੋਂ ਨੇ ਕਿਹਾ ਕਿ ਇਹ ਦੋਵੇਂ ਐਵਾਰਡ ਬਾਬਾ ਫ਼ਰੀਦ ਸੁਸਾਇਟੀ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ ਦੇ ਆਖਰੀ ਦਿਨ 23 ਸਤੰਬਰ ਨੂੰ ਗੁਰਦੁਆਰਾ ਗੌਦੜੀ ਸਾਹਿਬ ਵਿਖੇ ਸੰਗਤਾਂ ਦੀ ਹਾਜ਼ਰੀ ਵਿਚ ਦਿੱਤੇ ਜਾਣਗੇ।
ਪਿਛਲੀ ਖ਼ਬਰ ਨੰਦੀਗ੍ਰਾਮ ਉਪ-ਚੋਣ ਤੋਂ ਹਟੀ ਮਮਤਾ ਬੈਨਰਜੀ ਦੀ ਉਮੀਦਵਾਰ ਸ਼ੁਭੇਂਦੂ ਅਧਿਕਾਰੀ ਨਾਲ ਮੁਲਾਕਾਤ ਤੋਂ ਬਾਅਦ ਨਾਂਅ ਲਿਆ ਵਾਪਸ ਅਗਲੀ ਖ਼ਬਰ ਮਰਾਠੀ ਫ਼ਿਲਮ ‘ਗੋਂਧਲ’ ਆਸਕਰ ਲਈ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।